ਦਿੱਲੀ ਕੂਚ ਦੀ ਤਿਆਰੀ ਲਈ ਜਮਹੂਰੀ ਕਿਸਾਨ ਸਭਾ ਨੇ ਕੀਤੀ ਮੀਟਿੰਗ



ਡੇਹਲੋ: ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਕੇਂਦਰੀ ਰਾਜਧਾਨੀ ਦਿੱਲੀ ਦੀ ਰਾਮਲੀਲਾ ਗਰਾਊਂਡ ਵਿੱਚ ਕੀਤੀ ਜਾ ਰਹੀ ਕਿਸਾਨਾਂ ਦੀ ਮਹਾਂ ਪੰਚਾਇਤੀ ਦੀ ਤਿਆਰੀ ਨੂੰ ਅੰਤਿਮ ਛੋਹਾਂ ਦੇਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆਂ ਕਮੇਟੀ ਕਿਲ੍ਹਾ ਰਾਏਪੁਰ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਸਭਾ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫਤਰ ਵਿੱਚ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਰਤੀ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਉਹਨਾਂ ਉੱਪਰ ਡਾਂਗਾਂ, ਅੱਥਰੂ ਗੈਸ ਦੇ ਗੋਲਿਆਂ, ਗੰਦੇ ਪਾਣੀ ਦੀਆਂ ਬੁਛਾੜਾਂ, ਅਤੇ ਗੋਲੀਆਂ ਨਾਲ ਹਮਲੇ ਕੀਤੇ ਜਾ ਰਹੇ ਹਨ। ਜਿਸ ਕਾਰਨ ਸੰਘਰਸ਼ ਕਰ ਰਹੇ ਲੋਕ ਜ਼ਖਮੀ ਹੋ ਰਹੇ ਹਨ, ਅਤੇ ਕਈ ਲੋਕ ਸ਼ਹੀਦ ਵੀ ਹੋ ਗਏ ਹਨ। ਕਿਰਤੀ ਕਿਸਾਨ ਆਪਣੀ ਮੰਗਾਂ ਮਨਵਾਉਣ ਲਈ 14 ਮਾਰਚ ਨੂੰ ਦਿੱਲੀ ਦੀ ਰਾਮਲੀਲਾ ਗਰਾਊਂਡ ਵਿੱਚ ਵਿਸ਼ਾਲ ਮਹਾਂ ਪੰਚਾਇਤ ਕਰਕੇ ਆਪਣੀਆਂ ਮੰਗਾਂ ਮਨਵਾਉਣ ਲਈ ਕੇਦਰ ਸਰਕਾਰ ਵਿਰੁੱਧ ਮੋਰਚਾ ਖੋਹਲਣਗੇ। ਇਸ ਸਬੰਧੀ ਕਿਸਾਨਾਂ ਵੱਲੋਂ ਦਿੱਲੀ ਨੂੰ 13 ਮਾਰਚ ਨੂੰ ਹੀ ਰਵਾਨਗੀ ਕਰ ਦੇਣੀ ਹੈ। ਜਿਸ ਲਈ ਕਿਸਾਨਾਂ ਵੱਲੋ ਆਪਣੇ ਸਾਧਨਾ ਨੂੰ ਤਿਆਰ ਕਰ ਲਿਆ ਹੈ। ਕੁੱਝ ਕਿਸਾਨ ਰੇਲ ਗੱਡੀ ਰਾਹੀਂ ਦਿੱਲੀ ਨੂੰ ਰਵਾਨਾ ਹੋਣਗੇ। ਉਹਨਾਂ ਆਖਿਆ ਕਿ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਕਿਸਾਨ ਮਹਾਂ ਪੰਚਾਇਤ ਦਾ ਹਿੱਸਾ ਬਣਨਗੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਬਲਵੀਰ ਸਿੰਘ ਭੁੱਟਾ, ਦਫਤਰ ਸਕੱਤਰ ਕੈਪਟਨ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਮੋਹੀ, ਚਮਕੌਰ ਸਿੰਘ ਛਪਾਰ, ਹਰਜਿੰਦਰ ਸਿੰਘ ਖੰਡੂਰ, ਦਰਸ਼ਣ ਸਿੰਘ ਗਰੇਵਾਲ, ਹਰਦਿਆਲ ਸਿੰਘ ਕਿਲ੍ਹਾ ਰਾਏਪੁਰ ਵੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ