ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ ਜਮਹੂਰੀ ਕਿਸਾਨ ਸਭਾ ਦਾ ਵਫ਼ਦ



ਲੁਧਿਆਣਾ: ਇਲਾਕੇ ਵਿੱਚ ਵੱਧ ਰਹੀਆਂ ਨਸ਼ੇ, ਲੁੱਟ ਖੋਹ, ਠੱਗੀ ਅਤੇ ਚੋਰੀ ਦੀਆਂ ਵਾਰਦਾਤਾ ਰੋਕਣ ਦੀ ਮੰਗ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵਫ਼ਦ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਅਗਵਾਈ ‘ਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਮਿਲਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜ਼ਿਲ੍ਹੇ ਵਿੱਚ ਨਸ਼ੇ, ਲੁੱਟ-ਖੋਹ, ਚੋਰੀ ਅਤੇ ਠੱਗੀ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ। ਕਿਸਾਨਾਂ ਦੀਆਂ ਮੋਟਰਾਂ, ਤਾਰਾਂ, ਖਾਦਾਂ, ਖੇਤੀ ਦੇ ਸੰਦ ਆਦਿ ਉਹਨਾਂ ਦੇ ਖੇਤਾਂ ਵਿੱਚ ਬਣਾਏ ਕੋਠਿਆਂ ਵਿੱਚੋਂ ਚੋਰੀ ਕਰ ਲਈਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਥਾਣਾ ਡੇਹਲੋ ਦੇ ਪਿੰਡ ਕਿਲ੍ਹਾ ਰਾਏਪੁਰ ਵਿੱਚ ਲੁੱਟ ਦੀਆਂ ਹੋਈਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਹਨਾਂ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਲੁਟੇਰਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਮਾੜੇ ਅਨਸਰਾਂ ਦੀ ਮੱਦਦ ਕਰਨ ਵਾਲੇ ਕੁੱਝ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾਵੇ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮਾੜੇ ਅਨਸਰਾਂ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਚਮਕੌਰ ਸਿੰਘ ਛਪਾਰ, ਬਲਵੀਰ ਸਿੰਘ ਭੁੱਟਾ, ਦਫਤਰ ਸਕੱਤਰ ਨਛੱਤਰ ਸਿੰਘ, ਹਰਦਿਆਲ ਸਿੰਘ, ਤਰਲੋਚਨ ਸਿੰਘ ਛਪਾਰ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ