ਰਾਜਾਸਾਂਸੀ ਦੇ ਬਜ਼ਾਰਾਂ ‘ਚ ਬੰਦ ਰੱਖਣ ਦੀ ਕੀਤੀ ਅਪੀਲ
ਰਾਜਾਸਾਂਸੀ: ਕਿਰਤੀ ਕਿਸਾਨ ਯੂਨੀਅਨ ਤੇ ਜਮਹੂਰੀ ਕਿਸਾਨ ਸਭਾ ਦੇ ਕਾਰਕੁਨਾਂ ਨੇ ਜ਼ਿਲ੍ਹਾ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਰਾਣੇਵਾਲੀ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਕਲਵੰਤ ਸਿੰਘ ਮੱਲੂਨੰਗਲ ਦੀ ਅਗਵਾਈ ਵਿਚ ਸਥਾਨਕ ਬਜ਼ਾਰਾਂ ਵਿਚ ਮਾਰਚ ਦੌਰਾਨ ਦੁਕਾਨਦਾਰਾਂ ਕੋਲ ਜਾ ਕੇ 16 ਫਰਵਰੀ ਦੇ ਬੰਦ ਨੂੰ ਸਫਲ ਬਣਾਉਣ ਲਈ ਪ੍ਰੇਰਿਆ। ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਕੁਲਵੰਤ ਸਿੰਘ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ ਤੇ ਲੋਕਾਂ ਦੇ ਰੋਜ਼ੀ ਰੋਟੀ ਦੇ ਮਸਲਿਆਂ 'ਤੇ ਚੁੱਪ ਵੱਟੀ ਹੋਈ ਹੈ। ਕਿਸਾਨਾਂ ਨਾਲ ਅੰਦੋਲਨ ਦੌਰਾਨ ਕੀਤੇ ਲਿਖਤੀ ਵਾਅਦਿਆਂ ਦੀ ਵਾਅਦਾ ਖਿਲਾਫੀ ਕਰਕੇ ਐੱਮਐੱਸਪੀ ਦਾ ਕਾਨੂੰਨ ਬਣਾਉਣ ਤੋਂ ਮੁੱਕਰ ਗਈ ਹੈ। ਇਸ ਸਮੇਂ ਕਿਸਾਨਾਂ ਦੇ ਜੱਥੇ ਨੇ ਬਜ਼ਾਰ ਵਿਚ ਮਾਰਚ ਕਰਕੇ ਹਰੇਕ ਦੁਕਾਨਦਾਰ ਤੱਕ ਪਹੁੰਚ ਕੀਤੀ ਤੇ ਸਮੂਹ ਦੁਕਾਨਦਾਰਾਂ ਵੱਲੋਂ 16 ਫਰਵਰੀ ਦੇ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸਮੇਂ ਦਲਜੀਤ ਸਿੰਘ ਬੱਲ ਸਚੰਦਰ, ਜ਼ੋਰਾਵਰ ਸਿੰਘ ਘੁੱਕੇਵਾਲੀ, ਗਗਨਦੀਪ ਸਿੰਘ ਬੱਲ, ਸਤਵਿੰਦਰ ਸਿੰਘ ਉਂਠੀਆਂ, ਸੰਦੀਪ ਸਿੰਘ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਸਾਹਿਬ ਸਿੰਘ ਪ੍ਰਧਾਨ ਆਟੋ ਯੂਨੀਅਨ ਰਾਜਾਸਾਂਸੀ, ਜਸਪਾਲ ਸਿੰਘ, ਸੰਤੋਖ ਸਿੰਘ ਦਿਹਾਤੀ ਮਜ਼ਦੂਰ ਸਭਾ, ਗੁਰਜੀਤ ਸਿੰਘ ਦਬੁਰਜੀ, ਰਵੀ, ਨਿਸ਼ਾਨ ਸਿੰਘ ਅਦਲੀਵਾਲ, ਬਲਜਿੰਦਰ ਸਿੰਘ ਰਡਾਲਾ, ਨਿਰਵੈਰ ਸਿੰਘ ਬੰਟੀ, ਸੁਖਚੈਨ ਸਿੰਘ ਬੱਲ, ਗੁਰਪ੍ਰੀਤ ਸਿੰਘ ਬੱਲ ਆਦਿ ਹਾਜ਼ਰ ਸਨ।

Comments
Post a Comment