ਆਮ ਚੋਣਾਂ ‘ਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਭਾਜਪਾ ਨੂੰ ਸਬਕ ਸਿਖਾਉਣ ਦਾ ਐਲਾਨ



ਡੇਹਲੋ: ”ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਰਤੀ ਕਿਸਾਨਾਂ ਵਿਰੁੱਧ ਲਾਗੂ ਕੀਤੀਆਂ ਨੀਤੀ ਦਾ ਮੁੱਲ ਉਸ ਨੂੰ ਆਉਣ ਵਾਲੀਆਂ ਆਮ ਚੋਣਾਂ ਵਿੱਚ ਤਾਰਨਾ ਪਵੇਗਾ। ਇਸ ਵਾਰ ਸਾਰੇ ਕਿਰਤੀ ਕਿਸਾਨ ਜਿੱਥੇ ਭਾਜਪਾ ਅਤੇ ਉਸ ਦੀਆਂ ਭਾਈਵਾਲ ਪਾਰਟੀਆ ਦੇ ਲੋਕ ਸਭਾ ਲਈ ਉਮੀਦਵਾਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਤੈਅ ਕੀਤੇ ਸਵਾਲ ਕਰਨਗੇ, ਉੱਥੇ ਇਹਨਾਂ ਉਮੀਦਵਾਰਾਂ ਦੇ ਵਿਰੁੱਧ ਵੋਟ ਪਾਕੇ ਉਸ ਨੂੰ ਕਿਰਤੀ ਕਿਸਾਨਾਂ ’ਤੇ ਕੀਤੇ ਜ਼ੁਲਮਾਂ ਦੀ ਸਜ਼ਾ ਉਹਨਾਂ ਨੂੰ ਚੋਣਾ ਵਿੱਚ ਹਰਾ ਕੇ ਦੇਣਗੇ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਿਲ੍ਹਾ ਰਾਏਪੁਰ ਕਮੇਟੀ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੌਹੀ ਨੇ ਕੀਤਾ। ਸਭਾ ਦੇ ਸਥਾਨਕ ਦਫਤਰ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕੀਤੀ।

ਇਸ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜਿੱਥੇ ਕਿਸਾਨਾਂ ਵੱਲੋਂ ਸ਼ੁਰੂ ਹੋ ਚੁੱਕੀ ਕਣਕ ਦੀ ਵਾਢੀ ਕਰਕੇ ਆਪਣੀ ਫਸਲ ਨੂੰ ਸਾਂਭਣਾ ਹੈ, ਉੱਥੇ ਕਿਸਾਨਾਂ ਵਿਰੁੱਧ ਕਾਲੇ ਕਾਨੂੰਨ ਲਾਗੂ ਕਰਨ ਵਾਲੀ ਭਾਜਪਾ ਤੇ ਉਸ ਦੀਆਂ ਭਾਈਵਾਲ਼ ਪਾਰਟੀਆਂ ਦੇ ਲੋਕ ਸਭਾ ਲਈ ਉਮੀਦਵਾਰਾਂ ਦਾ ਵਿਰੋਧ ਵੀ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ, ਸ਼ਹਿਰਾਂ, ਗਲੀ, ਮੁਹੱਲਿਆਂ ਵਿੱਚ ਆਉਣ ਵਾਲੇ ਭਾਜਪਾ ਦੇ ਉਮੀਦਵਾਰਾਂ ਨੂੰ ਸ਼ਾਂਤੀ ਪੂਰਵਕ ਸਵਾਲ ਪੁੱਛ ਕੇ ਉਹਨਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣ। 14 ਅਪ੍ਰੈਲ ਨੂੰ ਭੂੰਦੜੀ ਵਿਖੇ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੁੱਧ ਹੋ ਰਹੇ ਰੋਸ ਪ੍ਰਦਰਸ਼ਨ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੀ ਸ਼ਾਮਿਲ ਹੋਵੇਗੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਉਪਦੇਸ਼ ਸਿੰਘ ਘੁੰਗਰਾਣਾ, ਸੁਰਜੀਤ ਸਿੰਘ ਸੀਲੋ, ਮਲਕੀਤ ਸਿੰਘ ਗਰੇਵਾਲ, ਬਾਬਾ ਸੁਖਮਿੰਦਰ ਸਿੰਘ ਬੰੜੂਦੀ, ਕਰਮ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਦਫਤਰ ਸਕੱਤਰ ਨਛੱਤਰ ਸਿੰਘ, ਲਾਲੀ ਛਪਾਰ, ਜਗਪਾਲ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ