ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਵੱਖ ਵੱਖ ਜਨਤਕ ਜਥੇਬੰਦੀਆਂ ਵੱਲੋਂ ਮੀਟਿੰਗ



ਮਹਿਲ ਕਲਾਂ: ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ’ਤੇ 16 ਫਰਵਰੀ ਦੇ ਭਾਰਤ ਬੰਦ ਦੇ ਸਾਂਝੇ ਸੱਦੇ ਨੂੰ ਸਫ਼ਲ ਬਣਾਉਣ ਲਈ ਅੱਜ ਜਨਤਕ ਜਥੇਬੰਦੀਆਂ ਵੱਲੋਂ ਵਿਸ਼ੇਸ਼ ਮੀਟਿੰਗ ਇਥੋਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਭੋਲਾ ਸਿੰਘ ਕਲਾਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ’ਚ ਭਾਰਤ ਬੰਦ ਦੇ ਰੱਖੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਆਗੂਆਂ ਨੇ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੈਂਟਰ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਜੋ ਲੋਕਾਂ ਨੂੰ ਮਾਰਨ ਵਾਲੀਆਂ ਨੀਤੀਆਂ ਸਾਡੇ ਲੋਕਾਂ ਉਪਰ ਜ਼ਬਰੀ ਲਾਗੂ ਕਰ ਰਹੀ ਹੈ। ਅਤੇ ਧਰਮ ਦੇ ਅਧਾਰਿਤ ਰਾਜਨੀਤੀ ਅਪਣਾ ਕੇ ਫਿਰਕੂ ਨੀਤੀਆਂ ਰਾਹੀਂ ਘੱਟ ਗਿਣਤੀਆਂ ਫਿਰਕੂ ਹਮਲੇ ਤੇਜ਼ ਕਰ ਰਹੀ ਹੈ ਇਸ ਤੋਂ ਇਲਾਵਾ ਇਸ ਦੀਆਂ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰਾਂ ਮੁਲਾਜ਼ਮਾਂ ਨੂੰ ਮਾਰਨ ਵਾਲੀਆਂ ਨੀਤੀਆਂ ਦੇ ਵਿਰੋਧ ਵਜੋਂ 16 ਫਰਵਰੀ ਭਾਰਤ ਬੰਦ ਦੇ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਸਫ਼ਲ ਕੀਤਾ ਜਾਵੇਗਾ। ਉਕਤ ਪ੍ਰੋਗਰਾਮ ਨੂੰ ਸਫ਼ਲ ਕਰਨ ਲਈ ਇੱਕ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿੱਚ ਹਰੇਕ ਜਥੇਬੰਦੀ ਦੇ ਇੱਕ ਆਗੂ ਨੂੰ ਸ਼ਾਮਲ ਕੀਤਾ ਗਿਆ। ਕਮੇਟੀ ਵੱਲੋਂ 9 ਫਰਵਰੀ ਨੂੰ ਚਾਰ ਟੀਮਾਂ ਬਣਾ ਕੇ ਇਲਾਕੇ ਵਿੱਚ ਲਗਾਤਾਰ ਝੰਡਾ ਮਾਰਚ ਕੀਤਾ ਜਾਵੇਗਾ।

16 ਫਰਵਰੀ ਨੂੰ ਮਹਿਲ ਕਲਾਂ ਬੱਸ ਸਟੈਂਡ ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੜਤਾਲ ਅਤੇ ਪੂਰਨ ਤੌਰ ’ਤੇ ਚੱਕਾ ਜਾਮ ਕੀਤਾ ਜਾਵੇਗਾ। ਇਸ ਜਾਮ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ।

ਇਸ ਮੀਟਿੰਗ ਵਿੱਚ ਖੁਸ਼ੀਆ ਸਿੰਘ ਏਟਕ, ਜਗਸੀਰ ਸਿੰਘ ਛੀਨੀਵਾਲ ਬੀ ਕੇ ਯੂ ਕਾਦੀਆਂ, ਡਾਕਟਰ ਅਮਰਜੀਤ ਕੁੱਕੂ ਮੈਡੀਕਲ ਪੈ੍ਕਟੀਸਨਰ ਐਸੋਸੀਏਸ਼ਨ ਪੰਜਾਬ, ਨਾਨਕ ਸਿੰਘ ਬੀ ਕੇ ਯੂ ਡਕੌਂਦਾ ਧਨੇਰ, ਨਿਰਭੈ ਸਿੰਘ ਬੀ ਕੇ ਯੂ ਰਾਜੇਵਾਲ, ਗੁਰਦੇਵ ਸਿੰਘ ਮਹਿਲ ਖੁਰਦ ਜਮਹੂਰੀ ਕਿਸਾਨ ਸਭਾ, ਅਮਰਜੀਤ ਸਿੰਘ ਬੀ ਕੇ ਯੂ ਡਕੌਂਦਾ ਬੁਰਜਗਿੱਲ, ਗੁਰਦੇਵ ਸਿੰਘ ਮਾਂਗੇਵਾਲ, ਰਜਿੰਦਰ ਸਿੰਘ ਖ਼ਿਆਲੀ ਟੀਮ ਐਸ ਯੂ, ਪਾਰਸ ਸਿੰਘ ਪੈਨਸ਼ਨਰ ਯੂਨੀਅਨ, ਬਲਜਿੰਦਰ ਕੁਮਾਰ ਡੀ ਟੀ  ਐਫ਼, ਗਗਨ ਸਰਾਂ ਪ੍ਰਧਾਨ ਦੁਕਾਨਦਾਰਾਂ ਯੂਨੀਅਨ, ਕਾਲ਼ਾ ਸਿੰਘ ਟੈਕਸੀ ਯੂਨੀਅਨ, ਸਮਰੱਥ ਸਿੰਘ ਦਸਮੇਸ਼ ਟਰੱਕ ਯੂਨੀਅਨ, ਗੁਰਧਿਆਨ ਸਿੰਘ ਸਹਿਜੜਾ, ਮਲਕੀਤ ਸਿੰਘ ਟੀ ਐਸ਼ ਯੂ ਸੋਢੀ, ਦਰਸ਼ਨ ਸਿੰਘ ਦਸੌਂਧਾ ਸਿੰਘ ਵਾਲਾ, ਪ੍ਰਕਾਸ਼ ਸਿੰਘ ਸੱਦੋਵਾਲ, ਕੌਰ ਸਿੰਘ ਨਰੇਗਾ ਮਜ਼ਦੂਰ ਯੂਨੀਅਨ, ਮਾਸਟਰ ਦਰਸ਼ਨ ਸਿੰਘ ਪੈਨਸ਼ਨਰ ਐਸੋਸੀਏਸ਼ਨ, ਸੁਰਿੰਦਰ ਸ਼ਰਮਾ ਰਾਏਸਰ ਅਤੇ ਪੂਰਨ ਸਿੰਘ ਖਾਲਸਾ ਨੇ ਵੀ ਆਪਣੀ ਹਾਜ਼ਰੀ ਲਗਵਾਈ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ