ਅੰਮ੍ਰਿਤਸਰ ‘ਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਕੀਤਾ ਯਾਦ

 


ਅੰਮ੍ਰਿਤਸਰ: ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਕਾਮਰੇਡ ਫੌਜਾ ਸਿੰਘ ਭੁੱਲਰ ਮੈਮੋਰੀਅਲ ਹਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹਾਦਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਰਵ ਸਾਥੀ ਟਹਿਲ ਸਿੰਘ ਚੇਤਨਪੁਰਾ, ਗੁਰਮੇਜ ਸਿੰਘ ਤਿੰਮੋਵਾਲ, ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ ਨੇ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਉੱਘੇ ਵਿਦਵਾਨ ਪ੍ਰੋਫੈਸਰ ਅਮਰਜੀਤ ਸਿੰਘ ਸਿੱਧੂ ਨੇ ਬਾਬਾ ਬੰਦਾ ਸਿੰਘ ਬਹਾਦਰ ਜ਼ੁਲਮ ਦੇ ਖ਼ਿਲਾਫ਼ ਹਥਿਆਰਬੰਦ ਸੰਘਰਸ਼ ਕੀਤਾ ਉਥੇ ਹੀ ਜਾਗੀਰਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਰਤੀ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਇਸੇ ਕਰਕੇ ਹੀ ਸਮੇਂ ਦੇ ਹਾਕਮਾਂ ਵੱਲੋਂ ਉਨ੍ਹਾਂ ਨੂੰ ਪੁੱਤਰ ਸਮੇਤ ਸ਼ਹਾਦਤ ਦਾ ਜਾਮ ਪੀਣਾ ਪਿਆ। ਉਨ੍ਹਾਂ ਕਿਹਾ ਕਿ ਅੱਜ ਫਿਰ ਸਾਡੇ ਦੇਸ਼ ਦੇ ਹਾਕਮ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ, ਇਸੇ ਤਹਿਤ ਪਿਛਲੇ ਸਮੇਂ ਦੌਰਾਨ ਵੱਖ ਵੱਖ ਦੇ ਖੇਤੀ ਕਾਨੂੰਨ ਲਿਆ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਗਈ ਪਰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸੰਘਰਸ਼ ਤੋਂ ਪ੍ਰੇਰਨਾ ਲੈ ਕੇ ਮਹਾਨ ਦਿੱਲੀ ਅੰਦੋਲਨ ਕੀਤਾ ਗਿਆ ਅਤੇ ਹਾਕਮਾਂ ਨੂੰ ਮੂੰਹ ਦੀ ਖਾਣੀ ਪਈ। ਉਨ੍ਹਾਂ ਕਿਹਾ ਕਿ ਅੱਜ ਦੇ ਮਹਾਨ ਦਿਨ ਸਰਕਾਰਾਂ ਦੀ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ, ਇਹੋ ਹੀ ਬਾਬਾ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਸਭਾ ਦੇ ਸੂਬਾਈ ਮੀਤ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੁਹਾਵਾ, ਸਵਰਨ ਸਿੰਘ ਟਰਪਈ, ਤਰਸੇਮ ਸਿੰਘ ਕਮਾਲਪੁਰਾ, ਰਸ਼ਪਾਲ ਸਿੰਘ ਬੁਟਾਰੀ ਆਦਿ ਆਗੂਆਂ ਨੇ ਸੰਬੋਧਨ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ