ਰਤਨ-ਜੋਧਾਂ ਬਜ਼ਾਰ ‘ਚ 23 ਮਾਰਚ ਦੇ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ
ਜੋਧਾਂ: ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਪਰ ਸਥਿਤ ਕਸਬਾ ਰਤਨ-ਜੋਧਾਂ ਬਜ਼ਾਰ ‘ਚ ਸਥਾਪਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਫੁੱਲਾਂ ਦੇ ਹਾਰ ਪਾ ਕੇ 23 ਮਾਰਚ ਦੇ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਜਨਤਕ ਜਥੇਬੰਦੀਆਂ, ਦੁਕਾਨਦਾਰਾਂ, ਨਗਰ ਪੰਚਾਇਤਾਂ ਵੱਲੋਂ ਸਾਂਝੇ ਤੌਰ ਤੇ ਸ਼ਰਧਾਂਜਲੀ ਭੇਟ ਕੀਤੀ।
ਅੱਜ ਦੇ ਸ਼ਰਧਾਂਜਲੀ ਸਮਾਗਮ ਦੀ ਪ੍ਰਧਾਨਗੀ ਰਤਨ-ਜੋਧਾਂ ਬਜਾਰ ਦੇ ਦੁਕਾਨਦਾਰਾਂ ਦੀ ਜਥੇਬੰਦੀ ਦੇ ਪ੍ਰਧਾਨ ਜਸਵੰਤ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਜੋਧਾਂ ਕਮੇਟੀ ਦੇ ਪ੍ਰਧਾਨ ਜਗਮਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਇਲਾਕਾ ਜੋਧਾਂ ਦੇ ਪ੍ਰਧਾਨ ਸੁਮੀਤ ਸਿੰਘ ਸਰਾਂ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਅਤੇ ਮਹਿਲਾ ਆਗੂ ਪਰਮਜੀਤ ਕੌਰ ਪਰਮ ਜੋਧਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਜੇਕਰ ਦੇਸ਼ ਦੇ ਲੋਕਤੰਤਰ ਨੂੰ ਬਚਾਉਣਾ ਹੈ ਤਾਂ ਸਾਨੂੰ ਸ਼ਹੀਦਾਂ ਦੇ ਵਿਚਾਰਾਂ ਤੋਂ ਸੇਧ ਲੈਕੇ ਕਿ ਆਉਣ ਵਾਲੀਆਂ ਆਮ ਚੌਣਾ ‘ਚ ਭਾਜਪਾ ਦੀ ਭ੍ਰਿਸ਼ਟ ਤੇ ਫਾਸ਼ੀਵਾਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਤੋਂ ਉਲਟ ਕਾਰਪੋਰੇਟਾ ਦੇ ਹਿੱਤਾਂ ਦੀਆਂ ਨੀਤੀਆਂ ਨੂੰ ਲਾਗੂ ਕਰਕੇ ਦੇਸ਼ ਦੇ ਸਰਮਾਏ ਦੀ ਲੁੱਟ ਕਰ ਰਹੀ ਹੈ। ਉਹਨਾਂ ਸੱਦਾ ਦਿੱਤਾ ਕਿ ਸ਼ਹੀਦਾਂ ਦੇ ਵਿਚਾਰਾਂ ਦੀ ਰਾਖੀ ਲਈ ਕਿਰਤੀ ਕਿਸਾਨਾਂ ਦੀ ਵਿਸ਼ਾਲ ਏਕਤਾ ਕੀਤੀ ਜਾਵੇ। ਤਾਂ ਜੋ ਕਾਰਪੋਰੇਟਾ ਦੀ ਅੰਨੀ ਲੁੱਟ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਪਾਲ ਸਿੰਘ ਰਤਨ, ਸਰਪੰਚ ਅਮਰਜੀਤ ਸਿੰਘ ਜੋਧਾਂ, ਸਰਪੰਚ ਓਮ ਪ੍ਰਕਾਸ਼ ਮਨਸੂਰਾਂ, ਸਾਬਕਾ ਸਰਪੰਚ ਦਵਿੰਦਰ ਸਿੰਘ ਦਿਉਲ, ਭੁਪਿੰਦਰ ਸਿੰਘ ਗਰੇਵਾਲ, ਅਮਰਜੀਤ ਸਿੰਘ ਸਹਿਜਾਦ, ਮੋਹਣ ਸਿੰਘ ਗਰੇਵਾਲ, ਗੁਰਮੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਮੋਹੀ, ਡਾ. ਜਸਮੇਲ ਸਿੰਘ ਲੱਲਤੋ, ਜਸਪਾਲ ਸਿੰਘ, ਦਿਲਰਾਜ ਸਿੰਘ, ਗੁਰਮੇਲ ਸਿੰਘ, ਸੁਖਰਾਜ ਸਿੰਘ (ਸਾਰੇ ਲੱਲਤੋ ਖ਼ੁਰਦ) ਦਵਿੰਦਰ ਸਿੰਘ ਰਾਣਾ ਲਤਾਲਾ, ਸਿਕੰਦਰ ਸਿੰਘ ਹਿਮਾਯੂਪੁੱਰ, ਜਗਮੇਲ ਸਿੰਘ ਬੀਲਾ, ਸਿਕੰਦਰ ਸਿੰਘ ਮਨਸੂਰਾਂ, ਮਨਪਿੰਦਰ ਸਿੰਘ ਮਨਸੂਰਾਂ, ਸੁਖਵਿੰਦਰ ਸਿੰਘ ਕਾਕਾ, ਡਾ. ਹਰਬੰਸ ਸਿੰਘ, ਡਾ. ਕੇਸਰ ਸਿੰਘ ਧਾਦਰਾ, ਡਾ. ਹਰਦੀਪ ਸਿੰਘ, ਡਾ.ਬੂਟਾ ਖਾਨ, ਡਾ. ਮਨਜਿੰਦਰ ਸਿੰਘ, ਡਾ.ਪਰਮਿੰਦਰ ਸਿੰਘ, ਡਾ. ਰਮਨਪ੍ਰੀਤ ਸਿੰਘ, ਡਾ.ਸਤਨਾਮ ਸਿੰਘ, ਪ੍ਰੋ: ਸੁਖਚੈਨ ਸਿੰਘ, ਸੁਖਵੀਰ ਸਿੰਘ, ਗੁਰਜੀਤ ਸਿੰਘ,ਅਮਨਦੀਪ ਸਿੰਘ, ਪੁਨੀਤ, ਦਲੀਪ, ਹਰਮਨਜੋਤ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ।

Comments
Post a Comment