ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੇ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਮਾਰਿਆ ਯੂ ਟਰਨ : ਕੋਟ ਉਮਰਾ



ਜਗਰਾਉਂ : ਆਪਣੇ ਲਏ ਫੈਸਲਿਆਂ ’ਤੇ ਯੂ ਟਰਨ ਮਾਰਨ ਦੀ ਆਦੀ ਪੰਜਾਬ ਸਰਕਾਰ ਨੇ ਅੱਜ 26 ਮਾਰਕੀਟ ਕਮੇਟੀਆਂ ਨੂੰ ਦੂਸਰੇ ਵਿਭਾਗਾਂ ਵਿੱਚ ਮਰਜ ਕਰਨ ਦੇ ਫੈਸਲੇ ਤੇ ਪਹਿਲੇ ਕੀਤੇ ਨੋਟੀਫਿਕੇਸ਼ਨਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਦਿਆਂ ਯੂ ਟਰਨ ਲੈ ਲਿਆ ਹੈ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟ ਉਮਰਾਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੇ ਵਿੱਚ ਉਬਲੇ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਮਜਬੂਰ ਹੋ ਗਈ ਹੈ ਆਪਣੇ ਕੀਤੇ ਫੈਸਲੇ ਤੇ ਯੂਟਰਨ ਲੈਣ ਲਈ ਉਹਨਾਂ ਕਿਹਾ ਕਿ ਸਰਕਾਰ ਨੂੰ ਹਮੇਸ਼ਾ ਹੀ ਸੋਚ ਸਮਝ ਕੇ ਪੰਜਾਬ, ਪੰਜਾਬੀਆਂ

ਕਿਸਾਨਾਂ, ਮਜ਼ਦੂਰਾਂ, ਦੇ ਪੱਖ ਵਿੱਚ ਫੈਸਲੇ ਲੈਣੇ ਚਾਹੀਦੇ ਨੇ ਪਰੰਤੂ ਸਰਕਾਰ ਕਾਰਪੋਰੇਟਾਂ ਦੇ ਦਬਾ ਥੱਲੇ ਆ ਕੇ ਕਾਰਪੋਰੇਟ ਦੇ ਪੱਖ ਵਿੱਚ ਫੈਸਲੇ ਲੈ ਰਹੀ ਹੈ ਜਿਸ ਦਾ ਖਮਿਆਜਾ ਪੰਜਾਬ ਦੇ ਹਰ ਵਰਗ ਨੂੰ ਭੁਗਤਨਾ ਪਵੇਗਾ। ਉਹਨਾਂ ਕਿਹਾ ਕਿ 8 ਅਪ੍ਰੈਲ ਨੂੰ ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫੈਸਲਿਆਂ ਦੇ

ਖਿਲਾਫ ਰੋਸ ਵਜੋਂ ਮੋਹਾਲੀ ਚੰਡੀਗੜ੍ਹ ਵਿਖੇ ਸੰਯੁਕਤ ਮੋਰਚੇ ਵੱਲੋਂ ਰੋਸ ਰੈਲੀ ਕੀਤੀ ਜਾ ਰਹੀ ਹੈ। ਰੈਲੀ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਹਰ ਵਰਗਾਂ ਖਿਲਾਫ ਲਏ ਮਾਰੂ ਫੈਸਲਿਆਂ ਤੇ ਚਾਨਣ ਪਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਲਏ ਪੰਜਾਬ ਮਾਰੂ ਫੈਸਲਿਆਂ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ