21 ਦੀ ਮਹਾ ਪੰਚਾਇਤ ਦੀ ਤਿਆਰੀ ਲਈ ਕੀਤੀ ਮੀਟਿੰਗ
ਅੰਮ੍ਰਿਤਸਰ: ਸਥਾਨਕ ਕਾਮਰੇਡ ਫੌਜਾ ਸਿੰਘ ਭੁੱਲਰ ਹਾਲ ਵਿਖੇ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਕਾਮਰੇਡ ਜਗਤਾਰ ਸਿੰਘ ਕਰਮਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਕਿਸਾਨ ਯੂਨੀਅਨ ਵੱਲੋਂ ਕਾਮਰੇਡ ਲਾਡੀ ਨਰਿੰਦਰ ਤੇੜਾ, ਬਲਬੀਰ ਝਾਮਕਾ, ਕੁਲਦੀਪ ਸਿੰਘ ਤੇੜਾ, ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮੰਗਲ ਸਿੰਘ ਧਰਮਕੋਟ, ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਧਨਵੰਤ ਸਿੰਘ ਖਤਰਾਏ ਕਲਾਂ, ਅਮਰੀਕ ਸਿੰਘ ਸੰਗਤਪੁਰਾ, ਕਿਰਤੀ ਕਿਸਾਨ ਯੂਨੀਅਨ ਵੱਲੋਂ ਸੁਖਦੇਵ ਸਿੰਘ ਸੈਂਸਰਾ, ਜਮਹੂਰੀ ਕਿਸਾਨ ਸਭਾ ਵੱਲੋਂ ਡਾਕਟਰ ਸਤਨਾਮ ਸਿੰਘ ਅਜਨਾਲਾ, ਕਾਮਰੇਡ ਕੁਲਵੰਤ ਸਿੰਘ ਮੱਲੂ ਨੰਗਲ, ਟਹਿਲ ਸਿੰਘ ਸੰਗਤਪੁਰਾ, ਆਲ ਇੰਡੀਆ ਕਿਸਾਨ ਸਭਾ ਵੱਲੋਂ ਕਾਮਰੇਡ ਸਵਿੰਦਰ ਮੀਰਾਂਕੋਟ, ਬੀਕੇਯੂ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕੁਲਵਿੰਦਰ ਸਿੰਘ ਮਾਨ, ਸੀਟੀਯੂ ਪੰਜਾਬ ਵੱਲੋਂ ਕਾਮਰੇਡ ਜਗਤਾਰ ਸਿੰਘ ਕਰਮਪੁਰਾ, ਕਾਮਰੇਡ ਰਮੇਸ਼ ਯੂਪੀ, ਪੈਰਾ ਮੈਡੀਕਲ ਯੂਨੀਅਨ ਵੱਲੋਂ ਨਰਿੰਦਰ ਹਾਤੋ ਆਦਿ ਹਾਜ਼ਰ ਸਨ।
ਆਗੂਆਂ ਨੇ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਵੱਲੋਂ 21 ਮਈ 2024 ਨੂੰ ਜਗਰਾਉਂ ਜ਼ਿਲ੍ਹਾ ਲੁਧਿਆਣਾ ਵਿਖੇ ਕਿਸਾਨ ਮਹਾ ਪੰਚਾਇਤ ਕਰਾਉਣ ਦਾ ਜੋ ਫੈਸਲਾ ਕੀਤਾ ਗਿਆ ਹੈ ਉਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਤੋਂ ਕਿਸਾਨ, ਮਜ਼ਦੂਰ ਅਤੇ ਮਿਹਨਤਕਸ਼ ਲੋਕਾਂ ਨੂੰ ਮਹਾਂ ਪੰਚਾਇਤ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ ਜ਼ੋਰਦਾਰ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ।

Comments
Post a Comment