ਜਮਹੂਰੀ ਕਿਸਾਨ ਸਭਾ ਪੰਜਾਬ ਦਾ ਜਥਾ ਲੁਧਿਆਣਾ ਤੋਂ ਦਿੱਲੀ ਲਈ ਹੋਇਆ ਰਵਾਨਾ
ਲੁਧਿਆਣਾ: ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਕਿਸਾਨਾਂ ਦੀ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦਾ ਜਥਾ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਲੁਧਿਆਣਾ ਤੋਂ ਅੱਜ ਹੀ ਰਵਾਨਾ ਹੋ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਜਗਤਾਰ ਸਿੰਘ ਚਕੌਹੀ, ਗੁਰਮੇਲ ਸਿੰਘ ਰੂਮੀ, ਸੁਖਵਿੰਦਰ ਸਿੰਘ ਰਤਨਗੜ੍ਹ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਸੁਰਜੀਤ ਸਿੰਘ ਸੀਲੋ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਮੁੱਕਰ ਗਈ ਹੈ। ਉਲਟਾਂ ਉਹ ਲੁਟੇਰੇ ਕਾਰਪੋਰੇਟਾ ਦੇ ਪੱਖ ਦੀਆਂ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਜਿਸ ਕਾਰਨ ਮਜਬੂਰੀ ਵੱਸ ਕਿਰਤੀ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਉਹ ਆਉਣ ਵਾਲੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਉਤਾਰ ਦੇਣਗੇ। ਉਹਨਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚੋਂ ਕਿਸਾਨਾਂ ਦੇ ਵੱਡੇ ਜੱਥੇ ਦਿੱਲੀ ਦੇ ਇਕੱਠ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋ ਚੁੱਕੇ ਹਨ।
ਇਸ ਮੌਕੇ ਹੋਰਨਾ ਤੋਂ ਇਲਾਵਾ ਪਰਮਜੀਤ ਸਿੰਘ ਮਾਛੀਵਾੜਾ, ਦਿਵਾਨ ਸਿੰਘ ਕੋਟਉਮਰਾ, ਚਮਕੌਰ ਸਿੰਘ ਛਪਾਰ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਤਰਲੋਚਨ ਸਿੰਘ ਘੁੰਗਰਾਣਾ ਆਦਿ ਹਾਜ਼ਰ ਸਨ।

Comments
Post a Comment