ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਸਕੱਤਰ ਭੁਪਿੰਦਰ ਸਿੰਘ ਦੀ ਕੀਤੀ ਸਰਬਸੰਮਤੀ ਨਾਲ ਚੋਣ



ਪੱਖੋਵਾਲ: ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸ ਪਿੰਡ ਪੱਖੋਵਾਲ ‘ਚ ਕਿਸਾਨਾਂ ਵਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਸਕੱਤਰ ਭੁਪਿੰਦਰ ਸਿੰਘ ਅਤੇ ਖ਼ਜ਼ਾਨਚੀ ਰਾਮ ਸਿੰਘ ਸਮੇਤ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੰਦਿਆਂ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਨੂੰ ਰੋਕਣ ਲਈ ਕਿਸਾਨਾਂ ਦਾ ਜਥੇਬੰਦ ਹੋਣਾ ਬਹੁਤ ਜ਼ਰੂਰੀ ਹੈ। ਕਿਸਾਨ ਜਿੰਨੇ ਜ਼ਿਆਦਾ ਜਥੇਬੰਦ ਹੋਣਗੇ, ਉਹ ਉਨੇ ਹੀ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਗੇ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਨੀਤੀ ਦਾ ਵਿਰੋਧ ਕਰ ਸਕਣਗੇ। ਆਗੂਆਂ ਨੇ ਸੱਦਾ ਦਿੱਤਾ ਕਿ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਅਤੇ  ਉਹਨਾਂ ਨੂੰ ਸ਼ਹੀਦ ਕਰਨ, ਲਾਠੀਚਾਰਜ ਕਰਨ, ਗੋਲੀਆਂ ਚਲਾਉਣ, ਸੰਘਰਸ਼ ਕਰਨ ਵਾਲੇ ਕਿਸਾਨਾਂ ਨੂੰ ਜੇਲਾਂ ਵਿੱਚ ਬੰਦ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲ਼ਾਂ ਨੂੰ ਆਉਣ ਵਾਲੀਆਂ ਆਮ ਚੋਣਾਂ ਵਿੱਚ ਕਰਾਰੀ ਹਾਰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਹਿ ਕੀਤੇ ਸਵਾਲ ਚੋਣਾ ਦਾ ਪ੍ਰਚਾਰ ਕਰਨ ਆਏ ਭਾਜਪਾ ਦੇ ਲੋਕ ਸਭਾ ਤੋਂ ਉਮੀਦਵਾਰਾਂ ਨੂੰ ਸ਼ਾਂਤੀ ਪੂਰਵਕ ਪੁੱਛੇ ਜਾਣ।

ਇਸ ਮੌਕੇ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਇਸ ਕਮੇਟੀ ਦੇ ਬਣਨ ਨਾਲ ਜਿੱਥੇ ਜਮਹੂਰੀ ਕਿਸਾਨ ਸਭਾ ਪੰਜਾਬ ਹੋਰ ਮਜ਼ਬੂਤ ਹੋਵੇਗੀ, ਉੱਥੇ ਇਲਾਕੇ ਦੇ ਕਿਸਾਨਾਂ ਦੀਆਂ ਮੰਗਾਂ, ਮੁਸ਼ਕਲਾਂ ਦਾ ਸਾਰਥਕ ਹੱਲ ਕੱਢਣ ਵਿੱਚ ਵੀ ਇਹ ਕਮੇਟੀ ਆਪਣਾ ਯੋਗਦਾਨ ਪਾਵੇਗੀ। 

ਮੀਟਿੰਗ ਦੌਰਾਨ ਹੋਰਨਾਂ ਤੋ ਇਲਾਵਾ ਸੁਰਜੀਤ ਸਿੰਘ ਸੀਲੋ, ਬਲਵੀਰ ਸਿੰਘ ਭੁੱਟਾ, ਨਛੱਤਰ ਸਿੰਘ, ਗੁਲਜ਼ਾਰ ਸਿੰਘ ਜੜਤੌਲੀ, ਬਲਦੇਵ ਸਿੰਘ, ਗੁਰਮੇਲ ਸਿੰਘ, ਧਰਮਪਾਲ ਸਿੰਘ, ਜਰਨੈਲ ਸਿੰਘ, ਰਾਜਵੀਰ ਸਿੰਘ, ਜਸਵੰਤ ਸਿੰਘ ਟੂਸੇ, ਡੋਗਰ ਸਿੰਘ ਟੂਸੇ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ