ਕਸਬਾ ਡੇਹਲੋ ‘ ਚ ਭਾਰਤ ਬੰਦ ਦਾ ਸੱਦਾ ਕਾਮਯਾਬ ਹੋਇਆ, ਸਾਰਾ ਬਜ਼ਾਰ ਤੇ ਟਰੈਫਿਕ ਰਿਹਾ ਬੰਦ



ਡੇਹਲੋ: ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਯੂਨੀਅਨਾਂ ਦੇ ਸਾਂਝੇ ਪਲੇਟਫਾਰਮ ਵੱਲੋ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਡੇਹਲੋ ਵਿੱਚ ਬੇਮਿਸਾਲ ਕਾਮਯਾਬੀ ਮਿਲੀ। ਸਾਰਾ ਬਜ਼ਾਰ ਅੱਜ ਸਵੇਰ ਤੋਂ ਬੰਦ ਰਿਹਾ। ਸੱਦੇ ਮੁਤਾਬਕ 12 ਵਜੇ ਤੋਂ 4 ਵਜੇ ਤੱਕ ਡੇਹਲੋ ਦੇ ਮੇਨ ਚੌਕ ਵਿੱਚ ਧਰਨਾ ਲਗਾ ਕੇ ਜਾਮ ਕੀਤਾ ਗਿਆ।

ਅੱਜ ਧਰਨੇ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਪੰਜਾਬ ਕਿਸਾਨ ਯੂਨੀਅਨ, ਮੈਡੀਕਲ  ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬੀ ਕੇ ਯੂ ਅਜ਼ਾਦ, ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ, ਔਰਤ ਮੁਕਤੀ ਮੋਰਚਾ ਪੰਜਾਬ, ਆਂਗਨਵਾੜੀ  ਵਰਕਰ ਮੁਲਾਜ਼ਮ ਯੂਨੀਅਨ ਪੰਜਾਬ, ਡੇਹਲੋ ਦੇ ਦੁਕਾਨਦਾਰਾਂ ਦੀ ਜਥੇਬੰਦੀ, ਨਗਰ ਪੰਚਾਇਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਇਸ ਮੌਕੇ ਚੌਕ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਰਘਵੀਰ ਸਿੰਘ ਬੈਨੀਪਾਲ, ਕੁਲਦੀਪ ਸਿੰਘ ਗਰੇਵਾਲ, ਹਰਨੇਕ ਸਿੰਘ ਗੁੱਜਰਵਾਲ, ਜਗਮੀਤ ਸਿੰਘ ਕੁਲਾਹੜ, ਨਿਰਪਜੀਤ ਕੌਰ, ਕਰਤਾਰ ਸਿੰਘ ਦੁਲੇਅ, ਡਾ. ਸੁਖਵਿੰਦਰ ਸਿੰਘ ਅਟਵਾਲ, ਮਨਦੀਪ ਸਿੰਘ ਰੰਗੀ, ਸਰਪੰਚ ਨਿਰਮਲ ਸਿੰਘ ਡੇਹਲੋ, ਸਰਪੰਚ ਮਨਜਿੰਦਰ ਸਿੰਘ ਸੀਲੋ ਖ਼ੁਰਦ ਨੇ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਅਲੋਚਨਾ ਕਰਦਿਆਂ ਮੋਦੀ ਸਰਕਾਰ ਨੂੰ ਸੱਤਾ ਤੋ ਲਾਂਭੇ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਆਖਿਆ ਕਿ ਲੋਕਾਂ ਨੇ ਅੱਜ ਦੇ ਭਾਰਤ ਬੰਦ ਦੇ ਸੱਦੇ ਨੂੰ ਬੇਮਿਸਾਲ ਕਾਮਯਾਬ ਕਰਕੇ ਮੋਦੀ ਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਦਾ ਰਸਤਾ ਸਾਫ ਕਰ ਦਿੱਤਾ ਹੈ। ਧਰਨਾਕਾਰੀਆਂ ਨੇ ਮੋਦੀ ਸਰਕਾਰ ਦੇ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਨੱਛਤਰ ਸਿੰਘ, ਕਰਮ ਸਿੰਘ ਗਰੇਵਾਲ, ਰਜਿੰਦਰ ਸਿੰਘ, ਕਰਨੈਲ ਸਿੰਘ, ਮਲਕੀਤ ਸਿੰਘ ਗਰੇਵਾਲ, ਬਲਦੇਵ ਸਿੰਘ ਧੂਰਕੋਟ, ਕਰਮਜੀਤ ਕੌਰ ਗਰੇਵਾਲ, ਸੁਖਵਿੰਦਰ ਕੌਰ ਡੇਹਲੋ, ਅਮਨਦੀਪ ਕੌਰ, ਕੁਲਦੀਪ ਕੌਰ, ਹਰਵਿੰਦਰ ਕੌਰ ਗਰੇਵਾਲ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ