ਜਗਰਾਉਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਕੀਤਾ ਯਾਦ



ਜਗਰਾਉਂ: ਸਥਾਨਕ ਸ਼ਹੀਦ ਨਛੱਤਰ ਸਿੰਘ ਹਾਲ ’ਚ ਅੱਜ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨਾ ਦੇ ਸਾਥੀਆਂ ਵੱਲੋਂ ਦਿੱਤੀ ਸ਼ਹੀਦੀ ਤੇ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟ ਉਮਰਾ, ਮਾਸਟਰ ਗੁਰਮੇਲ ਸਿੰਘ ਰੂਮੀ, ਜਗਦੀਸ਼ ਸਿੰਘ ਚਾਹਲ ਤੇ ਗੁਰਮੇਲ ਸਿੰਘ ਮੈਲੜੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਬਾਬਾ ਬੰਦਾ ਸਿੰਘ ਬਹਾਦਰ ਤੇ ਉਹਨਾਂ ਦੀਆਂ ਫੌਜਾਂ ਵੱਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਪੁੱਤਰ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਤੇ ਸਰਹੰਦ ਦੇ ਸੂਬੇਦਾਰ ਵਜੀਦੇ ਖਾਨ ਵੱਲੋਂ ਕੀਤੇ ਜੁਲਮਾਂ ਦਾ ਬਦਲਾ ਲਿਆ ਉਥੇ ਹੀ ਬਾਬਾ ਬੰਦਾ ਸਿੰਘ ਬਹਾਦਰ ਨੇ ਕਿਸਾਨੀ ਅਤੇ ਲੁਕਾਈ ਲਈ ਬਹੁਤ ਵੱਡੇ ਕਾਰਜ ਕੀਤੇ। ਜੇਕਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਨਾ ਬਣਾਉਂਦੇ ਤਾਂ ਅੱਜ ਵੀ ਕਿਸਾਨਾਂ ਦੀ  ਹਾਲਤ ਗੁਲਾਮਾਂ ਵਰਗੀ ਹੋਣੀ ਸੀ। ਉਹਨਾਂ ਦੀ ਬਦੌਲਤ ਕਿਸਾਨੀ ਅੱਜ ਜ਼ਮੀਨਾਂ ਦੀ ਮਾਲਕ ਬਣੇ ਹਨ। ਉਹਨਾਂ ਕਿਹਾ ਕਿ ਅੱਜ ਵੀ ਕਾਰਪੋਰੇਟ ਘਰਾਣਿਆ ਵੱਲੋਂ ਜ਼ਮੀਨਾਂ ਖੋਹਣ ਦਾ ਡਰ ਕਿਸਾਨਾਂ ਨੂੰ ਵੱਢ ਵੱਢ ਖਾ ਰਿਹਾ ਹੈ। ਇਸ ਮੌਕੇ ਸਵਰਨ ਸਿੰਘ ਹਾਠੂਰ, ਜਗਦੀਸ਼ ਸਿੰਘ ਕੌਕੇ, ਅਵਤਾਰ ਸਿੰਘ ਗਗੜਾ, ਚਮਕੌਰ ਸਿੰਘ ਦੋਦਰ, ਰਾਮ ਜੀ ਦਾਸ, ਸੰਤੋਖ ਸਿੰਘ ਚੀਮਨਾ, ਪਰਮਜੀਤ ਸਿੰਘ, ਪ੍ਰਿਤਪਾਲ ਸਿੰਘ ਪੰਡੋਰੀ, ਦਲਜੀਤ ਸਿੰਘ ਚੂੜ ਚੱਕ ਆਦਿ ਉਚੇਚੇ ਤੌਰ ’ਤੇ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ