ਜਮਹੂਰੀ ਕਿਸਾਨ ਸਭਾ ਵੱਲੋਂ 14 ਮਾਰਚ ਨੂੰ ਦਿੱਲੀ ਜਾਣ ਦੀਆਂ ਤਿਆਰੀਆਂ ਜ਼ੋਰਾਂ ‘ਤੇ



ਪੱਟੀ: ਅੱਜ ਪਿੰਡ ਮਹਰਾਣਾ ਵਿੱਚ ਜਮਹੂਰੀ ਕਿਸਾਨ ਸਭਾ ਤਹਿਸੀਲ ਪੱਟੀ ਦੀ ਮੀਟਿੰਗ ਜਗੀਰ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੌਕੇ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ ਤੇ ਹੱਕ ਮੰਗਦੇ ਕਿਸਾਨਾਂ ਉੱਪਰ ਬੇਤਹਾਸ਼ਾ ਜ਼ੁਲਮ ਕੀਤਾ ਹੈ, ਸੰਯੁਕਤ ਕਿਸਾਨ ਮੋਰਚਾ ਇਸ ਦੀ ਨਿਖੇਧੀ ਕਰਦਾ ਹੈ ਤੇ ਲਗਾਤਾਰ ਕਿਸਾਨਾਂ ਦੀਆਂ ਫਸਲਾਂ ’ਤੇ ਐਮਐਸਪੀ, ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤੇ ਬੁਢਾਪੇ ਵਿੱਚ ਕਿਸਾਨਾਂ ਨੂੰ 10000 ਰੁਪਏ ਮਹੀਨਾ ਪੈਨਸ਼ਨ ਦੇਣ ਦੀ ਮੰਗ ਆਦਿ ਨੂੰ ਲੈ ਕੇ ਲਗਾਤਾਰ ਸੰਘਰਸ਼ ਵਿੱਚ ਹੈ ਤੇ ਹੁਣ 14 ਮਾਰਚ ਨੂੰ ਦਿੱਲੀ ਰਾਮ ਲੀਲਾ ਗਰਾਉਂਡ ਵਿੱਚ ਸਾਰੇ ਭਾਰਤ ਵਿੱਚੋ ਹਜ਼ਾਰਾਂ  ਕਿਸਾਨਾਂ ਦਾ ਇਕੱਠ ਸੱਦਕੇ ਮਹਾ ਪੰਚਾਇਤ ਕਰ ਰਿਹਾ ਹੈ। ਵੱਖ ਵੱਖ ਪਿੰਡਾਂ ਦੇ ਹਾਜ਼ਰ ਕਿਸਾਨਾਂ ਨੇ ਪ੍ਰਣ ਕੀਤਾ ਕਿ ਉਹ ਵੱਡੀ ਗਿਣਤੀ ਵਿੱਚ ਕਾਫਲੇ ਲੈਕੇ 14 ਮਾਰਚ ਨੂੰ ਦਿੱਲੀ ਕਿਸਾਨ ਮਹਾਪੰਚਾਇਤ ਵਿੱਚ ਪੁੱਜਣਗੇ ਤੇ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਪ੍ਰਵਾਨ ਕਰਨਗੇ।

ਇਸ ਮੌਕੇ ਦਿਲਬਾਗ ਸਿੰਘ, ਬਾਜ਼ ਸਿੰਘ ਗੰਡੀਵਿੰਡ ਦਿਲਬਾਗ ਸਿੰਘ, ਲਾਭ ਸਿੰਘ ਗੁਰਭੇਜ ਸਿੰਘ, ਮਾਸਟਰ ਸੁਖਦੇਵ ਸਿੰਘ ਮਹਰਾਣਾ, ਜਗਦੇਵ ਸਿੰਘ, ਸ਼ਮਸ਼ੇਰ ਸਿੰਘ ਕਬੋਢਾਹੇ ਵਾਲਾ, ਦਰਬਾਰਾ ਸਿੰਘ, ਬਾਜ਼ ਸਿੰਘ ਤੇ ਕਰਮਜੀਤ ਸਿੰਘ ਬਾਹਮਣੀਵਾਲਾ ਆਦਿ ਪਿੰਡਾਂ ਦੇ ਕਿਸਾਨ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ