ਭਾਰਤ ਬੰਦ ਕਰਨ ਦੀਆਂ ਤਿਆਰੀਆਂ ਲਈ ਸੂਬਾ ਪੱਧਰੀ ਹੋਈ ਮੀਟਿੰਗ
ਜਲੰਧਰ: ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸਭਾ ਦੇ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ ਵਿਖੇ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀ ਖ਼ਿਲਾਫ਼ ਲੋਕਾਂ ਵਿੱਚ ਬੇਅਥਾਹ ਗੁੱਸਾ ਹੈ। ਜਿਸ ਕਾਰਨ ਦੇਸ਼ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ, ਵਿਦਿਆਰਥੀ, ਟਰੇਡ ਯੂਨੀਅਨਾਂ, ਵਪਾਰ ਮੰਡਲਾ, ਦੁਕਾਨਦਾਰਾਂ, ਦੋਧੀਆਂ, ਟਰਾਸਪੋਟਰਾ, ਡਰਾਇਵਰਾ, ਸਿਹਤ ਕਾਮਿਆਂ ਅਤੇ ਜਨਤਕ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਨੂੰ ਕਾਮਯਾਬ ਕਰਨ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸਾਰੇ ਪੰਜਾਬ ਦੇ ਆਗੂਆਂ ਦੀ ਡਿਊਟੀਆਂ ਦੀ ਵੰਡ ਕਰ ਲਈ ਹੈ। ਉਹਨਾਂ ਕਿਹਾ ਕਿ ਸਭਾ ਦੇ ਆਗੂ ਇਸ ਬੰਦ ਨੂੰ ਕਾਮਯਾਬ ਕਰਨ ਲਈ ਪੂਰੀ ਮਿਹਨਤ ਨਾਲ ਲੋਕਾਂ ਨੂੰ ਭਾਰਤ ਬੰਦ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨਗੇ। ਇਸ ਵਾਰ ਦਾ ਭਾਰਤ ਬੰਦ ਇਤਿਹਾਸਕ ਹੋਵੇਗਾ, ਜੋ ਮੋਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਵੇਗਾ।
ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਭਾਰਤ ਬੰਦ ਦੀ ਤਿਆਰੀ ਲਈ ਪਿੰਡਾ, ਮੁਹੱਲਿਆਂ, ਕਸਬਿਆਂ, ਸ਼ਹਿਰਾਂ ਵਿੱਚ ਮੀਟਿੰਗਾਂ, ਜਲਸੇ ਮਾਰਚ ਕਰਕੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕੋਸ਼ਿਸ਼ਾਂ ਤੇ ਕਰ ਦਿੱਤੀਆਂ ਹਨ। ਜਿਸ ਦਾ ਲੋਕਾਂ ਵੱਲੋ ਵੱਡਾ ਹੁੰਗਾਰਾ ਮਿਲ ਰਿਹਾ ਹੈ।

Comments
Post a Comment