ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਰੋਹ ਭਰਪੂਰ ਦਿੱਤਾ ਧਰਨਾ
ਅੰਮ੍ਰਿਤਸਰ: ਪੰਜਾਬ ਦੇ ਕਿਸਾਨਾਂ ਦੀ ਸਿਰਮੌਰ ਜਥੇਬੰਦੀ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਜਮੀਨ ਨੂੰ ਬੰਜਰ ਬਣਨ ਤੋਂ ਰੋਕਣ ਲਈ ਮਾਝੇ ਇਲਾਕੇ ਸੈਂਕੜੇ ਕਿਸਾਨਾਂ ਮਜਦੂਰਾਂ ਨੇ ਨਿਗਰਾਨ ਇੰਜੀਨੀਅਰ ਨਹਿਰੀ ਵਿਭਾਗ ਅੰਮ੍ਰਿਤਸਰ ਦੇ ਦਫਤਰ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ। ਪ੍ਰਧਾਨਗੀ ਮੰਡਲ ਵਿੱਚ ਸਰਵ ਸਾਥੀ ਮੁਖਤਾਰ ਸਿੰਘ ਮੁਹਾਵਾ, ਹਰਜੀਤ ਸਿੰਘ ਕਾਹਲੋਂ, ਮਨਜੀਤ ਸਿੰਘ ਕੋਟ ਮੁਹੰਮਦ ਖਾਂ ਆਦਿ ਆਗੂ ਹਾਜ਼ਰ ਸਨ।
ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਸੂਬਾਈ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ ਨੇ ਕਿਹਾ ਟਿਊਬਵੈੱਲਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਕੱਢ ਕੇ ਖੇਤੀ ਲਈ ਵਰਤਣ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਚੁੱਕਾ ਹੈ ਅਤੇ ਪੰਜਾਬ ਦੇ ਕਈ ਬਲਾਕ ਡਾਰਕ ਜੋਨ ਘੋਸ਼ਿਤ ਕਰ ਦਿੱਤਾ ਹੈ ਅਤੇ ਇਸ ਦਾ ਇੱਕ-ਇੱਕ ਹੱਲ ਨਹਿਰੀ ਪਾਣੀ ਦੀ ਉਪਲਬਧਤਾ ਹੈ। ਆਗੂਆਂ ਨੇ ਮੰਗ ਕੀਤੀ ਨਹਿਰਾਂ, ਰਜਬਾਹਿਆਂ ਦੀ ਮੁਰੰਮਤ ਕਰਕੇ 100 ਪ੍ਰਤੀਸ਼ਤ ਰਕਬੇ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ, ਅੱਪਰਬਾਰੀ ਦੁਆਬ ਨਹਿਰ ਦੀ ਸਮਰੱਥਾ 1200 ਕਿਊਸਿਕ ਕਿਊਸਿਕ ਤੱਕ ਵਧਾਈ ਜਾਵੇ, ਭੀਮਪੁਰ ਇਜੈਕਟਰ ਤੋਂ ਬਿਆਸ ਦਰਿਆ ਵਿੱਚ ਪਾਇਆ ਜਾ ਰਿਹਾ ਪਾਣੀ ਤੁਰੰਤ ਬੰਦ ਕੀਤਾ ਜਾਵੇ, ਦਰਿਆਈ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਨਾਲ ਕੀਤੀ ਜਾਵੇ, ਦਰਿਆਵਾਂ, ਨਹਿਰਾਂ ਵਿੱਚ ਪ੍ਰਦੂਸ਼ਿਤ ਪਾਣੀ ਪਾਉਣਾ ਤੁਰੰਤ ਬੰਦ ਕੀਤਾ ਜਾਵੇ, ਨਵੀਂਆਂ ਨਹਿਰਾਂ, ਰਜਬਾਹਿਆਂ, ਖਾਲਾਂ ਦੀ ਉਸਾਰੀ ਕੀਤੀ ਜਾਵੇ, ਕੱਕੜ ਰਾਣੀਆਂ ਤੋਂ ਰਾਵੀ ਦਰਿਆ ਵਿੱਚੋਂ ਅੰਮ੍ਰਿਤਸਰ ਨੂੰ ਨਹਿਰ ਕੱਢੀ ਜਾਵੇ, ਕਲਾਨੌਰ ਡਿਸਟਰੀਬਿਊਟਰੀ ਦੀ ਵਿਸ਼ੇਸ਼ ਸਫਾਈ ਕੀਤੀ ਜਾਵੇ, ਬੱਬੇਹਾਲੀ ਪ੍ਰਾਈਵੇਟ ਬਿਜਲੀ ਕੰਪਨੀ ਨਹਿਰੀ ਸ਼ਡਿਊਲ ਮੁਤਾਬਕ ਦਿੱਤਾ ਜਾਵੇ, ਬੰਦ ਪਏ ਰਜਬਾਹੇ ਡਿਆਲ ਭੜੰਗ, ਅਤੇ ਹੋਰ ਤੁਰੰਤ ਚਾਲੂ ਕੀਤੇ ਜਾਣ, ਖਾਰੇ ਮਾਝੇ ਦੇ ਨਹਿਰੀ ਪਾਣੀ ਦੀ ਸਪਲਾਈ 7.5 ਅਤੇ ਬਾਕੀ ਏਰੀਏ ਲਈ 6.5 ਕਿਊਸਿਕ ਪ੍ਰਤੀ ਹਜਾਰ ਏਕੜ ਰਕਬੇ ਲਈ ਕੀਤੀ ਜਾਵੇ, ਪਾਣੀ ਦੀ ਬਰਬਾਦੀ ਰੋਕਣ ਲਈ ਚੈਕ ਡੈਮ ਬਣਾਏ ਜਾਣ।
ਇਸ ਮੌਕੇ ਹੋਰਨਾ ਤੋਂ ਇਲਾਵਾ ਸੁਖਵਿੰਦਰ ਸਿੰਘ ਲਹੌਰੀਮੱਲ, ਸਰਦੂਲ ਸਿੰਘ ਬਰੀਲਾ, ਵਿਰਸਾ ਸਿੰਘ ਟਪਿਆਲਾ, ਦਲਜੀਤ ਸਿੰਘ ਦਿਆਲਪੁਰਾ, ਗੁਰਮੇਜ ਸਿੰਘ ਤਿੰਮੋਵਾਲ, ਰੇਸ਼ਮ ਸਿੰਘ ਫੈਲੋਕੇ ਆਦਿ ਆਗੂਆਂ ਨੇ ਸੰਬੋਧਨ ਕੀਤਾ।

Comments
Post a Comment