ਪਿੰਡ ਕਿਲ੍ਹਾ ਰਾਏਪੁਰ ਵਿੱਚੋਂ ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਰੋਹ ਕਾਰਨ ਮੁੜਨਾ ਪਿਆ ਵਾਪਸ



ਡੇਹਲੋ: ਬੀਤੀ ਸ਼ਾਮ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨਾਂ ਦੇ ਰੋਹ ਕਾਰਨ ਪਿੰਡ ਕਿਲ੍ਹਾ ਰਾਏਪੁਰ ਤੋਂ ਵਾਪਸ ਮੁੜਨਾ ਪਿਆ। ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਵੱਲੋ ਭਾਜਪਾ ਉਮੀਦਵਾਰ ਬਿੱਟੂ ਨੂੰ ਸਵਾਲ ਕਰਨ ਲਈ ਜਦੋਂ ਸੜਕ ਉੱਪਰ ਇੱਕਤਰ ਹੋਏ ਤਾਂ ਬਿੱਟੂ ਨੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਥਾਂ ਵਾਪਸ ਮੁੜਨਾ ਹੀ ਠੀਕ ਸਮਝਿਆ।

ਅੱਜ ਦੇ ਪ੍ਰੋਗਰਾਮ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਘਵੀਰ ਸਿੰਘ ਆਸੀ ਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਚਰਨਜੀਤ ਸਿੰਘ ਫੱਲੇਵਾਲ, ਮਹਿੰਦਰ ਸਿੰਘ ਨਾਰੰਗਵਾਲ, ਦਰਸਣ ਸਿੰਘ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ, ਬਲਵੰਤ ਸਿੰਘ ਘੁਡਾਣੀ, ਰਜਿੰਦਰ ਸਿੰਘ ਸਿਆੜ, ਬਿੱਕਰਜੀਤ ਸਿੰਘ ਕਾਲਖ ਨੇ ਆਖਿਆ ਕਿ ਕਿਰਤੀ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨਾ ਲਾਗੂ ਕਰਨ ਵਾਲੀ, ਸ਼ਾਂਤਮਈ ਸੰਘਰਸ਼ ਕਰ ਰਹੇ ਲੋਕਾਂ ’ਤੇ ਜ਼ਬਰ ਕਰਨ ਵਾਲੀ, ਲੁਟੇਰੇ ਕਾਰਪੋਰੇਟਾਂ ਦੇ ਪੱਖ ਦੀਆਂ ਨੀਤੀਆਂ ਘੜਨ ਵਾਲੀ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲ਼ਾਂ ਨੂੰ ਪਿੰਡਾਂ ਸ਼ਹਿਰਾਂ ਵਿੱਚ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ।

ਆਗੂਆਂ ਨੇ ਆਖਿਆ ਕਿ ਭਾਜਪਾ ਦੇ ਉਮੀਦਵਾਰ ਸੰਯੁਕਤ ਕਿਸਾਨ ਮੋਰਚੇ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕਦੇ। ਇਸ ਕਰਕੇ ਉਹ ਜਨਤਕ ਇਕੱਠ ਕਰਨ ਤੋਂ ਵੀ ਭੱਜ ਰਹੇ ਹਨ। ਉਹਨਾਂ ਨੂੰ ਲੋਕ ਪਿੰਡਾਂ ਵਿੱਚ ਵੜਨ ਨਹੀਂ ਦੇ ਰਹੇ। ਆਗੂਆਂ ਨੇ ਆਖਿਆ ਕਿ ਭਾਜਪਾ ਪਿੰਡਾਂ ਦਾ ਭਾਈਚਾਰਾ ਖਤਮ ਕਰਕੇ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੀ ਹੈ। ਇਸ ਲਈ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਭਾਈਚਾਰਾ ਕਾਇਮ ਰੱਖਣ ਅਤੇ ਭਾਜਪਾ ਦੀਆਂ ਚਾਲਾਂ ਨੂੰ ਸਫਲ ਨਾ ਹੋਣ ਦੇਣ।

ਇਸ ਮੌਕੇ ਭਾਜਪਾ ਦੇ ਕੁੱਝ ਲੋਕਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ। ਜਿਸ ਨੂੰ ਪੁਲਿਸ ਪ੍ਰਸ਼ਾਸਨ ਦੇ ਦਖਲ ਨਾਲ ਰੋਕਿਆ ਗਿਆ। ਕਿਸਾਨ ਆਗੂਆਂ ਨੇ ਆਖਿਆ ਕਿ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛਣ ਦਾ ਸਿਲਸਿਲਾ ਜਾਰੀ ਰਹੇਗਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਬਲਵੀਰ ਸਿੰਘ ਭੁੱਟਾ, ਕਰਮ ਸਿੰਘ ਗਰੇਵਾਲ, ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਪ੍ਰਧਾਨ ਬਲਜਿੰਦਰ ਸਿੰਘ, ਮੋਹਣਜੀਤ ਸਿੰਘ, ਗੁਰਜੀਤ ਸਿੰਘ ਪੰਮੀ, ਬਾਬਾ ਸੁਖਮਿੰਦਰ ਸਿੰਘ ਬੰੜੂਦੀ, ਬਲਜੀਤ ਸਿੰਘ ਸਾਇਆ, ਜਸਵੀਰ ਸਿੰਘ ਖੱਟੜਾ, ਨਾਜ਼ਰ ਸਿੰਘ ਸਿਆੜ, ਦਵਿੰਦਰ ਸਿੰਘ ਸਿਰਥਲਾ, ਭਜਨ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ