ਦਿੱਲੀ ਦੀ ਕਿਸਾਨ ਮਹਾਂ ਪੰਚਾਇਤ ‘ਚ ਸ਼ਾਮਲ ਹੋਣ ਲਈ ਕਿਲ੍ਹਾ ਰਾਏਪੁਰ ਤੋਂ ਜਥਾ ਹੋਇਆ ਰਵਾਨਾ



ਡੇਹਲੋ: ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਕੀਤੀ ਜਾ ਰਹੀ ਮਹਾਂ ਕਿਸਾਨ ਪੰਚਾਇਤ ‘ਚ ਸ਼ਾਮਿਲ ਹੋਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦਾ ਇੱਕ ਜਥਾ ਸਭਾ ਦੇ ਕਿਲ੍ਹਾ ਰਾਏਪੁਰ ਦਫਤਰ ਤੋਂ ਰਵਾਨਾ ਹੋਇਆ।

ਜਥੇ ਦੀ ਅਗਵਾਈ ਇਲਾਕਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕੀਤੀ। ਰਵਾਨਾ ਹੋਣ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਅੱਜ ਜ਼ਿਲ੍ਹੇ ਭਰ ਵਿੱਚੋਂ ਕਿਸਾਨਾਂ ਦੇ ਜਥੇ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋ ਗਏ ਹਨ। ਉਹਨਾਂ ਕਿਹਾ ਕਿ ਇਹ ਕਿਸਾਨ ਮਹਾਂ ਪੰਚਾਇਤ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕ ਰੋਹ ਨੂੰ ਹੋਰ ਪ੍ਰਚੰਡ ਕਰੇਗੀ। ਇਹ ਲੋਕ ਰੋਹ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਕਾਫੀ ਹੋਵੇਗਾ। ਉਹਨਾਂ ਕਿਸਾਨ ਮਜ਼ਦੂਰ ਏਕਤਾ ਤੇ ਜੋਰ ਦਿੰਦਿਆਂ ਭਾਜਪਾ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੇ ਵਿਰੋਧ ਦਾ ਸੱਦਾ ਦਿੱਤਾ।

ਇਸ ਮੌਕੇ ਹੋਰਨਾ ਤੋ ਇਲਾਵਾ ਦਫਤਰ ਸਕੱਤਰ ਕੈਪਟਨ ਨਛੱਤਰ ਸਿੰਘ, ਚਮਕੌਰ ਸਿੰਘ ਛਪਾਰ, ਹਰਦਿਆਲ ਸਿੰਘ, ਦਰਸ਼ਨ ਸਿੰਘ ਛਪਾਰ, ਤਰਲੋਚਨ ਸਿੰਘ ਘੁੰਗਰਾਣਾ, ਪਰਮਿੰਦਰ ਸਿੰਘ ਅਤੇ ਸੁਖਦੇਵ ਸਿੰਘ ਆਦਿ ਦਿੱਲੀ ਲਈ ਰਵਾਨਾ ਹੋਏ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ