ਕਿਲ੍ਹਾ ਰਾਏਪੁਰ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮਨਾਇਆ ਲੋਕਤੰਤਰ ਬਚਾਉ ਦਿਵਸ
ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਲ੍ਹਾ ਰਾਏਪੁਰ ਵਿਖੇ 23 ਮਾਰਚ ਦੇ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਰਧਾਂਜਲੀਆਂ ਭੇਟ ਕਰਕੇ ਲੋਕਤੰਤਰ ਬਚਾਉਣ ਦਾ ਹੋਕਾ ਦਿੱਤਾ। ਅੱਜ ਦੇ ਸਮਾਗਮ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਇਲਾਕਾ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਡਾ. ਕੇਸਰ ਸਿੰਘ ਧਾਦਰਾਂ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਇਲਾਕਾ ਜੋਧਾਂ ਦੇ ਪ੍ਰਧਾਨ ਸੁਮੀਤ ਸਿੰਘ ਸਰਾਂ ਨੇ ਕੀਤੀ।
ਇਸ ਮੌਕੇ ਬੋਲਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੌਹੀ, ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ 23 ਮਾਰਚ ਦੇ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸੱਚੀ ਸ਼ਰਧਾਂਜਲੀ ਏਹੀ ਹੋਵੇਗੀ ਕਿ ਦੇਸ਼ ਦੀ ਫਿਰਕੂ-ਫਾਸ਼ੀਵਾਦੀ ਤੇ ਭ੍ਰਿਸ਼ਟ ਭਾਜਪਾ ਸਰਕਾਰ ਨੂੰ ਆਉਣ ਵਾਲੀਆਂ ਆਮ ਚੌਣਾ ਵਿੱਚ ਸੱਤਾ ਤੋਂ ਬਾਹਰ ਕਰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸ਼ਹੀਦਾਂ ਦੇ ਵਿਚਾਰਾਂ ਤੋਂ ਉਲਟ ਕਾਰਪੋਰੇਟਾ ਦੇ ਪੱਖ ਵਿੱਚ ਨੀਤੀਆਂ ਘੱੜ ਕੇ ਦੇਸ਼ ਦਾ ਸ਼ਰਮਾਇਆ ਲੁਟੇਰੇ ਕਾਰਪੋਰੇਟਾ ਨੂੰ ਸੌਂਪ ਦੇਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਦੇਸ਼ ‘ਚ ਲੋਕ ਵਿਰੋਧੀ ਨੀਤੀਆਂ ਲਾਗੂ ਹੋਣ ਤੋਂ ਰੋਕਣ ਲਈ ਭਾਜਪਾ ਤੇ ਉਸ ਦੇ ਭਾਈਵਾਲਾਂ ਨੂੰ ਚੌਣਾ ਵਿੱਚ ਕਰੜ੍ਹੀ ਹਾਰ ਦਿੱਤੀ ਜਾਵੇ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਸੁਰਜੀਤ ਸਿੰਘ ਸੀਲੋ, ਬਲਵੀਰ ਸਿੰਘ ਭੁੱਟਾ, ਰਘਵੀਰ ਸਿੰਘ ਆਸੀ ਕਲਾਂ, ਮਲਕੀਤ ਸਿੰਘ ਗਰੇਵਾਲ, ਦਫਤਰ ਸਕੱਤਰ ਨੱਛਤਰ ਸਿੰਘ, ਬਲਜੀਤ ਸਿੰਘ ਸਾਇਆ, ਰਣਜੀਤ ਸਿੰਘ ਸਾਇਆ, ਦਵਿੰਦਰ ਸਿੰਘ ਰਾਣਾ ਲਤਾਲਾ, ਕੁਲਵੰਤ ਸਿੰਘ ਮੋਹੀ, ਡਾ. ਹਰਬੰਸ ਸਿੰਘ, ਡਾ. ਹਰਦੀਪ ਸਿੰਘ,ਡਾ. ਬੂਟਾ ਖਾਨ, ਡਾ. ਮਨਜਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ.ਰਮਨਪ੍ਰੀਤ ਸਿੰਘ, ਡਾ.ਸਤਨਾਮ ਸਿੰਘ, ਪ੍ਰੋ: ਸੁਖਚੈਨ ਸਿੰਘ, ਸੁਖਵੀਰ ਸਿੰਘ, ਗੁਰਜੀਤ ਸਿੰਘ, ਅਮਨਦੀਪ ਸਿੰਘ, ਪੁਨੀਤ, ਦਲੀਪ, ਹਰਮਨਜੋਤ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ।

Comments
Post a Comment