ਸਾਧਨਾਂ ਦੀ ਬਰਾਬਰ ਵੰਡ ਦਾ ਸੁਨੇਹਾ ਦਿੰਦੀ ਹੈ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ



ਫਿਲੌਰ: ਜਮਹੂਰੀ ਕਿਸਾਨ ਸਭਾ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਮੌਕੇ ਕਸਬਾ ਬਿਲਗਾ ਵਿਖੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਰਾਮਗੜੀਆ ਕਾਲਜ ਫਗਵਾੜਾ ਦੇ ਪੰਜਾਬ ਵਿਭਾਗ ਦੇ ਸਾਬਕਾ ਮੁਖੀ ਪ੍ਰੋ ਅਵਤਾਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਾਤਸ਼ਾਹ ਤੱਕ ਸਾਰੇ ਗੁਰੂਆਂ ਵਲੋਂ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਗਿਆ ਹੈ। ਕੁਰਬਾਨੀਆਂ ਦੇ ਨਾਲ ਨਾਲ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਮੀਨਾਂ ਹਲਵਾਹਕਾਂ ਨੂੰ ਦੇ ਕੇ ਇੱਕ ਹੋਰ ਇਨਕਲਾਬੀ ਸੁਨੇਹਾ ਦਿੱਤਾ ਹੈ। ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਅਜੋਕੇ ਦੌਰ ’ਚ ਕਾਰਪੋਰੇਟ ਘਰਾਣਿਆਂ ਤੋਂ ਜ਼ਮੀਨਾਂ ਬਚਾਉਣ ਦੀ ਜ਼ਰੂਰਤ ਹੈ ਅਤੇ ਇਹ ਘਰਾਣੇ ਕਿਸਾਨਾਂ ਨੂੰ ਸਾਧਨ ਵਿਹੂਣੇ ਕਰਨ ਲਈ ਤਿਆਰ ਬੈਠੇ ਹਨ। ਇਸ ਸੈਮੀਨਾਰ ਨੂੰ ਪ੍ਰੋ. ਜਸਕਰਨ ਸਿੰਘ, ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਜਸਵਿੰਦਰ ਸਿੰਘ ਢੇਸੀ ਅਤੇ ਪਰਮਜੀਤ ਰੰਧਾਵਾ ਨੇ ਵੀ ਸੰਬੋਧਨ ਕੀਤਾ। ਸੈਮੀਨਾਰ ਦੀ ਪ੍ਰਧਾਨਗੀ ਕੁਲਦੀਪ ਫਿਲੌਰ, ਸਰਬਜੀਤ ਸੰਗੋਵਾਲ ਅਤੇ ਜਰਨੈਲ ਫਿਲੌਰ ਨੇ ਕੀਤੀ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ, ਮੱਖਣ ਸੰਗਰਾਮੀ, ਜਸਬੀਰ ਸਿੰਘ, ਬਲਜਿੰਦਰ ਬੱਬੀ, ਬਲਬੀਰ ਬੀਰੀ ਆਦਿ ਉਚੇਚੇ ਤੌਰ ’ਤੇ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ