ਐੱਸਡੀਐੱਮ ਸਮਰਾਲਾ ਦੇ ਸਾਹਮਣੇ ਮੁਸ਼ਕਾਬਾਦ ਅਤੇ ਇਲਾਕਾ ਨਿਵਾਸੀਆ ਨੇ ਕੀਤ ਰੋਸ ਪ੍ਰਦਰਸ਼ਨ



ਸਮਰਾਲਾ: ਪਿੰਡ ਮੁਸ਼ਕਾਬਾਦ ਵਿਚ ਲਗਾਈ ਜਾ ਰਹੀ ਬਾਇਓਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਹਿਰ ਦੀ ਗਰਮੀ ਵਿਚ ਵੀ ਧਰਨਾ ਜਾਰੀ ਹੈ। ਪਿਛਲੇ 20 ਦਿਨਾਂ ਤੋਂ ਫੈਕਟਰੀ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੇ ਅੱਜ ਰੋਸ ਜਤਾਇਆ। ਸਰਕਾਰ ਤੇ ਪ੍ਰਸ਼ਾਸਨ ਅੱਗੇ ਕੋਈ ਸੁਣਵਾਈ ਨਾ ਹੁੰਦੀ ਵੇਖ ਇਹ ਧਰਨਾਕਾਰੀ ਅੱਜ ਟਰੈਕਟਰ-ਟਰਾਲੀਆਂ ’ਤੇ ਪਰਿਵਾਰਾਂ ਸਮੇਤ ਰੋਸ ਮਾਰਚ ਕਰਦੇ ਹੋਏ ਸਥਾਨਕ ਐੱਸਡੀਐੱਮ ਦਫ਼ਤਰ ਪਹੁੰਚੇ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਉਹ ਫੈਕਟਰੀ ਤੋਂ ਪੈਦਾ ਹੋਣ ਵਾਲੀਆਂ ਮਾਰੂ ਗੈਸਾਂ ਤੋਂ ਬਚਾਓ ਕਰਕੇ ਤੰਦਰੁਸਤੀ ਨਾਲ ਜਿਉਣ ਦਾ ਹੱਕ ਹੀ ਤਾਂ ਮੰਗ ਰਹੇ ਹਨ ਪਰ ਉਸ ਲਈ ਵੀ ਲੜਾਈ ਲੜਨੀ ਪੈ ਰਹੀ ਹੈ।

ਰੋਸ ਧਰਨੇ ਦੀ ਹਮਾਇਤ ਲਈ ਪੁੱਜੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਪੰਜਾਬ ’ਚ ਲਗਾਏ ਜਾ ਰਹੇ ਅਜਿਹੇ 45 ਬਾਇਓਗੈਸ ਪਲਾਂਟਾਂ ਨੂੰ ਲੋਕਾਂ ਦੀ ਸਿਹਤ ਲਈ ਖਤਰਨਾਕ ਦੱਸਦਿਆਂ ਇਨ੍ਹਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗਰੀਨ ਐਨਰਜੀ ਦੇ ਨਾਂ ’ਤੇ ਬਿਨਾਂ ਸੋਚੇ-ਸਮਝੇ ਅਜਿਹੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜਿਸ ਦੇ ਬਾਅਦ ਵਿਚ ਸਿੱਟੇ ਭਿਆਨਕ ਹੋਣਗੇ।

ਰਾਜੇਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਾਇਓਗੈਸ ਮਾਹਿਰਾਂ ਤੇ ਸਾਇੰਸਦਾਨਾਂ ਤੋਂ ਸਰਕਾਰ ਰਿਪੋਰਟ ਤਿਆਰ ਕਰਵਾਏ ਤਾਂ ਕਿ ਲੋਕਾਂ ਦੇ ਹੱਕ ਵਿਚ ਜਲਦੀ ਫੈਸਲਾ ਲਿਆ ਜਾ ਸਕੇ। ਐੱਸਡੀਐੱਮ ਸਮਰਾਲਾ ਰਜਨੀਸ਼ ਅਰੋੜਾ ਨੇ ਕਿਹਾ ਕਿ ਗਰਮੀ ਵਿਚ ਔਰਤਾਂ ਅਤੇ ਬੱਚਿਆਂ ਨੂੰ ਨਾਲ ਲੈ ਕੇ ਇੱਥੇ ਧਰਨਾ ਲਾਉਣ ਦੀ ਬਜਾਏ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਨਿਰਪੱਖ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਦੀ ਉਡੀਕ ਕਰਨ। ਫੈਕਟਰੀ ਮਾਲਕ ਵੱਲੋਂ ਇਹ ਮਾਮਲਾ ਅਦਾਲਤ ਵਿਚ ਲਿਜਾਇਆ ਗਿਆ ਹੈ, ਇਸ ਲਈ ਕਮੇਟੀ ਦੀ ਰਿਪੋਰਟ ਅਦਾਲਤ ਅਤੇ ਸਰਕਾਰ ਕੋਲ ਜਾਵੇਗੀ ਅਤੇ ਉਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ