ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕੂੰਮਕਲਾਂ ਦੀ ਹੋਈ ਮੀਟਿੰਗ



ਕੂੰਮਕਲਾਂ: ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕੂੰਮਕਲਾਂ ਦੀ ਮੀਟਿੰਗ ਪਿੰਡ ਝੂੰਗੀਆਂ ਬੇਗ ਦੇ ਗੁਰਦੁਆਰਾ ਸਾਹਿਬ ਵਿੱਚ ਦਲਵੀਰ ਸਿੰਘ ਪਾਗਲੀਆਂ ਅਤੇ ਬੇਅੰਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਲਛਮਣ ਸਿੰਘ ਕੂੰਮਕਲਾਂ ਨੇ ਆਖਿਆ ਕਿ ਬੇਸ਼ੱਕ ਕੇਂਦਰ ਵਿੱਚ ਐੱਨਡੀਏ ਦੀ ਅਗਵਾਈ ਹੇਠ ਨਰਿੰਦਰ ਮੋਦੀ ਦੀ ਕਮਜ਼ੋਰ ਸਰਕਾਰ ਬਣੀ ਹੈ, ਪਰ ਇਸ ਸਰਕਾਰ ਤੋਂ ਕਿਸਾਨਾਂ ਮਜ਼ਦੂਰਾਂ ਦੇ ਭਲੇ ਦੀ ਕੋਈ ਆਸ ਨਹੀਂ। ਇਸ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਰਹਿੰਦੇ ਪਿੰਡਾਂ ਵਿੱਚ ਆਪਣੀਆਂ ਇਕਾਈਆਂ ਦਾ ਗਠਨ ਕਰਕੇ ਜਥੇਬੰਦਕ ਤਾਕਤ ਨੂੰ ਹੋਰ ਤਕੜਿਆਂ ਕਰੇਗੀ। ਉਹਨਾਂ ਆਖਿਆ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਲਈ ਅਦੋਲਨ ਜਾਰੀ ਰਹੇਗਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਸੁਖਵਿੰਦਰ ਸਿੰਘ ਰਤਨਗੜ੍ਹ ਅਤੇ ਸੁਰਜੀਤ ਸਿੰਘ ਸੀਲੋ ਨੇ ਆਖਿਆ ਕਿ ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਬਾਇਓ ਗੈਂਸ ਫ਼ੈਕਟਰੀਆਂ ਵਿਰੁੱਧ ਮੁਸ਼ਕਾਬਾਦ, ਘੁੰਗਰਾਲੀ ਰਾਜਪੂਤਾਂ, ਭੂੰਦੜ੍ਹੀ ਤੇ ਅਖਾੜਾ ਵਿੱਚ ਚੱਲ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਇਹਨਾਂ ਫ਼ੈਕਟਰੀਆਂ ਦੇ ਕੰਮ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਥੇਦਾਰ ਅਮਰਜੀਤ ਸਿੰਘ ਬਾਲਿਓ, ਪਰਮਜੀਤ ਸਿੰਘ ਮਾਛੀਵਾੜਾ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਰਪੰਚ ਅਵਤਾਰ ਸਿੰਘ ਦੁਆਬਾ ਭੈਣੀ, ਜਸਵਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਿਰਮਲ ਸਿੰਘ ਮਿਆਣੀ, ਪ੍ਰਧਾਨ ਮਨਜੀਤ ਸਿੰਘ ਗੁਰਦੁਆਰਾ ਕਮੇਟੀ ਝੁੱਗੀਆਂ ਬੇਗਾ, ਹਰਜਿੰਦਰ ਸਿੰਘ ਸੋਨੀ ਰਤਨਗੜ੍ਹ, ਮਲਕੀਤ ਸਿੰਘ ਗਰੇਵਾਲ, ਬਲਵੀਰ ਸਿੰਘ ਭੁੱਟਾ, ਨਛੱਤਰ ਸਿੰਘ ਕਿਲ੍ਹਾ ਰਾਏਪੁਰ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ