ਅਮ੍ਰਿੰਤਸਰ ਵਿਖੇ ਜ਼ਿਲ੍ਹਾ ਪੱਧਰੀ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ
ਰਈਆ: ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 9 ਜੂਨ ਨੂੰ ਪੂਰੇ ਪੰਜਾਬ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲਾ ਮੁਤਾਬਿਕ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਹਰਪ੍ਰੀਤ ਸਿੰਘ ਬੁਟਾਰੀ ਨੇ ਅੱਜ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜਾਗੀਰਦਾਰੀ ਸਿਸਟਮ ਖਿਲਾਫ ਯੁੱਧ ਕਰਕੇ ਜ਼ਮੀਨਾਂ ਦੀ ਵੰਡ ਮੁਜਾਰਿਆਂ ਵਿੱਚ ਕਰਕੇ ਉਨ੍ਹਾਂ ਨੂੰ ਜਮੀਨਾਂ ਦੇ ਮਾਲਕ ਬਣਾਇਆ। ਬੁਟਾਰੀ ਨੇ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ ਲੱਖਾਂ ਏਕੜ ਜਮੀਨ ਜਗੀਰਦਾਰਾਂ ਦੀ ਮਾਲਕੀ ਹੈ ਜੋ ਸੀਲਿੰਗ ਐਕਟ ਅਧੀਨ ਖੋਹ ਕੇ ਲੋਕਾਂ ਵਿੱਚ ਵੰਡਣ ਦੀ ਜਰੂਰਤ ਹੈ ਪਰ ਸਰਮਾਏਦਾਰ, ਜਗੀਰਦਾਰ ਪੱਖੀ ਸਰਕਾਰਾਂ ਇਹ ਕੰਮ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦੀ ਵਿਸ਼ਾਲ ਲਹਿਰ ਖੜਹੀ ਕਰਨ ਉਪਰੰਤ ਤਿੱਖੇ ਸੰਘਰਸ਼ ਕਰਕੇ ਜਾਗੀਰਦਾਰੀ ਦਾ ਖਾਤਮਾ ਕੀਤਾ ਜਾ ਸਕਦਾ ਹੈ, ਅਜਿਹਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਨ ਤੇ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਕੇ ਅਹਿਦ ਕੀਤਾ ਜਾਵੇਗਾ।

Comments
Post a Comment