ਜਗਰਾਓ ‘ਚ ਹੋਵੇਗੀ 21 ਮਈ ਨੂੰ ਮਹਾਂ ਕਿਸਾਨ ਪੰਚਾਇਤ: ਕੁਲਵੰਤ ਸਿੰਘ ਸੰਧੂ
ਜਲੰਧਰ: ਸੰਯੁਕਤ ਕਿਸਾਨ ਮੋਰਚੇ ਵੱਲੋ “ਭਾਜਪਾ ਹਰਾਓ, ਕਾਰਪੋਰੇਟ ਭਜਾਓ, ਰਾਜਾ ਨੂੰ ਵੱਧ ਅਧਿਕਾਰ ਦਿਓ, ਦੇਸ਼ ਬਚਾਓ” ਦੇ ਨਾਅਰੇ ਨੂੰ ਬੁਲੰਦ ਕਰਨ ਲਈ 21 ਮਈ ਨੂੰ ਜਗਰਾਓ ਵਿਖੇ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ। ਜਿਸ ਦੀ ਤਿਆਰੀ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸਥਾਨਕ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ, ਗੜ੍ਹਾ ਵਿਖੇ ਹੋਈ। ਇਸ ਮੌਕੇ ਵਿੱਛੜੇ ਸਾਥੀਆਂ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਅਤੁਲ ਕੁਮਾਰ ਅਣਜਾਣ ਦੇ ਵਿਛੋੜੇ ’ਤੇ ਸ਼ੋਕ ਮਤਾ ਪੇਸ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀ ਭਾਜਪਾ ਦੇ ਉਸ ਦੀਆਂ ਭਾਈਵਾਲ਼ ਪਾਰਟੀਆਂ ਨੂੰ ਦੇਸ਼ ਦੀਆ ਆਮ ਚੋਣਾਂ ਵਿੱਚ ਹਰਾਇਆ ਜਾਵੇ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਓ ਵਿਖੇ 21 ਮਈ ਨੂੰ ਜਗਰਾਓ ਵਿਖੇ ਕੀਤੀ ਜਾਣ ਵਾਲੀ ਕਿਸਾਨ ਮਹਾਂ ਪੰਚਾਇਤ ਇਤਿਹਾਕ ਹੋਵੇਗੀ। ਜਿੱਥੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਇਸ ਰੈਲੀ ਦੀ ਤਿਆਰੀ ਲਈ ਡਿਉਟੀਆਂ ਦੀ ਵੰਡ ਕੀਤੀ, ਉੱਥੇ ਖੇਤ ਮਜ਼ਦੂਰਾਂ, ਟਰੇਡ ਯੂਨੀਅਨਾਂ, ਪੱਲੇਦਾਰਾਂ, ਆੜ੍ਹਤੀਆਂ, ਟਰੱਕ ਅਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਮਹਾਂ ਪੰਚਾਇਤ ਵਿੱਚ ਵੱਧ-ਚੱੜ ਕੇ ਸ਼ਾਮਲ ਹੋਣ। ਕਿਉਂਕਿ ਜੇ ਮੰਡੀਆਂ ਨੂੰ ਖਤਮ ਕਰ ਦਿੱਤਾ ਤਾਂ ਇਹਨਾਂ ਸਾਰੇ ਲੋਕਾਂ ਦਾ ਰੁਜ਼ਗਾਰ ਵੀ ਖਤਮ ਹੋ ਜਾਵੇਗਾ। ਮੰਡੀਆਂ ਦੇ ਖਤਮ ਹੋਣ ਨਾਲ ਜਨਤਕ ਵੰਡ ਪ੍ਰਣਾਲੀ ਵੀ ਖਤਮ ਹੋ ਜਾਵੇਗੀ, ਜਿਸ ਨਾਲ ਮਹਿੰਗਾਈ ਦਾ ਬੇਹਿਸਾਬ ਵਾਧਾ ਹੋ ਜਾਵੇਗਾ।
ਪ੍ਰੈਸ ਨੂੰ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਭਾਜਪਾ ਵੱਲੋ ਮਜ਼ਦੂਰਾਂ ਤੇ ਕਿਸਾਨਾਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਿਸਾਨਾਂ ਮਜ਼ਦੂਰਾਂ ਦਾ ਏਕਾ ਭਾਜਪਾ ਦੀਆਂ ਇਹਨਾਂ ਚਾਲਾਂ ਨੂੰ ਸਫਲ ਨਹੀ ਹੋਣ ਦੇਵੇਗਾ। ਉਹਨਾਂ ਕਿਹਾ ਕਿ ਜਗਰਾਓ ਦੀ ਕਿਸਾਨ ਮਹਾਂ ਪੰਚਾਇਤ ਭਾਜਪਾ ਤੇ ਉਸ ਦੀਆਂ ਭਾਈਵਾਲ ਪਾਰਟੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ।

Comments
Post a Comment