ਕਿਸਾਨਾਂ ਨੇ ਦਿੱਲੀ ਕੂਚ ਦੀਆਂ ਤਿਆਰੀਆਂ ਕੀਤੀਆਂ ਤੇਜ਼
ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ਦੇ ਕਿਸਾਨਾਂ ਵੱਲੋਂ 14 ਮਾਰਚ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਵੱਲੋਂ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੂੰ ਮੀਟਿੰਗਾਂ, ਰੈਲੀਆਂ ਤੇ ਜਲਸੇ ਕਰਕੇ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਜਿਸ ਦਾ ਕਿਸਾਨਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਦਿੱਲੀ ਵਿਖੇ ਹੋ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਪ੍ਰੈੱਸ ਨਾਲ ਸਾਂਝੀ ਕਰਦਿਆਂ ਕਰਦਿਆ ਕਿਹਾ ਕਿ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਇਹ ਰੈਲੀ ਮੂੰਹ ਤੋੜਵਾ ਜਵਾਬ ਦੇਵੇਗੀ। ਆਗੂਆਂ ਨੇ ਦਿੱਲੀ ਰੈਲੀ ਦੀਆਂ ਚੱਲ ਰਹੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਇਤਿਹਾਸਕ ਇੱਕਠ ਹੋਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਕਿਲ੍ਹਾ ਰਾਏਪੁਰ ਦੇ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਰੈਲੀ ਦਾ ਹਿੱਸਾ ਬਣਨਗੇ।

Comments
Post a Comment