ਚਾਚਾ ਅਜੀਤ ਸਿੰਘ ਨੂੰ ਯਾਦ ਕਰਦਿਆਂ ਕਰਵਾਏ ਜਾਣਗੇ ਸੈਮੀਨਾਰ
ਗੁਰਾਇਆ: ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਕਮੇਟੀ ਜਲੰਧਰ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਹਰ ਗਿੱਲ ਦੀ ਪ੍ਰਧਾਨਗੀ ਹੇਠ ਪਿੰਡ ਰੁੜਕਾ ਕਲਾਂ ਵਿਖੇ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਇਹ ਸਰਕਾਰ ਹਾਲੇ ਵੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਸੰਯੁਕਤ ਕਿਸਾਨ ਮੋਰਚੇ ਨਾਲ ਮਿਲ ਕੇ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖੇਗੀ।
ਮੀਟਿੰਗ ਦੇ ਵੇਰਵੇ ਦਿੰਦਿਆ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਦੱਸਿਆ ਕਿ ਚਾਚਾ ਅਜੀਤ ਸਿੰਘ ਨੂੰ ਯਾਦ ਕਰਨ ਲਈ ਜ਼ਿਲ੍ਹੇ ਅੰਦਰ 15 ਅਗਸਤ ਨੂੰ ਫਿਲੌਰ ਅਤੇ 16 ਅਗਸਤ ਨੂੰ ਮਹਿਤਪੁਰ ਵਿਖੇ ਸੈਮੀਨਾਰ ਕੀਤੇ ਜਾਣਗੇ। ਇਸ ਤੋਂ ਇਲਾਵਾ ਜਥੇਬੰਦੀ ਦੇ ਪਸਾਰੇ ਵਾਸਤੇ ਵੀ ਮੀਟਿੰਗ ਦੌਰਾਨ ਚਰਚਾ ਕੀਤੀ ਗਈ।
ਮੀਟਿੰਗ 'ਚ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ, ਕੁਲਦੀਪ
ਫਿਲੌਰ, ਮੇਜਰ ਖੁਰਲਾਪੁਰ, ਰਾਮ ਸਿੰਘ ਕੈਮਵਾਲਾ, ਕੁਲਜੀਤ ਫਿਲੌਰ, ਹਰਮੇਲ ਸਿੰਘ ਆਧੀ, ਕੁਲਜਿੰਦਰ
ਤਲਵਣ, ਕੁਲਵੰਤ ਖਹਿਰਾ, ਗੁਰਜੀਤ ਜੀਤਾ ਆਦਿ ਹਾਜ਼ਰ ਸਨ।

Comments
Post a Comment