9 ਨੂੰ ਬਿਲਗਾ ਵਿਖੇ ਬਾਬਾ ਬੰਦਾ ਬਹਾਦਰ ਨੂੰ ਕੀਤਾ ਜਾਵੇਗਾ ਯਾਦ
ਫਿਲੌਰ: ਜਮਹੂਰੀ ਕਿਸਾਨ ਸਭਾ ਵਲੋਂ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਦਿਹਾੜਾ ਪਿੰਡ ਬਿਲਗਾ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਅਤੇ ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਨੇ ਦੱਸਿਆ ਕਿ ਬਿਲਗਾ ਦੇ ਬਾਬਾ ਭਗਤ ਸਿੰਘ ਬਿਲਗਾ ਹਾਲ ‘ਚ ਸਵੇਰੇ ਦਸ ਵਜੇ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ’ਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕੀਤਾ ਜਾਵੇਗਾ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਅਤੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ ਸੰਬੋਧਨ ਕਰਨਗੇ।

Comments
Post a Comment