ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਨੇ ਪਾਈ ਵੋਟ
ਜਗਰਾਉਂ: ਜਮਹੂਰੀ ਕਿਸਾਨ ਸਭਾ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਪ੍ਰਧਾਨ ਬਲਰਾਜ ਸਿੰਘ ਕੋਟ ਉਮਰਾ ਆਪਣੇ ਪਰਿਵਾਰ ਸਮੇਤ ਗੋਰਸੀਆਂ ਖਾਨ ਮੁਹੰਮਦ ਬੂਥ ’ਤੇ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਦੇ ਹੋਏ ਭਾਜਪਾ ਨੂੰ ਸਜ਼ਾ ਦੇਣ ਦੇ ਨਾਮ ‘ਤੇ ਉਨ੍ਹਾਂ ਅਤੇ ਪਰਿਵਾਰ ਨੇ ਵੋਟ ਭੁਗਤਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਨੂੰ ਸਜ਼ਾ ਦਿੱਤੀ ਹੈ ਅਤੇ ਹੁਣ ਕਿਸਾਨਾਂ ਦੀ ਵਾਰੀ ਹੈ।

Comments
Post a Comment