ਲੁਧਿਆਣਾ ਮੀਟਿੰਗ ਨੇ 14 ਮਾਰਚ ਦੀ ਰੂਪ ਰੇਖਾ ਕੀਤੀ ਤੈਅ



ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 14 ਮਾਰਚ ਨੂੰ ਰਾਮ ਲੀਲਾ ਗਰਾਊਂਡ ਦਿੱਲੀ ਵਿੱਚ ਕੀਤੀ ਜਾ ਰਹੀ ਮਹਾਪੰਚਾਇਤ ਵਿੱਚ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 37 ਅਤੇ ਦੇਸ਼ ਭਰ ਵਿਚੋਂ 450 ਤੋਂ ਵੱਧ ਜਥੇਬੰਦੀਆਂ ਦੇ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਣਗੇ ਜਿਸ ਸਬੰਧੀ 7 ਮਾਰਚ ਨੂੰ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮੀਟਿੰਗਾਂ ਕਰਕੇ ਤਿਆਰੀਆਂ ਸਬੰਧੀ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।

ਇਹ ਫ਼ੈਸਲਾ ਅੱਜ ਕਰਨੈਲ ਸਿੰਘ ਈਸੜੂ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ, ਕਿਰਨਜੀਤ ਸਿੰਘ ਸੇਖੋਂ, ਬਿੰਦਰ ਸਿੰਘ ਗੋਲੇਵਾਲ, ਕਮਲਪ੍ਰੀਤ ਸਿੰਘ ਪੰਨੂ ਅਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ ਜਿਸ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਸ਼ਿਰਕਤ ਕੀਤੀ। ਆਗੂਆਂ ਨੇ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਦਰਜ ਕੀਤੀ ਜ਼ੀਰੋ ਐਫਆਈਆਰ ਨੂੰ ਮੁੱਢ ਤੋਂ ਨਕਾਰਦਿਆਂ ਮੰਗ ਕੀਤੀ ਕਿ ਇਹ ਐਫਆਈਆਰ ਅਸਲ ਮੁਲਜ਼ਮਾਂ ਉੱਤੇ ਹੋਣੀ ਚਾਹੀਦੀ ਹੈ। ਆਗੂਆਂ ਨੇ ਦੱਸਿਆ ਕਿ ਜੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦੀ ਮਹਾਪੰਚਾਇਤ ਵਿੱਚ ਜਾਣ ਤੋਂ ਰੋਕਿਆ ਤਾਂ ਮੋਰਚੇ ਵੱਲੋਂ ਭਾਜਪਾ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲ੍ਹਾ ਆਗੂਆਂ ਦਾ ਡਟ ਕੇ ਵਿਰੋਧ ਕਰਦਿਆਂ ਚੋਣਾਂ ਵਿੱਚ ਭਾਜਪਾ ਦਾ ਬਾਈਕਾਟ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 11 ਮਾਰਚ ਨੂੰ ਲੁਧਿਆਣਾ ਵਿੱਚ ਕੀਤੀ ਜਾਵੇਗੀ ਜਿਸ ਵਿੱਚ 14 ਮਾਰਚ ਦੀ ਮਹਾਪੰਚਾਇਤ ਲਈ ਵੱਡੇ ਫ਼ੈਸਲੇ ਲਏ ਜਾਣਗੇ।

ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਡਾ. ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜ ਗਿੱਲ, ਬੋਘ ਸਿੰਘ ਮਾਨਸਾ, ਰੁਲਦੂ ਸਿੰਘ, ਹਰਬੰਸ ਸਿੰਘ ਸੰਘਾ, ਹਰਨੇਕ ਸਿੰਘ ਮਹਿਮਾ ਆਦਿ ਮੌਜੂਦ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ