ਜਮਹੂਰੀ ਕਿਸਾਨ ਸਭਾ ਪੰਜਾਬ ਨੇ ਜਗਰਾਉ ‘ਚ ਹੋਣ ਵਾਲੀ ਮਹਾਂ ਪੰਚਾਇਤ ਦੀਆਂ ਤਿਆਰੀਆਂ ਕੀਤੀਆਂ ਆਰੰਭ

 


ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੀ ਜ਼ਰੂਰੀ ਮੀਟਿੰਗ ਸਭਾ ਦੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫਤਰ ਵਿਖੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਦੇਸ਼ ਦੀਆਂ ਹੋ ਰਹੀਆਂ ਆਮ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੀਨੀਅਰ ਕਿਸਾਨ ਆਗੂ ਅਮਰੀਕ ਸਿੰਘ ਜੜਤੌਲੀ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਗਏ ਫੈਸਲੇ ਮੁਤਾਬਕ ਭਾਜਪਾ ਦੇ ਲੋਕ ਸਭਾ ਦੇ ਉਮੀਦਵਾਰ ਜਦੋਂ ਪਿੰਡਾਂ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਉਹਨਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਸਵਾਲ ਕੀਤੇ ਜਾਣਗੇ। ਭਾਜਪਾ ਸਰਕਾਰ ਨੇ ਕਿਸਾਨਾਂ ਉੱਪਰ ਤਸ਼ੱਦਦ ਕੀਤਾ ਹੈ, ਉਹਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਇਸ ਲਈ ਕਿਸਾਨ ਭਾਜਪਾ ਉਮੀਦਵਾਰਾਂ ਦਾ ਜਿੱਥੇ ਵਿਰੋਧ ਕਰਨਗੇ, ਉੱਥੇ ਉਹਨਾਂ ਦਾ ਸਵਾਗਤ ਕਾਲੀਆਂ ਝੰਡੀਆਂ ਨਾਲ ਕੀਤਾ ਜਾਵੇਗਾ।

ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਲਈ ਭਾਜਪਾ ਤੇ ਉਸ ਦੀਆਂ ਭਾਈਵਾਲ਼ ਪਾਰਟੀਆ ਨੂੰ ਵੋਟ ਨਾ ਪਾਉਣ। ਆਗੂਆਂ ਨੇ ਆਖਿਆ ਕਿ ਮੰਡੀਆਂ ਵਿੱਚ ਪਈ ਕਣਕ ਦੀ ਲਿਫਟਿੰਗ ਕੀਤੀ ਜਾਵੇ। ਜਿੰਨਾ ਕਿਸਾਨਾਂ ਨੇ ਕਣਕ ਵੇਚੀ ਹੈ ਅਤੇ ਜਿੰਨਾਂ ਦੇ ਪੈਸੇ ਅਜੇ ਨਹੀ ਪਾਏ ਉਹਨਾ ਦੇ ਪੈਸੇ ਜਲਦੀ ਨਾਲ ਉਹਨਾਂ ਦੇ ਖਾਤਿਆਂ ਵਿੱਚ ਪਾਏ ਜਾਣ।

ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਸੂਬਾਈ ਆਗੂ ਸੁਰਜੀਤ ਸਿੰਘ ਸੀਲੋ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 21 ਮਈ ਨੂੰ ਜਗਰਾਉ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਲਈ ਤਿਆਰੀਆ ਸ਼ੁਰੂ ਕਰ ਦਿੱਤੀਆਂ ਹਨ। ਇਸ ਮਹਾਂ ਪੰਚਾਇਤ ‘ਚ ਕਿਸਾਨਾਂ ਦਾ ਲੱਖਾਂ ਦਾ ਇਕੱਠ ਹੋਵੇਗਾ। ਜੋ ਮੋਦੀ ਦੀ ਭਾਜਪਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਦੇਵੇਗਾ।

ਆਗੂਆਂ ਨੇ ਸਰਕਾਰੀ ਮਹਿਕਮਿਆਂ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਤੇ ਦਲਾਲ ਕਿਸਮ ਦੇ ਲੋਕਾਂ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਅਤੇ ਆਮ ਲੋਕਾਂ ਦੀ ਲੁੱਟ ਨਹੀ ਹੋਣ ਦੇਣਗੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਦਫਤਰ ਸਕੱਤਰ ਨਛੱਤਰ ਸਿੰਘ, ਹਰਮਨਪ੍ਰੀਤ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਜੜਤੌਲੀ, ਕਰਮ ਸਿੰਘ ਗਰੇਵਾਲ, ਚਰਨਜੀਤ ਸਿੰਘ ਗਰੇਵਾਲ, ਬਲਵੀਰ ਸਿੰਘ ਭੁੱਟਾ, ਤਰਲੋਚਨ ਸਿੰਘ ਘੁੰਗਰਾਣਾ, ਹਰਬਿਲਾਸ ਸਿੰਘ ਕਿਲ੍ਹਾ ਰਾਏਪੁਰ, ਗੁਰਦਿਆਲ ਸਿੰਘ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ