ਮੁਲਾਜ਼ਮ ਦੀ ਬਦਲੀ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ



ਟਾਂਗਰਾ: ਪੰਜਾਬ ਰਾਜ ਪਾਵਰਕੌਮ ਲਿਮਟਿਡ ਦੀ ਸਥਾਨਕ ਸਬ ਡਵੀਜ਼ਨ ਤੋਂ ਮੁਲਾਜ਼ਮ ਤਲਵਿੰਦਰ ਸਿੰਘ ਦੀ ਸਿਆਸੀ ਅਧਾਰ ’ਤੇ ਨਵਾਂਸ਼ਹਿਰ ਵਿਖੇ ਕੀਤੀ ਗਈ ਬਦਲੀ ਖ਼ਿਲਾਫ਼ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਸੰਘਰਸ਼ ਆਰੰਭ ਕੀਤਾ ਗਿਆ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁੰਨਾਂ ਵੱਲੋਂ ਸ਼ਮੂਲੀਅਤ ਕਰਕੇ ਹਮਾਇਤ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਟੀਐੱਸਯੂ ਦੇ ਬਾਰਡਰ ਜ਼ੋਨ ਦੇ ਪ੍ਰਧਾਨ ਜੈਮਲ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਮੁਲਾਜ਼ਮ ਤਲਵਿੰਦਰ ਸਿੰਘ ਪਿੰਡ ਮੱਲੀਆਂ ਦਾ ਵਸਨੀਕ ਹੈ ਜੋ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦਾ ਹੈ ਜਿੱਥੋਂ ਦੇ ਵਿਧਾਇਕ ਪੰਜਾਬ ਕੈਬਨਿਟ ਵਿੱਚ ਬਿਜਲੀ ਮੰਤਰੀ ਹਨ। ਲੰਘੀਆਂ ਪਾਰਲੀਮੈਂਟ ਚੋਣਾਂ ਵਿੱਚ ਤਲਵਿੰਦਰ ਸਿੰਘ ਦੇ ਪਰਿਵਾਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਨਹੀਂ ਪਾਈਆਂ। ਇਸੇ ਗੱਲ ਤੋਂ ਖਫਾ ਹੋ ਕੇ ਮੰਤਰੀ ਨੇ ਉਕਤ ਮੁਲਾਜ਼ਮ ਦੀ ਬਦਲੀ ਕਰਵਾ ਦਿੱਤੀ, ਜਿਸ ’ਤੇ 11 ਜੂਨ ਨੂੰ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਪਰ ਵੱਡੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਬਦਲੀ ਰੱਦ ਕਰ ਦਿੱਤੀ ਜਾਵੇਗੀ। ਬੀਤੇ ਕੱਲ ਅਧਿਕਾਰੀਆਂ ਵੱਲੋਂ ਮਸਲਾ ਹੱਲ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਦੁਬਾਰਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ। ਆਗੂਆਂ ਨੇ ਕਿਹਾ ਕਿ ਬਦਲੀ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਕਸਬੇ ਦੇ ਬਜਾਰਾਂ ਵਿੱਚ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਨ ਵਾਲੇ ਆਗੂਆਂ ਵਿੱਚ ਹਰਪ੍ਰੀਤ ਸਿੰਘ ਬੁਟਾਰੀ, ਸਵਿੰਦਰ ਸਿੰਘ ਖਹਿਰਾ, ਨਿਰਮਲ ਸਿੰਘ ਭਿੰਡਰ, ਪਲਵਿੰਦਰ ਸਿੰਘ ਮਹਿਸਮਪੁਰ, ਅਵਤਾਰ ਸਿੰਘ ਕੈਰੋਂ, ਗੁਰਪ੍ਰੀਤ ਸਿੰਘ ਜੱਸਲ, ਕੁਲਦੀਪ ਸਿੰਘ ਉਦੋਕੇ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਕੁਲਵੰਤ ਸਿੰਘ ਛੱਜਲਵੱਡੀ, ਪ੍ਰਭਜੀਤ ਸਿੰਘ ਤਿੰਮੋਵਾਲ ਆਦਿ ਆਗੂ ਸ਼ਾਮਲ ਸਨ। ਮੰਚ ਸੰਚਾਲਨ ਦਲਬੀਰ ਸਿੰਘ ਜੌਹਲ ਨੇ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ