ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ
ਚੰਡੀਗੜ੍ਹ: ਅੱਜ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਇਥੋਂ ਦੇ ਕਿਸਾਨ ਭਵਨ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਨੇ ਕੀਤੀ। ਮੀਟਿੰਗ ਵਿੱਚ ਸ਼ਾਮਿਲ ਸਾਰੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਉਸ ਨਿਰਣੇ ਨੂੰ ਫੇਰ ਬੁਲੰਦ ਕੀਤਾ ਕਿ ਭਾਰਤੀ ਜਨਤਾ ਪਾਰਟੀ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ ਅਤੇ ਫੈਡਰਲਿਜਮ ਵਿਰੋਧੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਬਚੀ ਖੁਚੀ ਜਮਹੂਰੀਅਤ ਨੂੰ ਵੀ ਖਤਮ ਕਰਨ ਦਾ ਯਤਨ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਦੀ ਨੀਅਤ ਸੰਵਿਧਾਨ ਨੂੰ ਬਦਲ ਕੇ ਜਮਹੂਰੀਅਤ ਨੂੰ ਖਤਮ ਕਰਨ ਦੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਹਰਾਉ, ਕਾਰਪੋਰੇਟ ਭਜਾਉ, ਦੇਸ਼ ਬਚਾਓ ਦਾ ਨਾਅਰਾ ਦਿੱਤਾ ਹੋਇਆ ਹੈ। ਇਸੇ ਨਾਅਰੇ ਅਧੀਨ 21 ਮਈ ਨੂੰ ਜਗਰਾਉਂ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹਾਂਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸਾਰੇ ਪੰਜਾਬ ਦੇ ਕੋਨੇ ਕੋਨੇ ਤੋਂ ਕਿਸਾਨ ਮਜ਼ਦੂਰ ਅਤੇ ਬੀਬੀਆਂ ਸ਼ਾਮਲ ਹੋਣਗੀਆਂ। ਇਸ ਮਹਾਂ ਰੈਲੀ ਲਈ ਸਾਰੇ ਪ੍ਰਬੰਧ ਕਰਨ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਜਥੇਬੰਦੀਆਂ ਨੇ ਵੱਧ ਤੋਂ ਵੱਧ ਜ਼ੋਰ ਨਾਲ ਸਮੂਲੀਅਤ ਕਰਨ ਦਾ ਤਹੱਈਆ ਕੀਤਾ। ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਸਟੈਂਡ ਨੂੰ ਮੁੜ ਦੁਹਰਾਇਆ ਕਿ ਦਿੱਲੀ ਵਾਲਾ ਇਤਿਹਾਸਕ ਕਿਸਾਨ ਘੋਲ ਸ਼ਾਂਤਮਈ ਰਹਿੰਦ...