ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐੱਮਪੀ ਰਾਜਾ ਵੜਿੰਗ ਨੂੰ ਸੌਂਪਿਆ ਮੰਗ ਪੱਤਰ
ਜੋਧਾਂ: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਿੰਡ ਲੱਲਤੋ ਕਲਾਂ ’ਚ ਮੰਗ ਪੱਤਰ ਸੌਂਪਿਆ। ਇਸ ਮੌਕੇ ਉਹਨਾਂ ਨਾਲ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੀ ਸਨ। ਮੰਗ ਪੱਤਰ ਦੇਣ ਸਮੇਂ ਵਫ਼ਦ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਜਗਮਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਡਾ. ਅਜੀਤ ਰਾਮ ਸ਼ਰਮਾ ਝਾਡੇ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਸੁਖਦੀਪ ਸਿੰਘ ਰਾਜੂ ਆੜ੍ਹਤੀਆਂ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੁਰਜੀਤ ਸਿੰਘ ਸੀਲੋ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਮੁੱਕਰ ਰਹੀ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਫਸਲਾਂ ਦੀ ਖਰੀਦ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਨਾ ਕੀਤੀ ਤਾਂ ਕਿਸਾਨ ਦੇਸ਼ ਪੱਧਰੀ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਦੇ ਸਰਕਾਰ ਨੂੰ ਕਿਰਤੀ ਕਿਸਾਨਾਂ ਦੇ ਪੱਖ ਦੀਆਂ ਨੀਤੀ ਬਣਾ ਕੇ ਆਮ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ। ਐੱਮਪੀ ਰਾਜਾ ਵੜਿੰਗ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਲਈ ਪਾਰਲੀਮੈਂਟ ਵਿੱਚ ਅਵਾਜ ਬੁਲੰਦ ਕਰਨਗੇ।
ਇਸ ਮੌਕੇ ਮਲਕੀਤ ਸਿੰਘ ਗਰੇਵਾਲ, ਦਫਤਰ ਸਕੱਤਰ ਨਛੱਤਰ ਸਿੰਘ, ਕੁਲਦੀਪ ਸਿੰਘ ਗਰੇਵਾਲ, ਅਮਰਜੀਤ ਸਿੰਘ ਸਹਿਜਾਦ ਵੀ ਹਾਜ਼ਰ ਸਨ।

Comments
Post a Comment