ਭਾਜਪਾ ਉਮੀਦਵਾਰ ਬਿੱਟੂ ਨੂੰ ਪਿੰਡਾਂ ਵਿੱਚੋਂ ਕਿਸਾਨਾਂ ਨੇ ਭਜਾਇਆ



ਡੇਹਲੋ: ਅੱਜ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੋਰਾ ਅੱਧ ਵਿਚਾਲੇ ਛੱਡ ਕੇ ਵਾਪਸ ਮੁੜਨਾ ਪਿਆ। ਉਹਨਾਂ ਵੱਲੋ ਪਿੰਡ ਗੁਰਮ, ਖੱਟੜਾ, ਸ਼ੰਕਰ ਤੇ ਮੁੰਕਦਪੁਰ ਆਦਿ ਪਿੰਡਾਂ ਵਿੱਚੋਂ ਕੇਵਲ ਮੁਕੰਦਪੁਰ ਵਿੱਚ ਭਾਰੀ ਪੁਲਿਸ ਬਲ ਨਾਲ ਪਹੁੰਚੇ ਬਿੱਟੂ ਨੂੰ ਇੱਕਠੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋ ਵਿਰੋਧ ਕੀਤੇ ਜਾਣ ਕਾਰਨ ਬਾਕੀ ਪਿੰਡਾਂ ਦਾ ਦੌਰਾ ਰੱਦ ਕਰ ਦਿੱਤਾ।

ਇਸ ਮੌਕੇ ਇਕੱਠੇ ਹੋਏ ਸੈਂਕੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਬਲਵੰਤ ਸਿੰਘ ਘੁਡਾਣੀ, ਰਜਿੰਦਰ ਸਿੰਘ ਸਿਆੜ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੁਰਜੀਤ ਸਿੰਘ ਸੀਲੋ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦੱਸ ਸਾਲਾਂ ਵਿੱਚ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਦੇਸ਼ ਦਾ ਸਾਰਾ ਸਰਮਾਇਆ ਅਡਾਨੀਆ ਤੇ ਅੰਬਾਨੀਆ ਨੂੰ ਸੌਂਪ ਦਿਤਾ ਹੈ। ਭਾਜਪਾ ਦੇ ਰਾਜ ਕਾਰਨ ਦੇਸ਼ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ। ਉਹਨਾਂ ਦੇ ਰਾਸਤੇ ਵਿੱਚ ਕਿੱਲ ਗੱਡੇ, ਟੋਏ ਪੁੱਟੇ, ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਦਾਗ਼ੇ, ਕਿਸਾਨਾਂ ਨੂੰ 750 ਤੋ ਵੱਧ ਸ਼ਹੀਦੀਆਂ ਦੇਣੀਆਂ ਪਈਆਂ। ਜਿਸ ਕਾਰਨ ਕਿਸਾਨ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ।

ਆਗੂਆਂ ਨੇ ਕਿਹਾ ਕਿ ਕਿਸਾਨ ਭਾਜਪਾ ਸਰਕਾਰ ਵੱਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਇਹਨਾ ਆਮ ਚੋਣਾਂ ਵਿੱਚ ਭਾਜਪਾ ਦਾ ਵਿਰੋਧ ਕਰਕੇ ਲੈਣਗੇ। ਕਿਸਾਨਾਂ ਨੇ ਰਵਨੀਤ ਸਿੰਘ ਬਿੱਟੂ ਤੇ ਪਿੰਡਾਂ ਦੀ ਭਾਈਚਾਰਕ ਏਕਤਾ ਤੋੜਨ ਦਾ ਦੋਸ਼ ਵੀ ਲਗਾਇਆ।

ਇਸ ਮੌਕੇ ਹੋਰਨਾ ਤੋਂ ਇਲਾਵਾ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਘਵੀਰ ਸਿੰਘ ਆਸੀ ਕਲਾਂ, ਮਲਕੀਤ ਸਿੰਘ ਗਰੇਵਾਲ, ਬਲਵੀਰ ਸਿੰਘ ਭੁੱਟਾ, ਕਰਮ ਸਿੰਘ ਗਰੇਵਾਲ਼, ਨਛੱਤਰ ਸਿੰਘ, ਬਲਜੀਤ ਸਿੰਘ ਸਾਇਆ, ਜਸਵੀਰ ਸਿੰਘ ਖੱਟੜਾ, ਬਲਵਿੰਦਰ ਸਿੰਘ ਖੱਟੜਾ, ਭਜਨ ਸਿੰਘ ਸਿਆੜ, ਰਮਨਦੀਪ ਸਿੰਘ ਘਲੋਟੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ