ਗੁਰਜੀਤ ਸਿੰਘ ਔਜਲਾ ਨੂੰ ਕਿਸਾਨਾਂ ਨੇ ਮੰਗ ਪੱਤਰ ਦਿੱਤਾ
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਤਾਲਮੇਲ ਕਮੇਟੀ ਵਿੱਚ ਸ਼ਾਮਲ ਜ਼ਿਲ੍ਹੇ ਅੰਮ੍ਰਿਤਸਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦੇ ਵਫਦ ਨੇ ਮੈਂਬਰ ਪਾਰਲੀਮੈਂਟ ਸ਼੍ਰੀ ਗੁਰਜੀਤ ਸਿੰਘ ਔਜਲਾ ਨੂੰ ਦੋ ਮੰਗ ਪੱਤਰ ਦਿੱਤੇ ਗਏ, ਜਿਨ੍ਹਾਂ ਵਿੱਚ ਪੁਰ-ਜ਼ੋਰ ਮੰਗ ਕੀਤੀ ਕਿ ਸੰਸਦ ਦੇ ਆ ਰਹੇ ਬਜਟ ਸੈਸ਼ਨ ਵਿੱਚ ਕਿਸਾਨਾਂ ਦੀਆਂ ਸਮੂਹ ਫਸਲਾਂ ਲਈ ਡਾਕਟਰ ਸਵਾਮੀਨਾਥਨ ਦੇ ਫਾਰਮੂਲੇ ਅਨੁਸਾਰ ਐੱਮਐੱਸਪੀ ਮਿਥੀ ਜਾਵੇ ਅਤੇ ਇਸ ਉਪਰ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਮਜਦੂਰਾਂ ਸਿਰ ਚੜਿਆ ਕਰਜਾ ਮੁਆਫ ਕੀਤਾ ਜਾਵੇ, ਲੋਕ ਵਿਰੋਧੀ ਬਿਜਲੀ ਬਿੱਲ ਵਾਪਸ ਲਿਆ ਜਾਵੇ ਆਦਿਕ ਦੀ ਅਵਾਜ ਬੁਲੰਦ ਕੀਤੀ ਜਾਵੇ ਅਤੇ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਪ੍ਰਾਈਵੇਟ ਬਿੱਲ ਲਿਆਂਦਾ ਜਾਵੇ।
ਵਫਦ ਨਾਲ ਵਿਚਾਰ ਵਟਾਂਦਰਾ ਕਰਦਿਆਂ ਸ਼੍ਰੀ ਔਜਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਚਾਰ ਚਰਚਾ ਕਰਕੇ ਕਿਸਾਨਾਂ ਲਈ ਐੱਮਐੱਸਪੀ ਦਾ ਗਰੰਟੀ ਕਾਨੂੰਨ ਅਤੇ ਕਰਜਾ ਰੱਦ ਕਰਨ ਲਈ ਪ੍ਰਾਈਵੇਟ ਬਿੱਲ ਲਿਆਵੇਗੀ।
ਵਫਦ ਨੇ ਇਹ ਵੀ ਮੰਗ ਕੀਤੀ ਕਿ ਦੂਸਰਾ ਮੰਗ ਪੱਤਰ ਜੋ ਪ੍ਰਧਾਨ ਮੰਤਰੀ ਦੇ ਨਾਮ ਹੈ ਉਹ ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇ ਅਤੇ ਅਤੇ ਮੰਗ ਕੀਤੀ ਜਾਵੇ ਕਿ ਮਹਾਨ ਦਿੱਲੀ ਅੰਦੋਲਨ ਸਮੇਂ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕੀਤਾ ਸੀ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਵਫਦ ਨੇ ਪੁਰਜੋਰ ਮੰਗ ਕੀਤੀ ਕਿ ਪੰਜਾਬ ਲਈ ਸਿੰਚਾਈ ਅਤੇ ਪੀਣ ਵਾਲੇ ਪਾਣੀ ਵਾਸਤੇ ਅਜਿਹੀ ਨੀਤੀ ਬਣਾਈ ਜਾਵੇ ਕਿ ਜਮੀਨ ਦੋਜ ਪਾਣੀ ਦਾ ਪੱਧਰ ਉੱਪਰ ਆਵੇ, ਹਰੇਕ ਖੇਤ ਨੂੰ ਨਹਿਰੀ ਪਾਣੀ ਮਿਲੇ ਅਤੇ ਸਾਫ ਪਾਣੀ ਹਰ ਵਿਅਕਤੀ ਨੂੰ ਮਿਲੇ। ਐੱਮਪੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਦਿਸ਼ਾ ਵਿੱਚ ਕਾਰਗਰ ਕਦਮ ਚੁੱਕਣਗੇ।
ਅੱਜ ਦੇ ਵਫਦ ਵਿੱਚ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਕੌਮੀ ਤਾਲਮੇਲ ਕਮੇਟੀ ਮੈਂਬਰ ਸੰਯੁਕਤ ਕਿਸਾਨ ਮੋਰਚਾ, ਕੁਲਵੰਤ ਸਿੰਘ ਮੱਲੂਨੰਗਲ, ਧਨਵੰਤ ਸਿੰਘ ਖਤਰਾਏ ਕਲਾਂ ਸੀਨੀਅਰ ਸੂਬਾਈ ਆਗੂ ਕਿਰਤੀ ਕਿਸਾਨ ਯੂਨੀਅਨ ਪੰਜਾਬ, ਹਰਪਾਲ ਸਿੰਘ ਛੀਨਾ, ਜਤਿੰਦਰ ਸਿੰਘ ਛੀਨਾ ਸੂਬਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸਤਨਾਮ ਸਿੰਘ ਝੰਡੇਰ, ਸਵਿੰਦਰ ਸਿੰਘ ਮੀਰਾਂਕੋਟ ਕੁੱਲ ਹਿੰਦ ਕਿਸਾਨ ਸਭਾ, ਭੁਪਿੰਦਰ ਸਿੰਘ ਛੀਨਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਬਲਕਾਰ ਸਿੰਘ ਦੁਧਾਲਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਵਰਪਾਲ, ਬਚਿੱਤਰ ਸਿੰਘ ਕੋਟਲਾ, ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਭੁਪਿੰਦਰ ਸਿੰਘ ਤਖਤ ਮੱਲ, ਗੁਰਪ੍ਰੀਤ ਸਿੰਘ ਸਾਂਘਣਾ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਰਤਨ ਸਿੰਘ ਢੰਡ, ਜੱਸਾ ਸਿੰਘ ਕੱਦ ਗਿੱਲ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਬੀਰ ਸਿੰਘ ਝਾਮਕਾ, ਬੀਕੇਯੂ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਓ, ਟਰੇਡ ਯੂਨੀਅਨ ਆਗੂ ਸੁੱਚਾ ਸਿੰਘ ਅਜਨਾਲਾ ਅਤੇ ਨਰਿੰਦਰ ਪਾਲ ਚਮਿਆਰੀ ਹਾਜ਼ਰ ਸਨ।

Comments
Post a Comment