ਕਿਲ੍ਹਾ ਰਾਏਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਕੀਤਾ ਯਾਦ
ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹਾਦਤ ਦਿਵਸ ਮੌਕੇ ਪਿੰਡ ਕਿਲ੍ਹਾ ਰਾਏਪੁਰ ‘ਚ ਸਥਿਤ ਸਭਾ ਦੇ ਦਫ਼ਤਰ ਵਿੱਚ ਵਿਸ਼ੇਸ਼ ਮੀਟਿੰਗ ਕਰਕੇ ਉਹਨਾਂ ਨੂੰ ਯਾਦ ਕੀਤਾ। ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਜਬਰ ਜ਼ੁਲਮ ਵਿਰੁੱਧ ਫੈਸਲਾਕੁਨ ਲੜਾਈ ਲੜਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਜਦੋ ਕਾਰਪੋਰੇਟਾਂ ਵੱਲੋ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ। ਉਹਨਾਂ ਕਿਹਾ ਕਿ ਕਿਰਤੀ ਕਿਸਾਨਾਂ ਦੀ ਜਬਰ ਜ਼ੁਲਮ ਵਿਰੁੱਧ ਲੜਾਈ ਜਾਰੀ ਰਹੇਗੀ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਸੁਰਜੀਤ ਸਿੰਘ ਸੀਲੋ ਅਤੇ ਅਮਰੀਕ ਸਿੰਘ ਜੜਤੌਲੀ ਨੇ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਨੂੰ ਚੋਣਾਂ ਹਰਾਉਣ ਅਤੇ ਪਿੰਡਾਂ ਵਿੱਚ ਭਾਜਪਾ ਵਿਰੁੱਧ ਸਰਗਰਮੀਆਂ ਕਰਨ ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਅਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਅੰਦੋਲਨ ਜਾਰੀ ਰਹੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਬਾਬਾ ਸੁਖਮਿੰਦਰ ਸਿੰਘ ਬੰੜੂਦੀ, ਡਾ. ਅਜੀਤ ਰਾਮ ਸ਼ਰਮਾ ਝਾਡੇ, ਜਗਮਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਅਮਰਜੀਤ ਸਿੰਘ ਸਹਿਜਾਦ, ਕੁਲਵੰਤ ਸਿੰਘ ਮੋਹੀ, ਮਲਕੀਤ ਸਿੰਘ ਗਰੇਵਾਲ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਨਛੱਤਰ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ, ਜਸਵੰਤ ਸਿੰਘ, ਡੋਗਰ ਸਿੰਘ (ਸਾਰੇ ਪਿੰਡ ਟੂਸੇ), ਰਘਵੀਰ ਸਿੰਘ ਆਸੀ ਕਲਾਂ, ਕਰਮ ਸਿੰਘ ਗਰੇਵਾਲ, ਚਮਕੌਰ ਸਿੰਘ ਛਪਾਰ, ਬਲਵੀਰ ਸਿੰਘ ਭੁੱਟਾ, ਮੋਹਣਜੀਤ ਸਿੰਘ, ਡਾ. ਕੇਸਰ ਸਿੰਘ, ਬਲਜਿੰਦਰ ਸਿੰਘ ਗਰੇਵਾਲ, ਹਾਕਮ ਸਿੰਘ ਜੜਤੌਲੀ ਆਦਿ ਹਾਜ਼ਰ ਸਨ।

Comments
Post a Comment