ਜੇਪੀਐਮਓ ਨੇ ਪੁਲੀਸ ਖ਼ਿਲਾਫ਼ ਧਰਨਾ ਲਾਉਣ ਦੀ ਦਿੱਤੀ ਚਿਤਾਵਨੀ



ਫਿਲੌਰ: ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਨੇ ਫਿਲੌਰ ਪੁਲੀਸ ਦੀਆਂ ਲੋਕ ਵਿਰੋਧੀ ਕਾਰਗੁਜ਼ਾਰੀਆਂ ਕਾਰਨ ਧਰਨਾ ਲਾਉਣ ਦੀ ਚਿਤਾਵਨੀ ਦਿੱਤੀ ਹੈ। ਅੱਜ ਇਥੇ ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਰ ‘ਚ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ, ਜਿਸ ‘ਚ ਪੁਲੀਸ ਦੀਆਂ ਕਾਰਗੁਜ਼ਾਰੀਆਂ ‘ਤੇ ਚਰਚਾ ਕੀਤੀ ਗਈ। 

ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਇਲਾਕੇ ਦੇ ਅਨੇਕਾਂ ਅਜਿਹੇ ਮਸਲੇ ਹਨ, ਜਿਸ ਲਈ ਪੁਲੀਸ ਨੂੰ ਲਿਖਤੀ ਸ਼ਿਕਾਇਤਾਂ ਕਰਨ ਦੇ ਬਾਵਜੂਦ ਮਸਲੇ ਲੰਬਿਤ ਪਏ ਹਨ।

ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਰਨੈਲ ਫਿਲੌਰ ਨੇ ਦੱਸਿਆ ਕਿ ਉਹ ਕੁੱਝ ਦਿਨ ਪਹਿਲਾ ਪੁਲੀਸ ਦੇ ਉਚ ਅਧਿਕਾਰੀਆਂ ਨੂੰ ਮਿਲੇ ਸਨ ਪਰ ਘੱਟ ਨਫ਼ਰੀ ਦਾ ਬਹਾਨਾ ਬਣਾ ਕੇ ਪੁਲੀਸ ਨੇ ਪੱਲਾ ਝਾੜ ਦਿੱਤਾ। ਆਗੂਆਂ ਨੇ ਕਿਹਾ ਕਿ ਇਲਾਕੇ ‘ਚ ਲੁੱਟਾਂ ਖੋਹਾਂ, ਨਸ਼ੇ ਆਦਿ ਦਾ ਪੂਰੀ ਤਰਾਂ ਬੋਲ ਬਾਲਾ ਹੈ। ਇਸ ਤੋਂ ਬਿਨ੍ਹਾਂ ਪੁਲੀਸ ਵਲੋਂ ਸਮਾਜਿਕ ਮਸਲਿਆਂ ਸਬੰਧੀ ਕੀਤੀਆ ਸ਼ਿਕਾਇਤਾਂ ‘ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੁਲੀਸ ਸਿਰਫ ਸ਼ਿਕਾਇਤ ਦਾ ਨੰਬਰ ਲਾਉਣ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। 

ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਕਿਹਾ ਕਿ ਅੱਠ ਮਸਲੇ ਪੁਲੀਸ ਦੇ ਧਿਆਨ ‘ਚ ਲਿਆਂਦੇ ਜਾ ਚੁੱਕੇ ਹਨ। ਇਨ੍ਹਾਂ ਮਸਲਿਆਂ ਦਾ ਹੱਲ ਜੇਕਰ ਇੱਕ ਹਫ਼ਤੇ ਦੇ ਅੰਦਰ ਨਾ ਕੀਤਾ ਤਾਂ 19 ਮਾਰਚ ਨੂੰ ਪੁਲੀਸ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਫਿਲੌਰ ਪੁਲੀਸ ਦੀ ਕਾਰਗੁਜ਼ਾਰੀ ਪੁਹੰਚਾਈ ਜਾ ਸਕੇ। 

ਇਸ ਮੌਕੇ ਮੇਜਰ ਫਿਲੌਰ, ਤਰਜਿੰਦਰ ਧਾਲੀਵਾਲ, ਸਰਬਜੀਤ ਸੰਗੋਵਾਲ, ਕੁਲਜੀਤ ਫਿਲੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਪ੍ਰਧਾਨ ਗੁਰਦੀਪ ਗੋਗੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਸੂਬਾ ਦਫ਼ਤਰ ਜਲੰਧਰ ‘ਚ ਹੋਈ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਕਿਸਾਨਾਂ ਦਾ ਵਫ਼ਦ ਨਹਿਰੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਹੜਾ ਦੀ ਐਲਾਨਿਆ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ