ਪਾਵਰਕੌਮ ਦੇ ਮੁੱਖ ਇੰਜੀਨੀਅਰ ਨੂੰ ਕਿਸਾਨਾਂ ਨੇ ਲੁਧਿਆਣਾ ‘ਚ ਸੌਂਪਿਆ ਮੰਗ ਪੱਤਰ
ਲੁਧਿਆਣਾ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ’ਚ ਕਿਸਾਨਾਂ ਦੇ ਵਫ਼ਦ ਨੇ ਮੁੱਖ ਇੰਜੀਨੀਅਰ ਇੰਦਰਪਾਲ ਸਿੰਘ ਨਾਲ ਉਹਨਾਂ ਦੇ ਲੁਧਿਆਣਾ ’ਚ ਸਥਿਤ ਦਫ਼ਤਰ ਵਿੱਚ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਵਫ਼ਦ ਦੀ ਅਗਵਾਈ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਡਾ. ਅਜੀਤ ਰਾਮ ਸ਼ਰਮਾ ਝਾਂਡੇ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਕਿਸਾਨਾਂ ਨੂੰ ਹੁਣ ਝੋਨੇ ਦੀ ਫਸਲ ਲਈ ਬਿਜਲੀ ਦੀ ਜ਼ਿਆਦਾ ਜ਼ਰੂਰਤ ਹੈ। ਇਸ ਲਈ ਕਿਸਾਨਾਂ ਨੂੰ 16 ਘੰਟੇ ਖੇਤੀ ਲਈ ਅਤੇ ਘਰੇਲੂ ਸਪਲਾਈ 24 ਘੰਟੇ ਨਿਰਵਿਘਨ ਦਿੱਤੀ ਜਾਵੇ। ਉਹਨਾਂ ਆਖਿਆ ਕਿ ਪਾਵਰਕੌਮ ਵਿੱਚ ਖਾਲੀ ਪਈਆਂ ਅਸਾਮੀਆਂ ਉੱਪਰ ਮੁਲਾਜ਼ਮਾਂ ਦੀ ਭਰਤੀ ਪੱਕੇ ਤੌਰ ’ਤੇ ਕੀਤੀ ਜਾਵੇ। ਸੜੇ ਤੇ ਤੇਲ ਚੋਰੀ ਵਾਲੇ ਟ੍ਰਾਸਫਾਰਮ 24 ਘੰਟੇ ਵਿੱਚ ਬਦਲੇ ਜਾਣ। ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ। ਧਰਤੀ ਹੇਠਲੇ ਪਾਣੀ ਦੇ ਡੂੰਘਾ ਹੋਣ ਕਾਰਨ ਮੋਟਰਾਂ ਦਾ ਲੋਡ ਬਿਨਾ ਫੀਸ ਤੋਂ ਵਧਾਏ ਜਾਣ। ਉਵਰ ਲੋਡ ਟ੍ਰਾਸਫਾਰਮ ਅੰਡਰ ਲੋਡ ਕੀਤੇ ਜਾਣ। ਕਿਸਾਨਾਂ ਨੇ ਬਿਜਲੀ ਮਹਿਕਮੇ ਨਾਲ ਸੰਬਧਿਤ ਮੁਸ਼ਕਲਾਂ ਦਾ ਜਲਦੀ ਹੱਲ ਮੰਗਿਆਂ। ਮੁੱਖ ਇੰਜੀਨੀਅਰ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਮਲਕੀਤ ਸਿੰਘ ਗਰੇਵਾਲ, ਨਛੱਤਰ ਸਿੰਘ, ਬਲਵੀਰ ਸਿੰਘ ਭੁੱਟਾ, ਬਲਜਿੰਦਰ ਸਿੰਘ ਗਰੇਵਾਲ, ਕਿਰਪਾਲ ਸਿੰਘ ਕੋਟਮਾਨਾ, ਮੋਹਣਜੀਤ ਸਿੰਘ ਆਦਿ ਹਾਜ਼ਰ ਸਨ।

Comments
Post a Comment