ਸੰਧੂ ਨੇ ਦਿੱਲੀ ਲਈ ਜਥਾ ਕੀਤਾ ਰਵਾਨਾ



ਫਿਲੌਰ: ਅੱਜ ਇਥੋਂ ਤੋਂ ਜਮਹੂਰੀ ਕਿਸਾਨ ਸਭਾ ਦਾ ਇੱਕ ਜਥਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਤੇ ਨਤਮਸਤਕ ਹੋ ਕੇ ਕੁਲਵੰਤ ਸਿੰਘ ਸੰਧੂ ਦੀ ਅਗਵਾਈ ਵਿੱਚ ਦਿੱਲੀ ਨੂੰ ਰਵਾਨਾ ਹੋਇਆ। ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾ ਕਿਹਾ ਹੈ ਕਿ ਮੋਦੀ ਸਰਕਾਰ ਆਪਣਾ ਅੜੀਅਲ ਰੁੱਖ ਨਿਭਾ ਰਹੀ ਹੈ। 14 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਸਬੰਧੀ ਉਨ੍ਹਾ ਕਿਹਾ ਕਿ ਦਿੱਲੀ ਦੀ ਪੁਲੀਸ ਬੁਰੀ ਤਰ੍ਹਾਂ ਬੁਖਲਾਈ ਹੋਈ ਹੈ, ਜਿਵੇਂ ਕਿਸਾਨ ਕਿਸੇ ਹੋਰ ਦੇਸ਼ ‘ਚ ਗਏ ਹੋਣ। ਉਨ੍ਹਾ ਕਿਹਾ ਕਿ ਉਹ ਆਪਣੀਆ ਜਾਇਜ ਤੇ ਹੱਕੀ ਮੰਗਾਂ ਨੂੰ ਹੀ ਮੰਗ ਰਹੇ ਹਨ ਜਿਸ ਦੇ ਚਲਦੇ ਕੱਲ 14 ਮਾਰਚ ਨੂੰ ਦਿੱਲੀ ਵਿਖੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ ਤਾਂ ਉਸ ਦੇ ਸੰਬੰਧ ਵਿੱਚ ਅੱਜ ਫਿਲੌਰ ਤੋ ਵੱਡੀ ਗਿਣਤੀ ਵਿੱਚ ਜਮਹੂਰੀ ਕਿਸਾਨ ਸਭਾ ਦਾ ਜਥਾ ਅੱਜ ਦਿੱਲੀ ਨੂੰ ਰਵਾਨਾ ਹੋ ਰਿਹਾ ਹੈ। ਉਨ੍ਹਾ ਪੰਜਾਬ ਦੇ ਸਮੂਹ ਕਿਸਾਨ ਭਰਾਵਾਂ ਨੂੰ ਮਹਾਂ ਪੰਚਾਇਤ ’ਚ ਵੱਡੀ ਗਿਣਤੀ ਚ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਹਾਜ਼ਰ ਸੰਤੋਖ ਸਿੰਘ ਬਿਲਗਾ, ਮਨੋਹਰ ਸਿੰਘ ਗਿੱਲ, ਜਸਵਿੰਦਰ ਸਿੰਘ ਢੇਸੀ, ਕੁਲਦੀਪ ਸਿੰਘ ਫਿਲੌਰ, ਸਰਬਜੀਤ ਸੰਗੋਵਾਲ, ਜਰਨੈਲ ਫਿਲੌਰ ਆਦਿ ਸਮੇਤ ਵੱਡੀ ਗਿਣਤੀ ‘ਚ ਕਿਸਾਨ ਮਜ਼ਦੂਰ, ਨੌਜਵਾਨ ਹਾਜ਼ਰ ਸਨ। 

ਜਮਹੂਰੀ ਕਿਸਾਨ ਸਭਾ ਦੀ ਸਥਾਨਕ ਇਕਾਈ ਨੇ ਲੰਗਰ ਦਾ ਉਚੇਚਾ ਪ੍ਰਬੰਧ ਕੀਤਾ ਹੋਇਆ ਸੀ। 

ਆਖਰ ’ਚ ਕੁਲਵੰਤ ਸਿੰਘ ਸੰਧੂ ਨੇ ਸਥਾਨਕ ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਰ ਤੋਂ ਬੱਸਾਂ ਦਾ ਕਾਫਲਾ ਰਵਾਨਾ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ