ਐਸਕੇਐਮ ਦੀ ਆਲ ਇੰਡੀਆ ਕਿਸਾਨ ਮਜ਼ਦੂਰ ਮਹਾਪੰਚਾਇਤ ਲਈ ਕਿਸਾਨ ਮਜ਼ਦੂਰ ਦਿੱਲੀ ਲਈ ਵਧਣੇ ਹੋਏ ਆਰੰਭ
ਨਵੀਂ ਦਿੱਲੀ: 14 ਮਾਰਚ 2024 ਨੂੰ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੁਆਰਾ ਆਯੋਜਿਤ ਆਲ ਇੰਡੀਆ ਕਿਸਾਨ ਮਜ਼ਦੂਰ ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ ਹਜ਼ਾਰਾਂ ਕਿਸਾਨ, ਖੇਤ ਮਜ਼ਦੂਰ ਅਤੇ ਪਿੰਡ ਵਾਸੀ ਦਿੱਲੀ ਵੱਲ ਰਵਾਨਾ ਹੋ ਰਹੇ ਹਨ।
ਮਹਾਪੰਚਾਇਤ ਸਥਾਨ 'ਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਹਨ। ਐਸਕੇਐਮ ਦਿੱਲੀ ਪਹੁੰਚ ਚੁੱਕੇ ਕਿਸਾਨਾਂ ਦੇ ਪ੍ਰਬੰਧਾਂ ’ਚ ਜੁਟ ਗਈ ਹੈ।
ਸੰਯੁਕਤ ਕਿਸਾਨ ਮੋਰਚਾ ਦੀਆਂ ਸਬੰਧਤ ਤਾਲਮੇਲ ਕਮੇਟੀਆਂ ਅਤੇ ਸਬ ਕਮੇਟੀਆਂ ਦੀ ਅੱਜ ਮੀਟਿੰਗ ਹੋਈ ਅਤੇ ਸਾਰੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ।
ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਐਸਕੇਐਮ ਦੀਆਂ ਤਾਲਮੇਲ ਜਥੇਬੰਦੀਆਂ ਜਿਵੇਂ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ, ਹੋਰ ਟਰੇਡ ਯੂਨੀਅਨਾਂ, ਮਹਿਲਾ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ, ਨੌਜਵਾਨ ਜਥੇਬੰਦੀਆਂ ਅਤੇ ਜਮਹੂਰੀ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਾ ਹੋਇਆ ਇਸ ਇਤਿਹਾਸਕ ਮਹਾਪੰਚਾਇਤ ਨੂੰ ਸਫਲ ਬਣਾਉਣ ਦੀ ਆਸ ਕਰਦਾ ਹੈ।

Comments
Post a Comment