ਜਮਹੂਰੀ ਕਿਸਾਨ ਸਭਾ ਪੰਜਾਬ ਦਾ ਜਥਾ ਕਿਸਾਨ ਮਹਾਂ ਪੰਚਾਇਤ ਲਈ ਕਿਲ੍ਹਾ ਰਾਏਪੁਰ ਤੋਂ ਹੋਇਆ ਰਵਾਨਾ
ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਿਲ੍ਹਾ ਰਾਏਪੁਰ ਦਾ ਜਥਾ ਜਗਰਾਉਂ ‘ਚ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਲਈ ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਅਮਰੀਕ ਸਿੰਘ ਜੜਤੌਲੀ ਦੀ ਅਗਵਾਈ ਵਿੱਚ “ਭਾਜਪਾ ਹਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ” ਦੇ ਜ਼ੋਰਦਾਰ ਨਾਹਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ।
ਇਸ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਨਿੰਦਿਆ ਕਰਦਿਆ ਆਖਿਆ ਕਿ ਜੇ ਭਾਜਪਾ ਤੇ ਉਸ ਦੇ ਭਾਈਵਾਲ ਕਿਸਾਨਾਂ ਵੱਲੋ ਕੀਤੇ ਜਾ ਰਹੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ ਤਾਂ ਉਹਨਾਂ ਦਾ ਵਿਰੋਧ ਜਾਰੀ ਰਹੇਗਾ। ਆਗੂਆਂ ਨੇ ਆਖਿਆ ਕਿ ਕਿਸਾਨ ਭਾਜਪਾ ਉਮੀਦਵਾਰਾਂ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਹ ਭਾਜਪਾ ਦੇ ਹਰ ਜ਼ਬਰ ਦਾ ਮੁਕਾਬਲਾ ਸਬਰ ਨਾਲ ਕਰਨਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਨਾਂ ਹੀ ਰੈਲੀਆਂ ਵਿੱਚ ਜਾਣ ਅਤੇ ਨਾ ਹੀ ਉਹਨਾਂ ਨੂੰ ਵੋਟ ਪਾਉਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਗਰੇਵਾਲ, ਬਲਜਿੰਦਰ ਸਿੰਘ ਗਰੇਵਾਲ, ਦਫਤਰ ਸਕੱਤਰ ਨਛੱਤਰ ਸਿੰਘ, ਮੋਹਣਜੀਤ ਸਿੰਘ, ਬਲਵੀਰ ਸਿੰਘ ਭੁੱਟਾ, ਬਲਜੀਤ ਸਿੰਘ ਸਾਇਆ, ਹਰਜੀਤ ਸਿੰਘ, ਹਰਮਨਪ੍ਰੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

Comments
Post a Comment