ਕਿਸਾਨਾਂ ਨੇ ਡਬਲਯੂਟੀਓ ਛੱਡੋ ਦਿਵਸ ਮੌਕੇ ਟਰੈਕਟਰ ਸੜਕਾਂ ਦੇ ਕੰਢੇ ਖੜਾਏ



ਡੇਹਲੋ: ਜਦੋਂ ਵਿਸ਼ਵ ਵਪਾਰ ਸੰਗਠਨ ਦੀ ਕੇਂਦਰ ਸਰਕਾਰ ਨਾਲ ਤਿੰਨ ਰੋਜ਼ਾ ਮੀਟਿੰਗ ਆਬੂ ਧਾਬੀ ਵਿੱਚ ਹੋ ਰਹੀ ਹੈ, ਠੀਕ ਉਸ ਸਮੇਂ ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਆਉਣ ਦੀ ਮੰਗ ਕਰਦਿਆਂ ਅੱਜ ਦੇਸ਼ ਦੇ ਨੈਸ਼ਨਲ ਤੇ ਸਟੇਟ ਹਾਏਵੇ ਉੱਪਰ ਆਪਣੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਸਬਾ ਡੇਹਲੋ ਦੇ ਨਜ਼ਦੀਕ ਪੈਂਦੇ ਲੁਧਿਆਣਾ-ਮਲੇਰਕੋਟਲਾ ਸੜਕ ਉੱਪਰ ਵੀ ਜਗੇੜਾ ਪੁਲ ਤੋ ਲੈਕੇ ਲੁਧਿਆਣਾ ਸਾਇਡ ਨੂੰ ਕਿਸਾਨਾਂ ਨੇ ਆਪਣੇ ਟਰੈਕਟਰ ਖੜੇ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ (ਹੱਨਨ ਮੁਲਾ) ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਬਲਵੰਤ ਸਿੰਘ ਘੁਡਾਣੀ, ਬਿਕਰਜੀਤ ਸਿੰਘ ਕਾਲਖ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ, ਮਾਸਟਰ ਬਲਦੇਵ ਸਿੰਘ ਲਤਾਲਾ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਸ਼ਵ ਵਪਾਰ ਸੰਗਠਨ ਦੇ ਦਬਾਅ ਹੇਠ ਦੇਸ਼ ਵਿੱਚ ਕਿਸਾਨ ਮਜ਼ਦੂਰ ਨੀਤੀਆਂ ਨੂੰ ਲਾਗੂ ਕਰਕੇ ਦੇਸ਼ ਦਾ ਸ਼ਰਮਾਇਆ ਬਹੁ ਰਾਸ਼ਟਰੀ ਕੰਪਨੀ ਨੂੰ ਲੁਟਾਉਣਾ ਚਾਹੁੰਦੀ ਹੈ। ਜਿਸ ਕਰਕੇ ਅੱਜ ਇਹ ਸਰਕਾਰ ਡਬਲਯੂਟੀਓ ਨਾਲ ਮੀਟਿੰਗ ਕਰਕੇ ਲੋਕ ਵਿਰੋਧੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰੇਗੀ। ਜਿਸ ਨੂੰ ਦੇਸ਼ ਦੇ ਕਿਰਤੀ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਅੱਜ ਦਾ ਟਰੈਕਟਰ ਪ੍ਰਦਰਸ਼ਨ ਭਾਜਪਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਆਗੂਆ ਨੇ ਮੰਗ ਕੀਤੀ ਕਿ ਸਰਕਾਰ ਨੂੰ ਸੰਘਰਸ਼ ਕਰ ਰਹੇ ਕਿਰਤੀ ਕਿਸਾਨਾਂ ਦੀਆਂ ਮੰਗਾਂ ਜਲਦੀ ਨਾਲ ਮੰਨ ਲੈਣੀਆਂ ਚਾਹੀਦੀਆਂ ਹਨ। ਨਹੀ ਤਾਂ ਲੋਕ ਭਾਜਪਾ ਸਰਕਾਰ  ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਕਿਸਾਨਾਂ ਨੇ ਡਬਲਯੂ ਟੀ ਓਦਾਂ ਪੁਤਲਾ ਵੀ ਫੂਕਿਆ।

ਇਸ ਮੌਕੇ ਹੋਰਨਾ ਤੋਂ ਜਗਮੀਤ ਸਿੰਘ ਕਲਾਹੜ, ਰਜਿੰਦਰ ਸਿੰਘ ਸਿਆੜ, ਇਲਾਵਾ ਦਰਸ਼ਣ ਸਿੰਘ ਫੱਲੇਵਾਲ, ਜਗਜੀਤ ਸਿੰਘ ਜੱਸੋਵਾਲ, ਮਹਿੰਦਰ ਸਿੰਘ ਨਾਰੰਗਵਾਲ, ਅੰਗਰੇਜ਼ ਸਿੰਘ ਬੈੱਲ, ਸੁਰਜੀਤ ਸਿੰਘ ਸੀਲੋ, ਮਲਕੀਤ ਸਿੰਘ ਗਰੇਵਾਲ, ਬਲਵੀਰ ਸਿੰਘ ਭੁੱਟਾ, ਰਘਵੀਰ ਸਿੰਘ ਆਸੀ ਕਲਾਂ, ਹਰਮੀਤ ਸਿੰਘ ਘੁੰਗਰਾਣਾ, ਗੁਰਦਿਆਲ ਸਿੰਘ, ਰਜਿੰਦਰ ਸਿੰਘ ਲਤਾਲਾ, ਸਵਰਨ ਸਿੰਘ, ਹਰਨੇਕ ਸਿੰਘ ਆਸੀ ਕਲਾਂ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ