ਐੱਸਕੇਐੱਮ ਨੇ ਪੰਜਾਬ ਵਿੱਚ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਮੁਹਿੰਮ 'ਤੇ ਪੁਲੀਸ ਕਾਰਵਾਈ ਦੀ ਕੀਤੀ ਸਖ਼ਤ ਨਿੰਦਾ
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਕਿਸਾਨ ਆਗੂਆਂ ਦੀਆਂ ਵਿਆਪਕ ਨਜ਼ਰਬੰਦੀਆਂ, ਰੋਕੂ ਗ੍ਰਿਫਤਾਰੀਆਂ ਅਤੇ ਧਮਕੀਆਂ ਦੀ ਸਖ਼ਤ ਨਿਖੇਧੀ ਕਰਦਾ ਹੈ, ਜਿਸ ਦਾ ਉਦੇਸ਼ ਭਾਜਪਾ ਉਮੀਦਵਾਰਾਂ ਵਿਰੁੱਧ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਸ਼ਾਲ ਅਤੇ ਸ਼ਾਂਤਮਈ ਪ੍ਰਦਰਸ਼ਨ ਨੂੰ ‘ਭਾਜਪਾ ਦਾ ਪਰਦਾਫਾਸ਼ ਕਰਨ, ਵਿਰੋਧ ਕਰਨ ਅਤੇ ਸਜ਼ਾਵਾਂ ਦੇਣ’ ਦੀ ਮੁਹਿੰਮ ਨੂੰ ਅਸਫਲ ਕਰਨਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐੱਸਕੇਐੱਮ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੇ ਘਰ ਛਾਪੇ ਦੌਰਾਨ ਦੁਰਵਿਵਹਾਰ ਕਰਨ ਵਾਲੇ ਰਾਜਸਥਾਨ ਕੇਡਰ ਦੇ ਆਈਪੀਐਸ ਅਧਿਕਾਰੀ ਅਰਵਿੰਦ ਮੀਨਾ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਬਿਨ੍ਹਾਂ ਹੋਰ ਆਗੂਆਂ ਖ਼ਿਲਾਫ਼ ਵੀ ਪੁਲੀਸ ਵਲੋਂ ਦਬਿਸ਼ ਦਿੱਤੀ ਜਾ ਰਹੀ ਹੈ। ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਭਾਜਪਾ ਆਗੂਆਂ ਦੇ ਚੋਣ ਪ੍ਰਚਾਰ ਦੌਰਾਨ ਬੁਲਾਏ ਗਏ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨਾਂ ਨੂੰ ਨਾਕਾਮ ਕਰਨ ਲਈ ਪੰਜਾਬ ਭਰ 'ਚ ਕਈ ਕਿਸਾਨ ਆਗੂਆਂ ਨੂੰ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਐੱਸਕੇਐੱਮ ਨੇ ਦੇਸ਼ ਦੀ ਆਮ ਜਨਤਾ ਨੂੰ ਭਾਜਪਾ ਨੂੰ ਨਕਾਰਨ ਅਤੇ ਅਸਹਿਮਤੀ ਦੇ ਅਧਿਕਾਰ ਦੀ ਅਜਿਹੀ ਉਲੰਘਣਾ ਵਿਰੁੱਧ ਢੁਕਵਾਂ ਜਵਾਬ ਦੇਣ ਦੀ ਅਪੀਲ ਕੀਤੀ। ਐੱਸਕੇਐੱਮ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਇਤਿਹਾਸਕ ਕਿਸਾਨ ਸੰਘਰਸ਼ ਦੌਰਾਨ ਪਿੰਡਾ...