ਜਮਹੂਰੀ ਕਿਸਾਨ ਸਭਾ ਨੇ ਮੁਆਵਜੇ ਦੀ ਕੀਤੀ ਮੰਗ
ਗੁਰਾਇਆ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਗੁਰਦਾਵਰੀ ਦੀ ਮੰਗ ਕੀਤੀ ਹੈ। ਪੰਜਾਬ ’ਚ ਦੋ ਥਾਵਾਂ ’ਤੇ ਆਏ ਟੋਰਨੇਡੋ ਨਾਲ ਹੋਏ ਨੁਕਸਾਨ ਦਾ ਮੁਆਵਜਾਂ ਦੇਣ ਦੀ ਮੰਗ ਵੀ ਕੀਤੀ। ਉਨ੍ਹਾ ਅੱਗੇ ਕਿਹਾ ਕਿ ਕਣਕ ਦੇ ਖੇਤਾਂ ਤੋਂ ਬਿਨ੍ਹਾਂ ਹਰੇ ਚਾਰੇ ਦਾ ਵੀ ਨੁਕਸਾਨ ਹੋਇਆ ਹੈ। ਗੜ੍ਹੇ ਮਾਰੀ ਨਾਲ ਫ਼ਸਲਾਂ ਤਬਾਹ ਹੋ ਗਈਆਂ ਹਨ। ਟੋਰਨੇਡੋ ਨਾਲ ਵੀ ਪਸ਼ੂਆਂ ਦੇ ਸ਼ੈੱਡ ਉਡ ਗਏ। ਇਸ ਤੋਂ ਬਿਨ੍ਹਾਂ ਇਸ ਤੁਫਾਨ ਨਾਲ ਭਾਰੀ ਨੁਕਸਾਨ ਹੋਇਆ ਹੈ। ਜਿਸ ਲਈ ਪੰਜਾਬ ਸਰਕਾਰ ਤੁਰੰਤ ਕਾਰਵਾਈ ਕਰਦੇ ਹੋਏ ਗੁਰਦਾਵਰੀ ਦਾ ਹੁਕਮ ਜਾਰੀ ਕਰੇ। ਦਰਖਤ ਡਿੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ, ਜਿਸ ਦੀ ਪੰਜਾਬ ਸਰਕਾਰ ਭਰਪਾਈ ਕਰੇ।
ਸੋਸ਼ਲ ਮੀਡੀਆ ਐਕਸ ’ਤੇ ਪੋਸਟ ਪਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਗੁਰਦਾਵਰੀ ਦੀ ਮੰਗ ਕੀਤੀ।

Comments
Post a Comment