ਇਲਾਕਾ ਕੂੰਮ ਕਲਾਂ: ਬੇਅੰਤ ਸਿੰਘ ਗਰੇਵਾਲ ਚੇਅਰਮੈਨ, ਦਲਵੀਰ ਸਿੰਘ ਪਾਗਲੀ ਪ੍ਰਧਾਨ ਅਤੇ ਸਹਿਜਪ੍ਰੀਤ ਸਿੰਘ ਸਕੱਤਰ ਚੁਣੇ ਗਏ
ਕੂੰਮ ਕਲਾਂ: ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕੂੰਮਕਲਾਂ ਦੀ ਚੋਣ ਮੀਟਿੰਗ ਕੂੰਮ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਵਿੰਦਰ ਸਿੰਘ ਰਤਨਗੜ੍ਹ, ਲਛਮਣ ਸਿੰਘ ਕੂੰਮ ਕਲਾਂ ਅਤੇ ਪਰਮਜੀਤ ਸਿੰਘ ਮਾਛੀਵਾੜਾ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਚੇਅਰਮੈਨ ਬੇਅੰਤ ਸਿੰਘ ਗਰੇਵਾਲ, ਵਾਈਸ ਚੇਅਰਮੈਨ ਅਮਰਜੀਤ ਸਿੰਘ ਬਾਲਿਓ, ਪ੍ਰਧਾਨ ਦਲਵੀਰ ਸਿੰਘ ਪਾਗਲੀ, ਸਕੱਤਰ ਸਹਿਜਪ੍ਰੀਤ ਸਿੰਘ, ਖ਼ਜ਼ਾਨਚੀ ਸਰਪੰਚ ਅਵਤਾਰ ਸਿੰਘ ਭੈਣੀ ਦੁਆਬਾ ਸਮੇਤ 31 ਮੈਂਬਰੀ ਕੂੰਮ ਕਲਾਂ ਇਲਾਕਾ ਕਮੇਟੀ ਦੀ ਚੋਣ ਕੀਤੀ।
ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕਿਰਤੀ ਕਿਸਾਨਾਂ ਦੇ ਕਿੱਤੇ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਜਥੇਬੰਦ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀ ਭਾਜਪਾ ਸਰਕਾਰ ਨੂੰ ਹੁਣ ਵਾਲੀਆ ਆਮ ਚੋਣਾਂ ਵਿੱਚ ਹਰਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹਨਾਂ ਚੋਣਾਂ ਵਿੱਚ ਕਿਸੇ ਵੀ ਭਾਜਪਾ ਅਤੇ ਉਹਨਾਂ ਦੇ ਸਹਿਯੋਗੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟਾਂ ਨਾ ਪਾਈਆਂ ਜਾਣ। ਉਹਨਾਂ ਕਿਹਾ ਕਿ ਜਿੰਨਾ ਚਿਰ ਦੇਸ਼ ਵਿੱਚ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਬੰਦ ਨਹੀਂ ਕੀਤਾ ਜਾਂਦਾ ਉੱਨਾਂ ਸਮਾਂ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਪੁੱਜੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨਪਾਲ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਨਵੀਂ ਚੁਣੀ ਗਈ ਕਮੇਟੀ ਇਲਾਕੇ ਦੇ ਮਜ਼ਦੂਰਾਂ ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਲਈ ਸਹਾਈ ਹੋਵੇਗੀ। ਉਹਨਾਂ ਕਿਹਾ ਕਿ ਇਸ ਕਮੇਟੀ ਦੇ ਬਣਨ ਨਾਲ ਜਿੱਥੇ ਇਸ ਇਲਾਕੇ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਹੋਰ ਮਜ਼ਬੂਤ ਹੋਵੇਗੀ, ਉੱਥੇ ਕਿਸਾਨਾਂ ਨੂੰ ਲਾਮਬੰਦ ਕਰਕੇ ਲੁਟੇਰੇ ਕਾਰਪੋਰੇਟ ਘਰਾਣਿਆਂ ਦੀ ਲੁੱਟ ਨੂੰ ਬੰਦ ਕਰਵਾਵੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਅਮਰਜੀਤ ਸਿੰਘ ਕਡਿਆਣਾ, ਕੁਲਦੀਪ ਸਿੰਘ ਮਿਆਣੀ, ਤਰਲੋਚਨ ਸਿੰਘ ਭੈਣੀ ਦੁਆਬਾ, ਸੋਹਣ ਸਿੰਘ ਰਤਨਗੜ੍ਹ, ਪਵਨਪ੍ਰੀਤ ਸਿੰਘ ਗੁੱਜਰਵਾਲ ਬੇਟ, ਜਸਵਿੰਦਰ ਸਿੰਘ ਬਿੱਟੂ ਮਿਆਣੀ, ਦਰਸ਼ਨ ਸਿੰਘ ਕੂੰਮ ਕਲਾਂ, ਹਰਪ੍ਰਸਾਦਿ ਸਿੰਘ ਵਿਰਕ ਆਦਿ ਹਾਜ਼ਰ ਸਨ।

Comments
Post a Comment