Posts

Showing posts from August, 2024

ਸੰਯੁਕਤ ਕਿਸਾਨ ਮੋਰਚੇ ਵਲੋਂ 2 ਸਤੰਬਰ ਦੀ ਰੈਲੀ ਦੀ ਲੋਕੇਸ਼ਨ ਜਾਰੀ

Image
ਗੂਗਲ ਦੀ ਲੋਕੇਸ਼ਨ ਪ੍ਰਾਪਤ ਕਰਨ ਲਈ ਇਸ ਲਾਈਨ ਨੂੰ ਕਲਿੱਕ ਕਰੋ! ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਅੱਜ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ’ਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।  ਸੰਯੁਕਤ ਕਿਸਾਨ ਮੋਰਚੇ ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ, ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ, ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ। ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਐਸਐਸਪੀ ਚੰਡੀਗੜ੍ਹ, ਟ੍ਰੈਫਿਕ ਡੀਐਸਪੀ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਐਸ ਐਸ ਪੀ ਮੋਹਾਲੀ ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ। ਵਰਨਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਨਾਲ ਸਬੰਧਤ ਮੰਗਾਂ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ,ਐਮ ਐਸ ...

ਵਰਦੇ ਮੀਂਹ ‘ਚ ਥਾਣਾ ਸਿਧਵਾ ਬੇਟ ਅੱਗੇ ਜਨਤਕ ਜਥੇਬੰਦੀਆਂ ਵੱਲੋਂ ਲਗਾਇਆ ਧਰਨਾ

Image
ਸਿਧਵਾ ਬੇਟ: ਪਿਛਲੇ ਦਿਨੀ ਪਿੰਡ ਗੋਰਸੀਆ ਕਾਦਰ ਬਖ਼ਸ਼ ਦੇ ਸਰਪੰਚ ਸਮੇਤ ਪੰਜ ਛੇ ਵਿਅਕਤੀਆਂ ਵੱਲੋਂ ਪਿੰਡ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਦੇ ਅੰਦਰ ਕਲਾਸ ਰੂਮ ‘ਚ ਦਾਖਲ ਹੋ ਕੇ ਕਥਿਤ ਤੌਰ ’ਤੇ ਵਿਦਿਆਰਥੀਆਂ ਦੀ ਕੁੱਟ ਮਾਰ ਕਰਨ ਸਬੰਧੀ ਕਾਰਵਾਈ ਦੀ ਮੰਗ ਨੂੰ ਲੈਕੇ ਜਨਤਕ ਜਥੇਬੰਦੀਆਂ ਵਲੋਂ ਵਰਦੇ ਮੀਂਹ ਵਿੱਚ ਥਾਣਾ ਸਿਧਵਾ ਬੇਟ ਦੇ ਥਾਣੇ ਅੱਗੇ ਧਰਨਾ ਲਗਾਇਆ ਗਿਆ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਸਰਪੰਚ ਸਮੇਤ ਸਾਰੇ ਕੁੱਟ ਮਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਾਲਿਆਂ ’ਤੇ ਐੱਸਸੀ ਐਕਟ ਲਗਾਇਆ ਜਾਵੇ। ਸਰਪੰਚ ਅਤੇ ਉਸ ਦੇ ਸਾਥੀਆਂ ਵਲੋਂ ਝੂਠੀ ਸ਼ਿਕਾਇਤ ’ਤੇ ਦਰਜ ਕੀਤੇ ਪਰਚੇ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਟਾ, ਬਲਜੀਤ ਸਿੰਘ ਗੋਰਸੀਆ ਨੇ ਆਖਿਆ ਕਿ ਜੇ ਪ੍ਰਸ਼ਾਸਨ ਨੇ ਧਰਨਾਕਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਸੀਆਈਟੀਯੂ ਦੇ ਆਗੂ ਅਮਰ ਨਾਥ ਕੂੰਮਕਲਾਂ ਨੇ ਆਖਿਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ। ਜਿਸ ਕਾਰਨ ਲੋਕਾਂ ਦਾ ਕਾਨੂੰਨ ਤੋਂ ਵਿਸ਼ਵਾਸ ਉਠ ਰਿਹਾ ਹੈ। ਉਹਨਾਂ ਸਰਕਾਰ ਨੂੰ ਅਮਨ ਕਨੂੰਨ ਦੀ ਸਥਿਤੀ ਸਥਿਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪੁੱਜੇ ਡੀਐੱਸਪੀ ਜਗਰਾਉਂ ਵਲੋਂ ਧਰਨਾਕ...

ਜਮਹੂਰੀ ਕਿਸਾਨ ਸਭਾ ਦੀ ਅਗਵਾਈ ‘ਚ ਪਾਵਰਕੌਮ ਦੇ ਮੁੱਖ ਇੰਜੀਨੀਅਰ ਨੂੰ ਸੋਂਪਿਆ ਮੰਗ ਪੱਤਰ

Image
ਲੁਧਿਆਣਾ: ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ’ਚ ਪਿੰਡ ਲੱਲਤੋ ਕਲਾਂ, ਲੱਲਤੋ ਖੁਰਦ ਤੇ ਝਾਂਡੇ ਦੇ ਵਸਨੀਕਾਂ ਵਲੋਂ ਇਹਨਾਂ ਪਿੰਡਾਂ ਵਿੱਚ ਬਿਜਲੀ ਦੀ ਮਾੜੀ ਸਪਲਾਈ ਨੂੰ ਸੁਧਾਰਨ ਅਤੇ ਕੁੱਝ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀ ਡਿਉਟੀ ਠੀਕ ਢੰਗ ਨਾ ਕਰਨ ਸਬੰਧੀ ਪਾਵਰਕੌਮ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਮਿਲਿਆ ਤੇ ਉਹਨਾਂ ਨੂੰ ਮੰਗ ਪੱਤਰ ਸੌਂਪਿਆ। ਇਸ ਵਫ਼ਦ ਦੀ ਅਗਵਾਈ ਦਿਲਰਾਜ ਸਿੰਘ, ਸੋਨੂ ਚਾਵਲਾ ਅਤੇ ਹਰਿੰਦਰ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਡਾ. ਅਜੀਤ ਰਾਮ ਸ਼ਰਮਾ ਝਾਂਡੇ ਨੇ ਆਖਿਆ ਕਿ ਉਪਰੋਕਤ ਤਿੰਨ ਪਿੰਡਾਂ ਵਿੱਚ ਪਿਛਲੇ ਲੰਮੇ ਸਮੇਂ ਤੋ ਅਣ ਐਲਾਨੇ ਬਿਜਲੀ ਦੇ ਕੱਟ ਲੱਗ ਰਹੇ ਹਨ, ਜਿਸ ਕਰਕੇ ਗਰਮੀ ਦੇ ਇਸ ਮੌਸਮ ਵਿੱਚ ਲੋਕਾਂ ਦਾ ਜੀਣਾ ਹਰਾਮ ਹੋ ਗਿਆ ਹੈ। ਉਹਨਾਂ ਕਿਹਾ ਅੱਗੇ ਵੀ ਕਈ ਵਾਰ ਇਸ ਸਬੰਧੀ ਕਈ ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾ ਚੁੱਕਾ ਹੈ ਪਰ ਅਜੇ ਤੱਕ ਲੋਕਾਂ ਦਾ ਇਹ ਮਸਲਾ ਹੱਲ ਨਹੀ ਹੋਇਆ। ਉਹਨਾਂ ਆਖਿਆ ਕਿ ਕੁੱਝ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਠੀਕ ਢੰਗ ਨਾਲ ਨਹੀਂ ਕੀਤੀ ਜਾ ਰਹੀ। ਇਸ ਲਈ ਇਹਨਾਂ ਮੁਲਾਜ਼ਮਾਂ ਨੂੰ ਠੀਕ ਡਿਊਟੀ ਕਰਨ ਲਈ ਹਦਾਇਤਾਂ ਕੀਤੀਆਂ ਜਾਣ। ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰ ਦਿੱਤਾ ਜਾਵੇਗਾ। ਇਸ ਮ...

ਸਹਿਕਾਰੀ ਅਦਾਰਿਆਂ ਨੂੰ ਬਚਾਉਣ ਲਈ ਜਮਹੂਰੀ ਕਿਸਾਨ ਸਭਾ ਨੇ ਲੁਧਿਆਣਾ ‘ਚ ਲਗਾਇਆ ਧਰਨਾ

Image
  ਲੁਧਿਆਣਾ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਸਹਿਕਾਰਤਾ ਵਿਭਾਗ ਜੋ ਕਿ ਕਿਸਾਨਾਂ, ਪੇਂਡੂ ਲੋਕਾਂ ਦੇ ਵਿਕਾਸ ਲਈ ਰੀੜ ਦੀ ਹੱਡੀ ਹੈ, ਨੂੰ ਬਚਾਉਣ ਲਈ ਸਾਰੇ ਪੰਜਾਬ ਦੇ ਜ਼ਿਲ੍ਹਿਆਂ/ ਤਹਿਸੀਲਾਂ ਦੇ ਮੁਖੀਆਂ ਦੇ ਦਫ਼ਤਰਾਂ ਅੱਗੇ ਧਰਨੇ ਲਗਾ ਕੇ ਮੰਗ ਪੱਤਰ ਦਿੱਤੇ ਗਏ। ਇਸੇ ਕੜੀ ਤਹਿਤ ਜਿਲ੍ਹਾ ਲੁਧਿਆਣਾ ਦੇ ਡੀ ਆਰ ਗੁਰਜੋਤ ਸਿੰਘ ਦੇ ਦਫਤਰ ਅੱਗੇ ਕਿਰਪਾਲ ਸਿੰਘ ਕੋਟਮਾਨਾ, ਡਾ. ਅਜੀਤ ਰਾਮ ਸ਼ਰਮਾ ਝਾਡੇ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਧਰਨਾ ਲਗਾ ਕੇ ਸੁਪਰਡੈਂਟ ਗੁਰਦੀਪ ਸਿੰਘ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਆਖਿਆ ਕਿ ਸੂਬਾ ਤੇ ਕੇਂਦਰ ਸਰਕਾਰ ਸਹਿਕਾਰੀ ਪ੍ਰਬੰਧ ਤੋੜ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ। ਜਿਸ ਨਾਲ ਪਹਿਲਾਂ ਤੋਂ ਘਾਟੇ ਵਿੱਚ ਚੱਲ ਰਹੇ ਖੇਤੀ ਦਾ ਧੰਦਾ ਬਿਲਕੁਲ ਹੀ ਤਬਾਹ ਹੋ ਜਾਵੇਗਾ। ਉਹਨਾਂ ਕਿਹਾ ਕਿ ਜਿੱਥੇ ਸਹਿਕਾਰੀ ਪ੍ਰਬੰਧ ਖਤਮ ਹੋਣ ਨਾਲ ਬੇਰੁਜਗਾਰੀ ਵਧੇਗੀ ਉਥੇ ਮਹਿੰਗਾਈ ਵੀ ਬੇਕਾਬੂ ਹੋ ਜਾਵੇਗੀ। ਉਹਨਾਂ ਕਿਹਾ ਕਿ ਸਹਿਕਾਰੀ ਪ੍ਰਬੰਧ ਨੂੰ ਬਚਾਉਣ ਲਈ ਭ੍ਰਿਸ਼ਟ ਅਫਸਰ ਸ਼ਾਹੀ ਨੂੰ ਨੱਥ ਪਾਉਣ ਦੀ ਲੋੜ ਹੈ। ਇਸ ਮੌਕੇ ਤੇ ਸੂਬਾਈ ਆਗੂ ਜਗਤਾਰ ਸਿੰਘ ਚਕੌਹੀ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆ...

ਏਆਰ ਮੁਕੇਰੀਆ ਨੂੰ ਦਿੱਤਾ ਮੰਗ ਪੱਤਰ

Image
ਮੁਕੇਰੀਆ: ਜਮੂਹਰੀ ਕਿਸਾਨ ਸਭਾ ਦੇ ਸੱਦੇ ’ਤੇ ਮੁਕੇਰੀਆਂ ਇਲਾਕੇ ਦੇ ਕਾਰਕੁੰਨਾਂ ਵਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮਨੀਸ਼ਾ ਠਾਕੁਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।

ਨਕੋਦਰੀਆਂ ਨੇ ਦਿੱਤਾ ਮੰਗ ਪੱਤਰ

Image
ਨਕੋਦਰ: ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਸਹਿਕਾਰਤਾ ਵਿਭਾਗ ਦੇ ਕੰਮ ਕਾਜ ਅਤੇ ਊਣਤਾਈਆਂ ਨੂੰ ਠੀਕ ਕਰਨ ਦੀ ਮੰਗ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਦੀ ਤਹਿਸੀਲ ਨਕੋਦਰ ਵਲੋਂ ਅੱਜ ਇੱਕ ਮੰਗ ਪੱਤਰ ਸਹਿਕਾਰੀ ਦਫ਼ਤਰ ਦੇ ਅਧਿਕਾਰੀਆਂ ਨੂੰ ਦਿੱਤਾ ਗਿਆ। ਇਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਨੋਹਰ ਗਿੱਲ ਅਤੇ ਸੂਬਾ ਕਮੇਟੀ ਮੈਂਬਰ ਮੇਜਰ ਸਿੰਘ ਖੁਰਲਾਪੁਰ ਨੇ ਕੀਤੀ।

ਫਿਲੌਰੀਆਂ ਨੇ ਦਿੱਤਾ ਮੰਗ ਪੱਤਰ

Image
ਫਿਲੌਰ: ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਸਹਿਕਾਰਤਾ ਵਿਭਾਗ ਨੂੰ ਚੁਸਤ ਦਰੁਸਤ ਕਰਨ ਦੀ ਮੰਗ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਦੀ ਤਹਿਸੀਲ ਫਿਲੌਰ ਵਲੋਂ ਅੱਜ ਇੱਕ ਮੰਗ ਪੱਤਰ ਸਹਿਕਾਰੀ ਦਫ਼ਤਰ ਦੇ ਕਰਮਚਾਰੀ ਨੂੰ ਦਿੱਤਾ ਗਿਆ। ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਦੱਸਿਆ ਕਿ ਅੱਜ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸ ਮੌਕੇ ਕੁਲਦੀਪ ਫਿਲੌਰ, ਕੁਲਜੀਤ ਫਿਲੌਰ, ਜਸਬੀਰ ਸਿੰਘ ਭੋਲੀ, ਤਰਜਿੰਦਰ ਸਿੰਘ ਧਾਲੀਵਾਲ ਆਦਿ ਵੀ ਹਾਜ਼ਰ ਸਨ।

ਜਮਹੂਰੀ ਕਿਸਾਨ ਸਭਾ ਨੇ ਆਨੰਦਪੁਰ ਸਾਹਿਬ ਵਿਖੇ ਦਿੱਤਾ ਮੰਗ ਪੱਤਰ

Image
ਆਨੰਦਪੁਰ ਸਾਹਿਬ: ਸਹਾਇਕ ਰਜਿਸਟਰਾਰ ਅਨੰਦ ਪੁਰ ਸਾਹਿਬ ਦੇ ਦਫ਼ਤਰ ਅੱਗੇ ਜਮਹੂਰੀ ਕਿਸਾਨ ਸਭਾ ਵੱਲੋਂ ਰੋਸ ਪ੍ਰਦਰਸਨ ਕੀਤਾ ਗਿਆ। ਜਿਸ ਨੂੰ ਮੋਹਣ ਸਿੰਘ ਧਮਾਣਾ ਤੋਂ ਬਿਨ੍ਹਾਂ ਹੋਰ ਆਗੂਆਂ ਨੇ ਸੰਬੋਧਨ ਕੀਤਾ। ਮਗਰੋਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ-ਪੱਤਰ ਦਿੱਤਾ।

ਪਠਾਨਕੋਟ ਵਿਖੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ

Image
ਪਠਾਨਕੋਟ: ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਪਠਾਨਕੋਟ ਵਲੋਂ ਅੱਜ ਸੂਬਾ ਕਮੇਟੀ ਪੰਜਾਬ ਦੇ ਫੈਸਲੇ ਅਨੁਸਾਰ ਸਹਿਕਾਰਤਾ ਤਹਿਤ ਪੰਜਾਬ ਵਿੱਚ ਕੋਆਪਰੇਟਿਵ ਅਦਾਰਿਆਂ ਦੀ ਮਾੜੀਆਂ ਹਾਲਤਾਂ ਨੂੰ ਚੁਸਤ ਦਰੁਸਤ ਕਰਨ ਲਈ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪਠਾਨਕੋਟ ਰਾਹੀਂ ਮੰਗਾਂ ਦਾ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਸਹਿਕਾਰਤਾ ਕਿਸਾਨੀ ਅਤੇ ਪੇਂਡੂ ਲੋਕਾਂ ਦੀ ਰੀੜ੍ਹ ਦੀ ਹੱਡੀ ਹੈ। ਇਸ ਵਿਭਾਗ ਦੀ ਖ਼ਸਤਾ ਹਾਲਤ ਡੂੰਘੀ ਚਿੰਤਾ ਦਾ ਵਿਸ਼ਾ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸਦੀ ਦਸ਼ਾ ਸੁਧਾਰਨ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਗਏ। ਸਹਿਕਾਰਤਾ ਵਿਭਾਗ ਵਿੱਚ ਇਸ ਵੇਲੇ ਸੱਤ ਆਈਏਐਸ ਅਧਿਕਾਰੀਆਂ ਅਤੇ ਵਡੇ ਅਫਸਰਾਂ ਦੇ ਤਾਇਨਾਤ ਹੋਣ ਦੇ ਬਾਵਜੂਦ ਕਰੋੜਾਂ ਰੁਪਏ ਦੇ ਘਪਲੇ ਹੋ ਰਹੇ ਹਨ। ਜਮਹੂਰੀ ਕਿਸਾਨ ਸਭਾ ਪੰਜਾਬ ਇਨ੍ਹਾਂ ਅਦਾਰਿਆਂ ਨੂੰ ਮੁੜ ਲੀਹਾਂ ਤੇ ਲਿਆਉਣ ਅਤੇ ਲੋਕ ਪੱਖੀ ਬਣਾਉਣ ਲਈ ਯਤਨਸ਼ੀਲ ਹੈ। ਅਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਪਹਿਲ ਦੇ ਆਧਾਰ ਤੇ ਸੋਚ ਵਿਚਾਰ ਕੇ ਸਹਿਕਾਰਤਾ ਵਿਭਾਗ ਨੂੰ ਆਉਂਦੀਆਂ ਸਮਸਿਆਵਾਂ ਦਾ ਹੱਲ ਕੀਤਾ ਜਾਵੇ। ਅਫਸਰਾਂ ਦੀ ਮਿਲੀਭੁਗਤ ਨਾਲ ਸਹਿਕਾਰੀ ਖੇਤੀਬਾੜੀ ਸਭਾਵਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਭ੍ਰਿਸ਼ਟਾਚਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀ ਜਾਣ। 95%ਸਹਿਕਾਰੀ ਸਭਾਵਾਂ ਡੁੱਬਣ ਕਿਨਾਰੇ ਹਨ। ਇਨ੍ਹਾਂ ਨੂੰ ਬਣਾਉਣ ਲਈ ...

ਖਡੂਰ ਸਾਹਿਬ ਵਿਖੇ ਧਰਨੇ ਦੇਣ ਉਪਰੰਤ ਦਿੱਤਾ ਮੰਗ ਪੱਤਰ

Image
  ਖਡੂਰ ਸਹਿਬ: ਜਮਹੂਰੀ ਕਿਸਾਨ ਸਭਾ ਵਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦਫਤਰ ਵਿੱਖੇ ਧਰਨਾ ਦਿੱਤਾ ਗਿਆ। ਪੰਜਾਬ ਸਰਕਾਰ ਵਲੋਂ ਸਹਿਕਾਰਤਾ ਵਿਭਾਗ ਦੀ ਅਹਿਮੀਅਤ ਨੂੰ ਅਣਗੌਲਿਆ ਕਰਨਾ ਅਤੇ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਕਾਰਨ ਵਿਭਾਗ ਦੇ ਅਦਾਰਿਆਂ ਦੇ ਖਤਮ ਹੋਣ ਦੀ ਪ੍ਰਕਰਿਆਂ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਇਸ ਦੀ ਅਗਵਾਈ ਜ਼ਿਲ੍ਹਾ ਖ਼ਜ਼ਨਚੀ ਰੇਸ਼ਮ ਸਿੰਘ ਫੇਲੋਕੇ, ਤਹਿਸੀਲ ਪ੍ਰਧਾਨ ਝਿਲਮਿਲ ਸਿੰਘ ਬਾਣੀਆ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪਰਧਾਨ ਸਲੱਖਣ ਸਿੰਘ ਤੁੜ, ਸੰਤੋਖ ਸਿੰਘ ਕਾਹਲਵਾਂ, ਬਲਵਿੰਦਰ ਸਿੰਘ ਦਿਲੀ ਵਾਲੇ ਫੇਲੋਕੇ ਆਦਿ ਆਗੂਆਂ ਨੇ ਕੀਤੀ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਨੇ ਕਿਹਾ ਕੇ ਸਹਿਕਾਰਤਾ ਕਿਸਾਨੀ ਅਤੇ ਪੇਂਡੂ ਲੋਕਾਂ ਦੀ ਰੀੜ ਦੀ ਹੱਡੀ ਹੈ। ਇਸਦੀ ਖਸਤਾ ਹਾਲਤ ਚਿੰਤਾ ਦਾ ਵਿਸਾ ਹੈ। ਆਈ ਏ ਐਸ ਅਫਸਰਾਂ ਦੀ ਫੌਜ ਅਤੇ ਇਹ ਵਿਭਾਗ ਮੁੱਖ ਮੰਤਰੀ ਪੰਜਾਬ ਕੋਲ ਹੋਣ ਦੇ ਬਾਵਜੂਦ ਭਖਿਸ਼ਟਾਚਾਰ ਨਾਲ ਗਰੱਸਿਆ ਪਿਆ ਹੈ ਅਤੇ ਸਹਿਕਾਰੀ ਸਭਾਵਾਂ ਕਰਜੇ਼ ਦੇ ਭਾਰ ਹੇਠ ਕਰਾਹ ਰਹੀਆ ਹਨ। ਵਾਇਕੋ ਅਤੇ ਸਪਿਨਫੈਡ ਦਾ ਭੋਗ ਪੈ ਚੁੱਕਾ ਹੈ ਅਤੇ ਹਾਉਸਫੈਡ ਖਤਮ ਹੋਣ ਕੰਡੇ ਹੈ। ਸਹਿਕਾਰੀ ਮਿੱਲਾਂ ਬੰਦ ਹੋ ਰਹੀਆਂ ਹਨ। ਮਿਲਕਫੈਡ ਅਤੇ ਵੇਰਕਾ ਦੁੱਧ ਅਤੇ ਹੋਰ ਉਤਪਾਦ ਭ੍ਰਿਸ਼ਟਾਚਾਰ ਅਤੇ ਪਹਿਲਕਦਮੀ ਦੀ ਘਾਟ ਕਾਰਨ...

ਬਠਿੰਡਾ ਵਿਖੇ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ

Image
  ਬਠਿੰਡਾ: ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਬਠਿੰਡਾ ਵਲੋਂ ਸਥਾਨਕ ਡੀਸੀ ਦਫ਼ਤਰ ਦੇ ਸਾਹਮਣੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਸਹਿਕਾਰੀ ਸੁਸਾਇਟੀ ਵਿੱਚ ਨਵੇਂ ਹੱਦ ਕਰਜ਼ੇ ਵਧਾਏ ਜਾਣ ਅਤੇ ਪ੍ਰਤੀ ਏਕੜ ਕਰਜ਼ਾ ਵਧਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਫਕੋ ਵਲੋਂ ਜਬਰਦਸਤੀ ਨੈਨੋ ਡੀਏਪੀ ਤੇ ਯੂਰੀਆ ਕਿਸਾਨਾਂ ਨੂੰ ਦੇਣੀ ਬੰਦ ਕੀਤੀ ਜਾਵੇ। ਦੁੱਧ ਉਦਪਾਦਕ ਸੁਸਾਇਟੀ ਦਾ ਪ੍ਰਬੰਧ ਸੁਧਰਿਆ ਜਾਵੇ। ਇਸ ਧਰਨੇ ਨੂੰ ਦਰਸ਼ਨ ਸਿੰਘ ਫੁੱਲੋ ਮਿੱਠੀ ਜ਼ਿਲ੍ਹਾ ਪ੍ਰਧਾਨ, ਸੁਖਮੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਜਰਨਲ ਸਕੱਤਰ, ਸੁਖਦੇਵ ਸਿੰਘ ਨਥਾਨਾ, ਸੁਰਜੀਤ ਸਿੰਘ ਬਲਾਕ ਪ੍ਰਧਾਨ ਤਲਵੰਡੀ ਸਾਬੋ, ਮਲਕੀਤ ਸਿੰਘ ਬਠਿੰਡਾ, ਰਾਜੂ ਔਲਖ, ਬਲਦੇਵ ਸਿੰਘ ਫੌਜੀ ਨੇ ਸੰਬੋਧਨ ਕੀਤਾ। ਮਗਰੋਂ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ।

ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

Image
ਲੁਧਿਆਣਾ:  ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਲਈ ਦੋ ਸਤੰਬਰ ਨੂੰ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਕਰਨੈਲ ਸਿੰਘ ਈਸੜੂ ਭਵਨ ਵਿੱਚ ਅੱਜ ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ ਅਤੇ ਬਲਵਿੰਦਰ ਸਿੰਘ ਰਾਜੂ ਔਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਬੰਧਕ ਕਮੇਟੀ, ਸਟੇਜ ਸੰਚਾਲਨ ਕਮੇਟੀ, ਪ੍ਰੈੱਸ ਕਮੇਟੀ ਅਤੇ ਹੋਰ ਕਮੇਟੀਆਂ ਬਣਾ ਕੇ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਸਾਰੀਆਂ ਜਥੇਬੰਦੀਆਂ ਨੇ ਆਪੋ ਆਪਣੀ ਜਥੇਬੰਦੀ ਵੱਲੋਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਗਿਣਤੀ ਨੋਟ ਕਰਵਾਈ। ਮੀਟਿੰਗ ਵਿੱਚ ਮਤਾ ਪਾਸ ਕਰਕੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਸੰਯੁਕਤ ਕਿਸਾਨ ਮੋਰਚਾ ਵਿਰੋਧੀ ਬਿਆਨ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਮੰਗ ਕੀਤੀ ਗਈ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੰਗਨਾ ਰਣੌਤ ਅਤੇ ਉਸ ਦੀ ਫ਼ਿਲਮ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਦਿੱਲੀ ਦੇ ਹਵਾਈ ਅੱਡੇ ’ਤੇ ਤਿੰਨ ਕਿਸਾਨ ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਣ ਅਤੇ ਉਨ੍ਹਾਂ ਦੀਆਂ ਟਿਕਟਾਂ ਰੱਦ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ’ਤੇ ਵਧਾਈ ਡਿਊਟੀ ਰੱਦ ਕਰਨ, ਗੰਨੇ ਦੇ ਭਾਅ ...

ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਕਰਨ ਦਿਆਂਗੇ: ਕੁਲਵੰਤ ਸੰਧੂ

Image
ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਕਮੇਟੀ ਲੁਧਿਆਣਾ ਦੀ ਮੀਟਿੰਗ ਅੱਜ ਸਭਾ ਦੇ ਕਿਲ੍ਹਾ ਰਾਏਪੁਰ ਦਫਤਰ ਵਿੱਚ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕੇਂਦਰ ਸਰਕਾਰ ਕਾਰਪੋਰੇਟਾ ਦੇ ਦਬਾਅ ਅਧੀਨ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਕਰਕੇ ਕਿਸਾਨਾਂ ਤੇ ਆਮ ਲੋਕਾਂ ਦੀ ਲੁੱਟ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਰਤੀ ਤੇ ਕਿਸਾਨ ਮਿਲ ਕੇ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਪਹਿਲਾਂ ਵੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਇੱਕ ਵੱਡੇ ਅੰਦੋਲਨ ਰਾਹੀਂ ਪਿੱਛੇ ਮੁੜਨ ਲਈ ਮਜਬੂਰ ਕਰ ਦਿੱਤਾ ਸੀ। ਜੋ ਕਿ ਕਿਸਾਨਾਂ ਮਜ਼ਦੂਰਾਂ ਦੀ ਵੱਡੀ ਜਿੱਤ ਸੀ। ਉਹਨਾਂ ਕਿਹਾ ਕਿ ਹੁਣ ਕਿਰਤੀ ਕਿਸਾਨ ਪਹਿਲਾਂ ਨਾਲੋ ਵੱਧ ਸਿਆਣੇ ਅਤੇ ਜਥੇਬੰਦ ਹੋ ਗਏ ਹਨ, ਜਿਸ ਕਾਰਨ ਉਹ ਆਪਣੀਆਂ ਜ਼ਮੀਨਾਂ ਤੇ ਖੇਤੀ ਦੇ ਧੰਦੇ ਨੂੰ ਖੁੱਸਣ ਨਹੀ ਦੇਣਗੇ। ਉਹਨਾਂ ਲੁਧਿਆਣਾ ਜ਼ਿਲ੍ਹਾ ਕਮੇਟੀ ਦੀ ਪਿੱਠ ਥਾਪੜਦਿਆਂ ਆਖਿਆ ਕਿ ਇਸ ਕਮੇਟੀ ਨੇ ਆਪਣੇ ਆਪ ਨੂੰ ਜਥੇਬੰਦਕ ਤੌਰ ’ਤੇ ਹੋਰ ਵੀ ਮਜ਼ਬੂਤ ਕਰ ਲਿਆ ਹੈ। ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮਾਂ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਤਨਦੇਹੀ ਨਾਲ ਲਾਗੂ ਕਰਦੀ ਹੈ। ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਅਤੇ ਸਕੱਤ...

ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਲ੍ਹਾ ਰਾਏਪੁਰ ਦੇ ਸਕੂਲ ‘ਚ ਕੀਤਾ ਸਮਾਗਮ

Image
ਕਿਲ੍ਹਾ ਰਾਏਪੁਰ: ਇਲਾਕੇ ’ਚ ਵੱਧ ਰਹੀ ਨਸ਼ਿਆਂ ਦੀ ਵਰਤੋਂ ਅਤੇ ਨੌਜਵਾਨਾਂ ਉੱਪਰ ਇਸ ਦੇ ਪੈ ਰਹੇ ਮਾੜੇ ਪ੍ਰਭਾਵ ਤੋਂ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਲੁਧਿਆਣਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਕਿਲ੍ਹਾ ਰਾਏਪੁਰ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਯੂਥ ਕਲੱਬ ਕਿਲ੍ਹਾ ਰਾਏਪੁਰ ਦੇ ਆਗੂ ਬਲਾਕ ਪ੍ਰਧਾਨ ਹਰਜੀਤ ਸਿੰਘ, ਪੁਲਿਸ ਕਮਿਸ਼ਨਰ ਲੁਧਿਆਣਾ ਦੀ ਦਿਸ਼ਾ ਨਿਰਦੇਸ਼ ਤੇ ਪੁਲਿਸ ਥਾਣਾ ਡੇਹਲੋ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ, ਸਰਕਾਰੀ ਸੀਨੀਅਰ ਸਕੈਡਰੀ ਸਕੂਲ ਕਿਲ੍ਹਾ ਰਾਏਪੁਰ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਅਗਵਾਈ ਵਿੱਚ ਸਭਾ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਸਮਾਗਮ ਦੇ ਸ਼ੁਰੂ ਵਿੱਚ ਸਕੂਲੀ ਬੱਚਿਆਂ ਵੱਲੋਂ ਰੱਸਾਕੱਸ਼ੀ, 100 ਮੀਟਰ ਦੌੜ, ਬੋਰੀ ਵਿੱਚ ਪੈਰ ਪਾ ਕੇ ਦੌੜ ਵਰਗੀਆਂ ਖੇਡਾਂ ਦੀ ਪ੍ਰਦਰਸ਼ਨੀ ਕੀਤੀ। ਇਸ ਮੌਕੇ ਬੱਚਿਆਂ ਨੇ ਸ਼ਬਦ ਗਾਇਨ, ਨਸ਼ਿਆਂ ਵਿਰੁੱਧ ਗੀਤ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਸਲਾਹਿਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਯੂਥ ਕਲੱਬ ਦੇ ਆਗੂ ਦਿਲਜੋਤ ਸਿੰਘ ਗਰੇਵਾਲ, ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪਰਮਜੀਤ ਕੌਰ ਨੇ ਆਖ...

ਕਿਸਾਨ ਜਥੇਬੰਦੀਆਂ ਵੱਲੋਂ ਮੰਤਰੀ ਧਾਲੀਵਾਲ ਦੇ ਘਰ ਅੱਗੇ ਲਗਾਇਆ ਧਰਨਾ

Image
  ਚੇਤਨਪੁਰਾ: ਹਰ ਖੇਤ ਤੱਕ ਨਹਿਰੀ ਪਾਣੀ ਤੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ, ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਲਈ,ਦਰਿਆਈ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕਰਵਾਉਣ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79, 80 ਰੱਦ ਕਰਵਾਉਣ, ਬਾਰਿਸ਼ ਦੇ ਪਾਣੀ ਦੀ ਸੰਭਾਲ ਕਰਨ ਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਹਰੇਕ ਜਿਣਸ ਦੀ ਖਰੀਦਦਾਰੀ ਯਕੀਨੀ ਬਣਾਉਣ ਲਈ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜੇ ਤੇ ਲੀਕ ਮਾਰਨ,ਵਾਹਗਾ, ਹੁਸੈਨੀਵਾਲਾ ਤੇ ਸੁਲੇਮਾਨ ਦੀ ਸਰਹੱਦ ਰਾਹੀਂ ਪਾਕਿਸਤਾਨ ਤੇ ਹੋਰ ਦੇਸ਼ਾਂ ਨਾਲ ਸੜਕ ਰਾਹੀਂ ਵਪਾਰ ਖੁਲਵਾਉਣ ਲਈ, ਹਰੇਕ ਕਿਸਾਨ ਨੂੰ ਦਸ ਹਜ਼ਾਰ ਰੁਪਏ ਪੈਨਸ਼ਨ ਦਿਵਾਉਣ ਲਈ,ਚਿੱਪ ਵਾਲੇ ਮੀਟਰ ਲਾਉਣ ਦੀ ਨੀਤੀ ਵਾਪਸ ਕਰਵਾਉਣ ਆਦਿ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ -ਵੱਖ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਡਾਕਟਰ ਸਤਨਾਮ ਸਿੰਘ ਅਜਨਾਲਾ ਤੇ ਰਤਨ ਸਿੰਘ ਰੰਧਾਵਾ, ਧਨਵੰਤ ਸਿੰਘ ਖਤਰਾਏ, ਲਖਬੀਰ ਸਿੰਘ ਨਿਜਾਮਪੁਰਾ ਤੇ ਬਲਕਾਰ ਸਿੰਘ ਦੁਧਾਲਾ, ਕੁਲਵੰਤ ਸਿੰਘ ਮਲੂਨੰਗਲ, ਜਤਿੰਦਰ ਸਿੰਘ ਛੀਨਾ,ਹਰਦੀਪ ਕੌਰ ਕੋਟਲਾ, ਨਿਸ਼ਾਨ ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਦਿੱਤਾ ਮੰਗ ਪੱਤਰ

Image
ਪਠਾਨਕੋਟ: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਵੱਲੋਂ ਪੰਜਾਬ ਸਰਕਾਰ ਨਾਲ ਸੰਬੰਧਿਤ ਕਿਸਾਨੀ ਮੰਗਾਂ ਨੂੰ ਲੈਕੇ ਕੈਬਨਿਟ ਮੰਤਰੀ ਲਾਲ ਚੰਦ ਕੱਟਾਰੂਚੱਕ ਦੇ ਘਰ ਸਾਹਮਣੇ ਰੋਸ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਕੈਬਨਿਟ ਮੰਤਰੀ ਲਾਲ ਚੰਦ ਕੱਟਾਰੂਚੱਕ ਨੂੰ ਦਿੱਤਾ ਗਿਆ। ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਗ ਪੱਤਰ ’ਚ ਸ਼ਾਮਲ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ। ਧਰਨੇ ਦੇ ਆਖਰ ‘ਚ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਮੰਗ ਪੱਤਰ ਸਬੰਧੀ ਪੰਜਾਬ ਦੇ ਮੁਖ ਮੰਤਰੀ ਨਾਲ ਵਿਚਾਰ ਵਿਚਾਂਦਰਾ ਕਰਨਗੇ ਅਤੇ ਲੋਕ ਪੱਖੀ ਮੰਗਾਂ ਹੱਲ੍ਹ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿਹਤ ਮੰਤਰੀ ਦੇ ਨਿਵਾਸ ਅੱਗੇ ਧਰਨਾ

Image
ਪਟਿਆਲਾ: ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਸਿਹਤ ਮੰਤਰੀ ਦੇ ਘਰ ਅੱਗੇ ਧਰਨਾ ਦੇ ਕੇ ਤਿੱਖਾ ਮੁਜ਼ਾਹਰਾ ਕੀਤਾ ਗਿਆ। ਅੱਜ ਦੇ ਐਕਸ਼ਨ ਵਿਚ ਪੰਜਾਬ ਸਰਕਾਰ ਨਾਲ ਸੰਬੰਧਤ ਮੰਗਾਂ ਨੂੰ ਉਭਾਰਿਆ ਗਿਆ। ਜਿਨਾਂ ਵਿਚ ਕਰਜ਼ਾ ਮੁਕਤੀ, ਐਮ•ਐਸ•ਪੀ• ਦੀ ਕਾਨੂੰਨਨ ਗਾਰੰਟੀ, ਹਰ ਘਰ ਤੇ ਖੇਤ ਲਈ ਸਾਫ ਨਹਿਰੀ ਪਾਣੀ, ਕੁਦਰਤ ਪੱਖੀ ਖੇਤੀ ਨੀਤੀ ਬਣਾਉਣੀ, ਪਾਕਿਸਤਾਨ ਨਾਲ ਵਪਾਰ ਖੋਲਣਾ, ਕਿਸਾਨਾਂ ਤੇ ਪਾਏ ਸੰਘਰਸ਼ਾਂ ਦੇ ਕੇਸਾਂ ਦੀ ਵਾਪਸੀ, ਸਮਾਰਟ ਮੀਟਰ ਲਾਉਣੇ ਬੰਦ ਕਰਨੇ,  ਸਹਿਕਾਰਤਾ ਪ੍ਰਬੰਧ ਦੁਰੱਸਤ ਕਰਕੇ ਵਧਾਉਣਾ, ਕਿਸਾਨਾਂ ਤੇ ਮਜ਼ਦੂਰਾਂ ਨੂੰ ਅਠਵੰਜਾ ਸਾਲ ਦੀ ਉਮਰ ਬਾਅਦ ਦਸ ਹਜ਼ਾਰ ਰੁਪਏ ਪੈਨਸ਼ਨ ਆਦਿ ਸ਼ਾਮਲ ਹਨ। ਸਮੂਹ ਬੁਲਾਰਿਆਂ ਵੱਲੋ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਕ ਹਾਲਤ ਮਾੜੀ ਹੋਣ ਲਈ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ । ਉਨਾਂ ਦਾਅਵਾ ਕੀਤਾ ਕਿ ਵਰਤਮਾਨ ਰਾਜ ਪਰਬੰਧ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਹੈ। ਜੋ ਕਿ ਸਰਮਾਏਦਾਰਾਂ ਦੇ ਲਈ ਮਿਹਨਤਕਸ਼ ਲੋਕਾਂ ਦੀ ਲੁੱਟ ਕਰਦਾ ਹੈ। ਅਖੀਰ ਵਿਚ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸਿਹਤ ਮੰਤਰੀ ਡਾ• ਬਲਵੀਰ ਸਿੰਘ ਦੇ ਨੁਮਾਇੰਦੇ ਨੇ ਪਰਾਪਤ ਕਰਕੇ ਅਗਲੀ ਕਾਰਵਾਈ ਲਈ ਭਰੋਸਾ ਦਿੱਤਾ। ਅੱਜ ਦੇ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਰਾਮਿੰਦਰ ਸਿੰਘ ਪਟਿਆਲਾ, ਹਰਦੀਪ ਸਿੰਘ ਘਨੁੜਕੀ, ਜ਼ਿਲ੍ਹੇ ਦੇ ਆਗੂ ਗੁਰਮੀਤ ਸਿੰਘ ਦਿੱਤੂਪੁਰ, ਦਰਸ਼ਨ ਬੇਲੂਮਾਜਰਾ, ਗੁਰਮੀਤ ਸਿੰਘ ਛੱਜੂਭੱਟ, ਗ...

ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਘਰ ਅੱਗੇ ਧਰਨਾ ਦਿੱਤਾ

Image
ਜੰਡਿਆਲਾ ਗੁਰੂ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸੈਂਕੜੇ ਕਿਸਾਨਾਂ ਮਜ਼ਦੂਰਾਂ ਨੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਦੀ ਜੰਡਿਆਲਾ ਗੁਰੂ ਸਥਿਤ ਘਰ ਸਾਹਮਣੇ ਰੋਸ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਪੰਜਾਬ ਨੂੰ ਪੁੱਜਦਾ ਕਰਨ ਲਈ ਮੰਗ ਪੱਤਰ ਦਿੱਤਾ। ਧਰਨੇ ਦੀ ਅਗਵਾਈ ਬਲਦੇਵ ਸਿੰਘ ਸੈਦਪੁਰ, ਲਖਬੀਰ ਸਿੰਘ ਨਿਜਾਮਪੁਰਾ, ਦਲਬੀਰ ਸਿੰਘ ਬੇਦਾਦਪੁਰ, ਭੁਪਿੰਦਰ ਸਿੰਘ ਤੀਰਥਪੁਰਾ, ਗੁਰਦੇਵ ਸਿੰਘ ਵਰਪਾਲ ਅਮਰਜੀਤ ਸਿੰਘ ਮੱਲਾ, ਚੰਨਣ ਸਿੰਘ, ਸੁਖਦੇਵ ਸਿੰਘ ਸਰਜਾ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਥੀ ਰਤਨ ਸਿੰਘ ਰੰਧਾਵਾ, ਪ੍ਰਭਜੀਤ ਸਿੰਘ ਤਿੰਮੋਵਾਲ, ਧਰਮ ਸਿੰਘ ਧਿਆਨਪੁਰ, ਨਿਰਮਲ ਸਿੰਘ ਭਿੰਡਰ, ਅਮਰਜੀਤ ਸਿੰਘ ਚੌਹਾਨ ਆਦਿ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਬਹੁਤ ਵੱਡੇ ਲਾਰੇ ਲਾ ਕੇ ਹੋਂਦ ਵਿੱਚ ਆਈ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ ਮਜਦੂਰਾਂ ਦੇ ਪੱਖ ਦੀ ਕੋਈ ਨੀਤੀ ਨਹੀਂ ਘੜੀ ਗਈ ਸਗੋਂ ਪਹਿਲੀਆਂ ਸਰਕਾਰਾਂ ਦੇ ਕਾਰਜਕਾਲ ਵਾਂਗ ਹੀ ਭਰਿਸ਼ਟਾਚਾਰ, ਨਸ਼ੇ, ਲੁੱਟ ਖੋਹ ਦਾ ਬੋਲਬਾਲਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪੁੱਜਦਾ ਕਰੇ, ਮੋਘਿਆਂ ਦਾ ਡਿਜਾਇਨ ਤਕਨੀਕੀ ਮਾਹਿਰਾਂ ਦੀ ਰਾਏ ਅਤੇ ਪਾਣੀ ਦੀ ਲੋੜ ਮੁਤਾਬਿਕ ਕੀਤਾ ਜਾਵੇ, ਦਰਿਆਈ ਪਾਣੀਆਂ ਦੇ ਮਸਲੇ ਰਿਪੇਰੀਅਨ ਸਿਧਾਂਤ ਮੁਤਾਬਿਕ ਕੀਤੇ ਜਾਣ, ਪਾਣੀ ਰੀਚਾਰਜ ਕਰਨ ਦੇ ਪ੍ਰਬੰਧ ਕੀਤੇ ਜਾਣ, ਨਹਿਰਾਂ ਅਤੇ ਦਰਿਆਵਾਂ ਵਿੱ...

ਕਿਸਾਨ ਜਥੇਬੰਦੀਆਂ ਨੇ ਮੰਤਰੀ ਦੇ ਘਰ ਅੱਗੇ ਮੰਗ ਪੱਤਰ ਚਿਪਕਾਇਆ

Image
ਜਲੰਧਰ: ਐੱਸਕੇਐੱਮ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਲਕਾਰ ਸਿੰਘ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੰਗ ਪੱਤਰ ਵੇਲੇ ਉਹ ਹਾਜ਼ਰ ਨਾ ਹੋਣ ਕਾਰਨ ਮੰਗ ਪੱਤਰ ਘਰ ਸਾਹਮਣੇ ਬੋਰਡ ’ਤੇ ਲਗਾ ਕੇ ਧਰਨਾ ਸਮਾਪਤ ਕੀਤਾ ਗਿਆ। ਇਸ ਧਰਨੇ ਵਿਚ ਪਾਣੀ ਅਤੇ ਵਾਤਾਵਰਣ ਦੇ ਸੰਕਟ ਸਬੰਧੀ ਮੰਗਾਂ, ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ਼ ਕਰਨ ਲਈ ਬਹੁ-ਪੱਖੀ ਨੀਤੀ ਬਣਾ ਕੇ ਉਸਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਓ ਪਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਆਪਣੇ ਵੱਲੋਂ ਪਹਿਲ ਕਰਕੇ ਕਰਜ਼ਾ ਮੁਕਤੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਾਰੇ ਪੰਜਾਬ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਸਪ੍ਰੈਸ ਹਾਈਵੇ ਬਣਾਉਣ ਲਈ ਜੋ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਉਹਨਾਂ ਦਾ ਬੁਨਿਆਦੀ ਭਾਅ ਮਾਰਕੀਟ ਅਧਾਰ ਤੇ ਤੈਅ ਕਰਕੇ ਉਸ ਵਿੱਚ ਉਜਾੜਾ ਭੱਤਾ ਤੇ ਹੋਰ ਕਾਰਕ ਜੋੜੇ ਜਾਣ। ਮੱਧ ਪੂਰਬ ਤੱਕ ਵਪਾਰ ਲਈ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ-ਸੁਲੇਮਾਨ ਬਾਰਡਰ ਦੇ ਸੜਕੀ ਰਸਤੇ ਖੋਲ੍ਹੇ ਜਾਣ। ਪੰਜਾਬ ਸਰਕਾਰ ਇਸ ਸਬੰਧੀ ਪੰਜਾਬ ਐਸੰਬਲੀ ਵਿੱਚ ਮਤਾ ਪਾਸ ਕਰੇ ਅਤੇ ਕੇਂਦਰ ਸਰਕਾਰ ਕੋਲ ਇਨ੍ਹਾਂ ਲਾਂਘਿਆਂ ਨੂੰ ਖੁਲਵਾਉਣ ਲਈ ਜੋਰਦਾਰ ਢੰਗ ਨਾਲ ਆਵਾਜ਼ ਚੁੱਕ ਕੇ ਪੰਜਾਬ ਦੇ ਹੱਕਾ...

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਧੂਰੀ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਕਿਸਾਨਾਂ ਲਾਇਆ ਧਰਨਾ

Image
ਧੂਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਾਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਫ਼ਤਰਾਂ ਅੱਗੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਧਰਨੇ ਲਗਾਏ ਗਏ। ਇਸੇ ਕੜੀ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ‘ਚ ਸਥਿਤ ਦਫਤਰ ਅੱਗੇ 12 ਵਜੇ ਤੋਂ ਲੈਕੇ 3 ਵਜੇ ਤੱਕ ਧਰਨਾ ਲਗਾਇਆ। ਜਦੋਂ ਕਿ ਮੁੱਖ ਮੰਤਰੀ ਦਾ ਕੋਈ ਵੀ ਨੁਮਾਇੰਦਾ ਦਫਤਰ ਵਿੱਚ ਮੌਜੂਦ ਨਹੀਂ ਸੀ। ਜਿਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਦਫ਼ਤਰ ਅੱਗੇ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਆਖਿਆ ਕਿ ਜਿਹੜੇ ਮੁੱਖ ਮੰਤਰੀ ਸਾਹਿਬ ਆਖਦੇ ਸਨ ਕਿ ਉਹ ਆਮ ਲੋਕਾਂ ਦੇ ਮਸਲੇ ਜਲਦੀ ਤੋਂ ਪਹਿਲਾਂ ਹੱਲ ਕਰ ਦੇਣਗੇ, ਉਹਨਾਂ ਦੇ ਆਪਣੇ ਹਲਕੇ ਦੇ ਮੁੱਖ ਦਫਤਰ ਵਿੱਚ ਕੋਈ ਬੰਦਾ ਮੰਗ ਪੱਤਰ ਲੈਣ ਲਈ ਵੀ ਮੌਜੂਦ ਨਹੀਂ ਸੀ। ਉਹਨਾਂ ਕਿਹਾ ਕਿ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬਾਕੀ ਸੂਬੇ ਦਾ ਕੀ ਹਾਲ ਹੋਵੇਗਾ। ਮੁੱਖ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਦੀ ਗੈਰ ਹਾਜ਼ਰੀ ਵਿੱਚ ਕਿਸਾਨਾਂ ਨੇ ਮੰਗ ਪੱਤਰ ਐਸਡੀਐਮ ਧੂਰੀ ਨੂੰ ਸੌਂਪਿਆ। ਅੱਜ ਦੇ ਧਰਨੇ ਦੀ ਪ੍ਰਧਾਨਗੀ ਕਰਮਜੀਤ ਸਿੰਘ, ਮੇਜਰ ਸਿੰਘ ਪੁੰਨਾਵਾਲ, ਲਖਵੀਰ ਸਿੰਘ ਲੱਖਾ, ਰਘਵੀਰ ਸਿੰਘ ਬੈਨੀਪਾਲ, ਭੁਪਿੰਦਰ ਸਿੰਘ, ਜਰਨੈਲ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ ਡਕੌਦਾ (ਬੁਰਜਗਿੱਲ) ਦੇ ਆਗੂ ਅਮਰੀਕ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ ਅਤੇ ਹਰਨੇਕ ਸਿੰਘ ਗੁੱਜਰਵਾਲ, ਕਿਰਤੀ ਕਿਸਾਨ ...

ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਸਪੀਕਰ, ਡਿਪਟੀ ਸਪੀਕਰ ਦੇ ਘਰਾਂ ਅੱਗੇ ਕੱਲ੍ਹ ਹੋਣਗੇ ਮੁਜ਼ਾਹਰੇ

Image
ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਸਪੀਕਰ, ਡਿਪਟੀ ਸਪੀਕਰ ਵਿਧਾਨ ਸਭਾ ਦੇ ਘਰਾਂ ਸਾਹਮਣੇ ਪੰਜਾਬ ਦੇ ਕਿਸਾਨਾਂ ਦੀਆਂ ਪਾਣੀ ਦੇ ਸਵਾਲ, ਕਰਜਾਂ ਮੁਕਤੀ, ਐਮ ਐਸ ਪੀ ਅਤੇ ਹੋਰ ਮੰਗਾਂ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਮੁਜ਼ਾਹਰੇ ਕਰਨ ਮਗਰੋਂ 12 ਤੋਂ 3 ਵਜੇ ਤੱਕ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਧਰਨਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਅਤੇ ਡਿਊਟੀਆਂ ਲਗਾਉਣ ਲਈ ਅੱਜ ਹਰਮੀਤ ਸਿੰਘ ਕਾਦੀਆਂ ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦਿੱਤੇ ਜਾਣ ਵਾਲੇ ਮੰਗ ਪੱਤਰ ਸਮੇਤ ਬਾਕੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ ਮੀਟਿੰਗ ਨੇ ਧਰਨਿਆਂ ਦੀਆਂ ਪ੍ਰਬੰਧਕੀ ਜਿੰਮੇਵਾਰੀਆਂ ਤੈਅ ਕਰਨ ਲਈ 14 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਨ ਦਾ ਫੈਸਲਾ ਵੀ ਕੀਤਾ ਹੈ। ਪ੍ਰਧਾਨਗੀ ਮੰਡਲ ਵੱਲੋਂ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਨਾਰੇ ਤਹਿਤ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਉਹ ਪੰਜਾਬ ਦੇ ਤਹਿਸ ਨਹਿਸ ਹੋ ਚੁੱਕੇ ਨਹਿਰੀ ਢਾਂਚੇ ਦੀ ਮੁੜ ਉਸਾਰੀ ਅਤੇ ਨਵੇਂ ਇਲਾਕਿਆਂ ਵਿੱਚ ਨਹਿਰੀ ਢਾਂਚੇ ਦੇ ਵਿਸਥਾਰ ਲਈ ਲੋੜੀਦੇ ਵਿੱਤੀ ਬਜਟ ਦਾ ਪ੍ਰਬੰਧ ਕਰੇ। ਸੰਯੁਕਤ ਕਿਸਾਨ ਮੋਰਚਾ ਕ...

78ਵੀਂ ਬਰਸੀ ਮੌਕੇ ਚਾਚਾ ਅਜੀਤ ਸਿੰਘ ਨੂੰ ਕੀਤਾ ਯਾਦ

Image
ਮਹਿਤਪੁਰ: ਜਮਹੂਰੀ ਕਿਸਾਨ ਸਭਾ ਵਲੋਂ ਅੱਜ ਇਥੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਨੂੰ 78ਵੀਂ ਬਰਸੀ ਮੌਕੇ ਯਾਦ ਕੀਤਾ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਇਤਿਹਾਸ ਬਾਰੇ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਤਿਹਾਸ ਫਿਰ ਦੁਹਰਾਇਆ ਗਿਆ ਜਦੋਂ ਦਿੱਲੀ ’ਚ ਲਗਾਤਾਰ ਸੰਘਰਸ਼ ਚਲਦਾ ਰਿਹਾ, ਜਿਸ ’ਚ ਕਿਸਾਨਾਂ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸ ਮੌਕੇ ਮੇਜਰ ਸਿੰਘ ਖੁਰਲਾਪੁਰ ਤੇ ਰਾਮ ਸਿੰਘ ਕੈਮਵਾਲਾ ਨੇ ਵੀ ਸੰਬੋਧਨ ਕੀਤਾ।

ਅਤਲਾ ਕਲਾਂ ਵਿਖੇ ਚਾਚਾ ਅਜੀਤ ਸਿੰਘ ਨੂੰ ਕੀਤਾ ਯਾਦ

Image
ਮਾਨਸਾ: ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੀ ਬਰਸੀ ਪਿੰਡ ਅਤਲਾ ਕਲਾਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਸਾਥੀ ਅਮਰੀਕ ਸਿੰਘ ਫੇਫੜੇ ਭਾਈ ਕੇ ਅਤੇ ਸਰਪ੍ਰਸਤ ਸੁਖਦੇਵ ਸਿੰਘ ਅਤਲਾਂ ਕਲਾਂ ਦੀ ਪ੍ਰਧਾਨਗੀ ਹੇਠ ਮਨਾਈ ਗਈ। ਇਸ ਸਮੇਂ ਇਕੱਤਰ ਹੋਏ ਕਿਸਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਛੱਜੂ ਰਾਮ ਰਿਸ਼ੀ ਨੇ ਜ਼ਮੀਨ ਸੁਧਾਰਾਂ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੇ ਸੰਘਰਸ਼ ਤੋਂ ਲੈ ਕੇ 1907 ਵਿੱਚ ਚਾਚਾ ਅਜੀਤ ਸਿੰਘ ਅਤੇ ਲਾਲਾ ਲਾਜਪਤ ਰਾਏ ਦੀ ਅਗਵਾਈ ਵਿੱਚ ਚੱਲੇ ਸੰਘਰਸ਼ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਸਮੇਂ ਜਮਹੂਰੀ ਕਿਸਾਨ ਸਭਾ ਦੇ ਆਗੂ ਸਾਥੀ ਉਜਾਗਰ ਸਿੰਘ ਮਾਖਾ ਚਹਿਲਾਂ, ਬੱਲਮ ਸਿੰਘ ਫਫੜੇ ਭਾਈਕੇ ਅਤੇ ਮੇਜਰ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਜਮਹੂਰੀ ਕਿਸਾਨ ਨੂੰ ਵੱਧ ਤੋਂ ਵੱਧ ਮਜ਼ਬੂਤ ਕਰਨ ਦਾ ਸੱਦਾ ਦਿਤਾ। ਆਏ ਸਾਥੀਆਂ ਦਾ ਧੰਨਵਾਦ ਸਾਥੀ ਮੱਘਰ ਸਿੰਘ ਨੇ ਕੀਤਾ।

ਰੋਪੜ ਵਿਖੇ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ

Image
ਰੋਪੜ: ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਰੋਪੜ ਵਲੋਂ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ ਗਈ। ਇਸ ਸ਼ਰਧਾਂਜਲੀ ਸਮਾਗਮ ਨੂੰ ਸਭਾ ਦੇ ਸੂਬਾਈ ਮੀਤ ਪ੍ਰਧਾਨ ਮੋਹਣ ਸਿੰਘ ਧਮਾਣਾ ਨੇ ਸੰਬੋਧਨ ਕੀਤਾ।

ਹਰਚਰਨ ਸਿੰਘ ਮੌੜ ਨੂੰ ਦਿੱਤੀ ਵਿਦਾਇਗੀ

Image
  ਮਾਨਸਾ : ਜਮਹੂਰੀ ਕਿਸਾਨ ਸਭਾ ਪੰਜਾਬ, ਜ਼ਿਲ੍ਹਾ ਮਾਨਸਾ ਦੇ ਸਿਰਮੌਰ ਆਗੂ ਸਾਥੀ ਹਰਚਰਨ ਮੌੜ ਅੱਜ ਪਟਿਆਲਾ ਵਿਖੇ ਅਲਵਿਦਾ ਕਹਿ ਗਏ। ਜਿਸ ਨਾਲ ਜਥੇਬੰਦੀ ਨੂੰ ਬਹੁਤ ਘਾਟਾ ਪੈ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸੁਖਦੇਵ ਅਤਲਾ ਕਲਾਂ, ਅਮਰੀਕ ਸਿੰਘ ਫਫੜੇ ਭਾਈਕੇ, ਛੱਜੂ ਰਾਮ ਰਿਸ਼ੀ ਅਤੇ ਮੇਜਰ ਸਿੰਘ ਸ਼ਾਮਿਲ ਹੋਏ। ਆਗੂਆਂ ਨੇ ਵਿਛੜੇ ਸਾਥੀ ਦੀ ਦੇਹ ਉਪਰ ਜਥੇਬੰਦੀ ਦਾ ਝੰਡਾ ਪਾ ਕੇ ਸਾਥੀ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਸ਼ਰਧਾਂਜਲੀ ਭੇਟ ਕੀਤੀ। ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਸਾਥੀ ਮੌੜ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਬਠਿੰਡਾ ‘ਚ ਚਾਚਾ ਅਜੀਤ ਸਿੰਘ ਨੂੰ ਕੀਤਾ ਯਾਦ

Image
ਬਠਿੰਡਾ: ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਬਠਿੰਡਾ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਪੱਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਜੀ ਦੀ ਬਰਸੀ ਮਨਾਈ ਗਈ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਵਲੋਂ ਸੁਖਮੰਦਰ ਸਿੰਘ ਧਾਲੀਵਾਲ ਤੇ ਸੁਰਜੀਤ ਸਿੰਘ ਬਲਾਕ ਪ੍ਰਧਾਨ ਗੁਲਜ਼ਾਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਦਿਹਾਤੀ ਮਜ਼ਦੂਰ ਸਭਾ ਵਲੋਂ ਸੁਖਦੇਵ ਸਿੰਘ ਕੁੱਬੇ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਚਾਚਾ ਅਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੁਹਾਵਾ ਵਿਖੇ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ

Image
ਅੰਮ੍ਰਿਤਸਰ: ਪਿੰਡ ਮੁਹਾਵਾ ਵਿਖੇ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ ਗਈ।

ਚਾਚਾ ਅਜੀਤ ਸਿੰਘ ਦੀ ਬਰਸੀ ਮੌਕੇ ਕੀਤੀਆਂ ਸ਼ਰਧਾਂਜਲੀਆਂ ਭੇਟ

Image
ਡੇਹਲੋ: ਅੱਜ “ਪੱਗੜੀ ਸੰਭਾਲ ਜੱਟਾ ਲਹਿਰ” ਦੇ ਮੋਢੀ ਆਗੂ, ਅਜ਼ਾਦੀ ਘੁਲ਼ਾਟੀਏ ਅਤੇ ਸ਼ਹੀਦ ਭਗਤ ਸਿੰਘ ਦੇ ਚਾਚਾ, ਚਾਚਾ ਅਜੀਤ ਸਿੰਘ ਨੂੰ ਉਹਨਾਂ ਦੀ ਬਰਸੀ ਮੌਕੇ ਸਰਧਾਂਜਲੀਆਂ ਭੇਟ ਕਰਦਿਆਂ ਉਹਨਾਂ ਨੂੰ ਯਾਦ ਕੀਤਾ ਗਿਆ। ਅੱਜ ਦੇ ਸਮਾਗਮ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਆਗੂ ਡਾ. ਕੇਸਰ ਸਿੰਘ ਧਾਦਰਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਹਰਜੀਤ ਸਿੰਘ ਆਸੀ ਕਲਾਂ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਘਵੀਰ ਸਿੰਘ ਬੈਨੀਪਾਲ, ਡਾ. ਜਸਵਿੰਦਰ ਸਿੰਘ ਕਾਲਖ, ਹਰਨੇਕ ਸਿੰਘ ਗੁੱਜਰਵਾਲ ਅਤੇ ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ ਨੇ ਆਖਿਆ ਕਿ ਜਦੋਂ 15 ਅਗਸਤ 1947 ਨੂੰ ਦੇਸ਼ ਨੂੰ ਜਦੋਂ ਅਜ਼ਾਦੀ ਮਿਲ਼ ਰਹੀ ਸੀ ਤਾਂ ਅਜ਼ਾਦੀ ਘੁਲ਼ਾਟੀਆ ਚਾਚਾ ਅਜੀਤ ਸਿੰਘ ਡਲਹੌਜੀ ਵਿੱਚ ਆਪਣੇ ਆਖ਼ਰੀ ਸਵਾਸ ਲੈਕੇ ਦੁਨੀਆ ਨੂੰ ਅਲਵਿਦਾ ਕਹਿ ਗਏ। ਉਹਨਾਂ ਕਿਹਾ ਕਿ ਚਾਚਾ ਅਜੀਤ ਸਿੰਘ ਨੇ “ਪੱਗੜੀ ਸੰਭਾਲ ਜੱਟਾ ਲਹਿਰ” ਦੀ ਜਿਥੇ ਅਗਵਾਈ ਕੀਤੀ ਉੱਥੇ ਇਸ ਲੰਬੇ ਚੱਲੇ ਅੰਦੋਲਨ ਨੂੰ ਜਿੱਤ ਤੱਕ ਲੈਕੇ ਗਏ। ਆਗੂਆਂ ਨੇ ਆਖਿਆ ਕਿ ਚਾਚਾ ਅਜੀਤ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਆਪਣੇ ਸਾਰੇ ਪਰਿਵਾਰ ਸਮੇਤ ਵਡਮੁੱਲਾਂ ਯੋਗਦਾਨ ਪਾਇਆ, ਜਿਸ ਕਰਕੇ ਦੇਸ਼ ਅਜ਼ਾਦ ਹੋਇਆ। ਆਗੂਆਂ ਨੇ ਆਖਿਆ ਕਿ ਬੇਸ਼ੱਕ ਦੇਸ਼ ਅੰਗਰੇਜ਼ਾਂ ਤੋਂ ਤਾਂ ਅਜ਼ਾਦੀ ਪਾ ਗਿਆ ਪਰ ਉਸ ਦਾ ਲਾਭ ਹੇਠਾਂ ਤੱਕ ਕਿਰਤੀ...

ਚਾਚਾ ਅਜੀਤ ਸਿੰਘ ਦੀ ਬਰਸੀ ਕੌਮੀ ਪੱਧਰ ’ਤੇ ਮਨਾਉਣ ਦੀ ਮੰਗ

Image
ਅਜਨਾਲਾ: ਉੱਘੇ ਦੇਸ਼ ਭਗਤ ਤੇ ਇਕਨਲਾਬੀ  ਕਿਸਾਨ ਯੋਧੇ ਚਾਚਾ ਅਜੀਤ ਸਿੰਘ (ਸ਼ਹੀਦ ਭਗਤ ਸਿੰਘ ਦੇ ਚਾਚਾ) ਦੀ 77ਵੀਂ ਬਰਸੀ ਜਮੂਹਰੀ ਕਿਸਾਨ ਸਭਾ ਦੇ ਕੌਮੀ ਸੱਦੇ ’ਤੇ ਅੱਜ ਇਨਕਲਾਬੀ ਭਾਵਨਾ ਨਾਲ ਮਨਾਈ ਗਈ। ਜਿਸ ਵਿੱਚ ਵੱਡੀ ਗਿਣਤੀ ’ਚ ਸਾਰੀਆਂ ਧਿਰਾਂ ਕਿਸਾਨ, ਮਜ਼ਦੂਰ,  ਔਰਤਾਂ ਤੇ ਹੋਰ ਕਾਰੋਬਾਰੀ ਲੋਕ ਸ਼ਾਮਿਲ ਹੋਏ। ਇਸ ਜੋਸ਼ ਭਰੇ ਸਮਾਗਮ ਦੀ ਅਗਵਾਈ ਦੇਸ਼ ਭਗਤ  ਗੁਰਨਾਮ ਸਿੰਘ ਦਾਲਮ, ਬੀਬੀ ਅਜੀਤ ਕੌਰ ਕੋਟਰਜਾਦਾ ਆਗੂ ਔਰਤ ਮੁਕਤੀ ਮੋਰਚਾ, ਕਿਸਾਨ ਸਭਾ ਦੇ ਪ੍ਰਮੁਖ ਆਗੂ ਦੇਸਾ ਸਿੰਘ ਭਿੰਡੀ ਔਲਖ, ਸ਼ਹੀਦ ਭਗਤ ਨੌਜਵਾਨ ਸਭਾ ਦੇ ਪ੍ਰਧਾਨ ਜੱਗਾ ਸਿੰਘ ਡੱਲਾ, ਦਿਹਾਤੀ ਮਜ਼ਦੂਰ ਸਭਾ ਦੇ ਰਜਿੰਦਰ ਸਿੰਘ ਭਲਾ ਪਿੰਡ ਨੇ ਕੀਤੀ। ਸਮਾਗਮ ਵਿੱਚ ਚਾਚਾ ਅਜੀਤ ਸਿੰਘ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ, ਇਨਕਲਾਬ ਜ਼ਿੰਦਾਬਾਦ ਤੇ ਚਾਚਾ ਅਜੀਤ ਸਿੰਘ ਅਮਰ ਰਹੇ ਦੇ ਅਕਾਸ਼ ਗੰਜਾਂਉ ਨਾਅਰੇ ਲਗਾਤਾਰ  ਲੱਗਦੇ ਰਹੇ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਨਾਮ ਸਿੰਘ ਅਜਨਾਲਾ ਜਮੂਹਰੀ ਕਿਸਾਨ ਸਭਾ ਦੇ ਪ੍ਰਧਾਨ ਨੇ ਚਾਚਾ ਅਜੀਤ ਸਿੰਘ ਦੇ ਜੀਵਨੀ ਬਾਰੇ ਵਿਸੇਸ਼ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਗਰੇਜਾਂ ਨੇ  1907 ਵਿੱਚ ਮੋਦੀ ਸਰਕਾਰ ਦੀ ਤਰ੍ਹਾਂ ਜ਼ਮੀਨਾਂ  ਹਥਿਆਉਣ ਵਾਲੇ ਤਿੰਨ ਕਾਲੇ ਕਨੂੰਨ ਲਾਗੂ ਕੀਤੇ ਸਨ, ਜਿਸ ਵਿਰੁੱਧ ਚਾਚਾ ਅਜੀਤ ਸਿੰਘ, ਲਾਲਾ ਲਾਜਪਤ ਰਾਏ ਤੇ ਬਾਲ ਗੰਗਾਧਰ ਤਿਲਕ ਆਦਿ ਆਗੂਆਂ ਦੀ ਅਗਵਾਈ ’ਚ ਇਹਨਾਂ ਕਨੂੰਨਾਂ ਵਿਰੁ...

ਰਈਆ ਵਿਖੇ ਚਾਚਾ ਅਜੀਤ ਸਿੰਘ ਨੂੰ ਕੀਤਾ ਯਾਦ

Image
ਰਈਆ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਹਿਲੇ ਕਿਸਾਨ ਸੰਘਰਸ਼ ਦੇ ਨਾਇਕ ਚਾਚਾ ਅਜੀਤ ਸਿੰਘ ਦੀ 87ਵੀਂ ਬਰਸੀ ਮੌਕੇ ਇਕੱਠ ਕਰਕੇ ਉਨ੍ਹਾਂ ਦੀਆਂ ਆਜ਼ਾਦੀ ਸੰਗਰਾਮ ਅਤੇ ਕਿਸਾਨੀ ਸੰਘਰਸ਼ ਲਈ ਕੀਤੀਆਂ ਘਾਲਣਾਵਾਂ ਨੂੰ ਯਾਦ ਕੀਤਾ। ਇਕੱਠ ਦੀ ਪ੍ਰਧਾਨਗੀ ਸਵਿੰਦਰ ਸਿੰਘ ਖਹਿਰਾ ਨੇ ਕੀਤੀ।  ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂਆਂ ਸਰਵ ਸਾਥੀ ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿੰਮੋਵਾਲ ਨੇ ਕਿਹਾ ਕਿ ਜਦੋਂ 15 ਅਗਸਤ 1947 ਨੂੰ ਦੇਸ਼ ਦੇ ਹਾਕਮ ਅਜਾਦੀ ਦੇ ਜਸ਼ਨ ਮਨਾ ਰਹੇ ਸਨ ਪਰ ਦੇਸ਼ ਦੀ ਵੰਡ ਕਾਰਨ ਅਤੇ ਫਿਰਕੂ ਅੱਗ ਫੈਲਾਉਣ ਕਰਕੇ ਲੱਖਾਂ ਪੰਜਾਬੀਆਂ ਦੇ ਕਤਲੇਆਮ ਹੋਇਆ ਅਤੇ ਔਰਤਾਂ ਦੀ ਬੇਪਤੀ ਹੋਈ। ਇਸੇ ਦਿਨ ਹੀ ਸ਼ਹੀਦ ਏ ਆਜਮ ਸ੍ਰ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੀ ਲੰਮੀ ਜਲਾਵਤਨੀ ਕੱਟਣ ਤੋਂ ਬਾਅਦ ਫੌਤ ਹੋ ਗਏ। ਚਾਚਾ ਅਜੀਤ ਸਿੰਘ ਨੇ 1907 ਵਿੱਚ ਕਿਸਾਨਾਂ ਵਿਰੁੱਧ ਬਣਾਏ ਕਾਨੂੰਨਾਂ ਖਿਲਾਫ ਸੰਘਰਸ਼ ਸ਼ੁਰੂ ਕੀਤਾ ਜੋ 9 ਮਹੀਨੇ ਲਗਾਤਾਰ ਚੱਲਿਆ ਅਤੇ ਜਿੱਤ ਪ੍ਰਾਪਤ ਕੀਤੀ ਇਸੇ ਕਾਰਨ ਹੀ ਬ੍ਰਿਟਿਸ਼ ਸਰਕਾਰ ਵੱਲੋਂ ਉਨ੍ਹਾਂ ਨੂੰ ਜਲਾਵਤਨ ਕਰ ਦਿੱਤਾ ਗਿਆ ਅਤੇ ਉਹ 38 ਸਾਲ ਜਲਾਵਤਨ ਰਹੇ। ਇਸੇ ਸੰਘਰਸ਼ ਤੋਂ ਪ੍ਰੇਰਨਾ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਲੜਿਆ ਅਤੇ ਕਾਨੂੰਨ ਰੱਦ ਕਰਵਾਏ। ਆਗੂਆਂ ਨੇ ਕਿਹਾ ਜਮਹੂਰ...

ਫਿਲੌਰ ਵਿਖੇ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ

Image
  ਫਿਲੌਰ: ਜਮਹੂਰੀ ਕਿਸਾਨ ਸਭਾ ਵਲੋਂ ਅੱਜ ਸਥਾਨਕ ਦਿੱਲੀ ਦੇ ਕਿਸਾਨ ਮੋਰਚੇ ਦੇ ਸ਼ਹੀਦੀ ਯਾਦਗਾਰ ਦਫ਼ਤਰ ’ਚ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ ਗਈ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਦੇਸ਼ ਦੀ ਆਜ਼ਾਦੀ ਦੀਆਂ ਖ਼ਬਰਾਂ ਪ੍ਰਾਪਤ ਕਰ ਰਿਹਾ ਸੀ ਅਤੇ ਉਸੇ ਦੌਰਾਨ ਚਾਚਾ ਅਜੀਤ ਸਿੰਘ ਦੇ ਦੇਹਾਂਤ ਦੀ ਸੂਚਨਾ ਨਾਲ ਸ਼ੋਕ ‘ਚ ਡੁੱਬ ਰਿਹਾ ਸੀ।  ਚਾਚਾ ਅਜੀਤ ਸਿੰਘ, ਸ਼ਹੀਦ ਭਗਤ ਸਿੰਘ ਦੇ ਚਾਚਾ ਹੀ ਨਹੀਂ ਸਨ ਸਗੋਂ ਉਨ੍ਹਾ ਦਾ ਕਿਸਾਨੀ ਅੰਦੋਲਨ ‘ਚ ਵੱਡਾ ਯੋਗਦਾਨ ਰਿਹਾ ਹੈ। ਚਾਚਾ ਅਜੀਤ ਸਿੰਘ ਦੇ ਸੰਘਰਸ਼ ਨੂੰ ਸਲਾਮ ਕਰਦਿਆਂ ਸਾਥੀ ਬਿਲਗਾ ਨੇ ਕਿਹਾ ਕਿ ਜਮਹੂਰੀ ਕਿਸਾਨ ਸਭਾ ਉਨ੍ਹਾ ਦੇ ਰਸਤੇ ’ਤੇ ਚੱਲਣ ਦਾ ਅਹਿਦ ਕਰਦਾ ਹੈ। ਇਸ ਮੌਕੇ ਤਹਿਸੀਲ ਦੇ ਪ੍ਰਧਾਨ ਕੁਲਦੀਪ ਫਿਲੌਰ, ਸਕੱਤਰ ਸਰਬਜੀਤ ਗੋਗਾ ਨੇ ਵੀ ਸੰਬੋਧਨ ਕੀਤਾ। ਚਾਚਾ ਅਜੀਤ ਸਿੰਘ ਨੂੰ ਯਾਦ ਕਰਨ ਵੇਲੇ ਨੰਬਰਦਾਰ ਬਲਜਿੰਦਰ ਬੱਬੀ, ਗੁਰਜੀਤ ਜੀਤਾ, ਜਸਬੀਰ ਭੋਲੀ, ਕੁਲਜੀਤ ਫਿਲੌਰ, ਬਿੱਟਾ ਭੈਣੀ, ਮਨਜੀਤ ਸੂਰਜਾ, ਬਨਾਰਸੀ ਘੁੜਕਾ, ਕੁਲਦੀਪ ਵਾਲੀਆ ਆਦਿ ਹਾਜ਼ਰ ਸਨ।

ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਬਿਨ੍ਹਾਂ ਕਾਨੂੰਨੀ ਗਾਰੰਟੀ ਤੋਂ ਖਰੀਦ ਦੇ ਕੀਤੇ ਐਲਾਨ ਨੂੰ ਕੀਤਾ ਰੱਦ

Image
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਦੇ ਮੁੱਖ ਮੰਤਰੀ C2+50% ਦੇ ਫਾਰਮੁੱਲੇ ਅਤੇ ਕਾਨੂੰਨੀ ਖਰੀਦ ਗ੍ਰੰਟੀ ਤੋਂ ਬਿਨਾਂ 24 ਫਸਲਾਂ ਦੀ ਖਰੀਦ ਦੇ ਐਲਾਨ ਨੂੰ ਰੱਦ ਕੀਤਾ ਹੈ। C2+50% ਅਤੇ ਖਰੀਦ ਦੀ ਕਾਨੂੰਨੀ ਗ੍ਰੰਟੀ ਤੋਂ ਘੱਟ ਕਿਸਾਨਾਂ ਨੂੰ ਮਨਜ਼ੂਰ ਨਹੀਂ। ਹੈ। ਸਿਰਫ਼ ਝੋਨੇ ਦੀ ਫਸਲ ’ਤੇ ਹੀ ਹਰਿਆਣੇ ਦੇ ਕਿਸਾਨਾਂ ਨੂੰ 3851.90 ਕਰੋੜ ਦਾ ਘਾਟਾ ਹੈ। ਐੱਸਕੇਐੱਮ ਦੀ 20 ਅਗਸਤ ਦੀ ਮੀਟਿੰਗ ਵਿਚ ‘ਬੀ.ਜੇ.ਪੀ ਨੂੰ ਸਜ਼ਾ, ਵਿਰੋਧ ਅਤੇ ਬੇਨਕਾਬ’ ਕਰਨ ਲਈ ਵੱਡੇ ਜਨਤਕ ਐਕਸ਼ਨ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਐੱਸਕੇਐੱਮ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ C2+50% ਫਾਰਮੁੱਲੇ ਸਮੇਤ ਕਾਨੂੰਨੀ ਖਰੀਦ ਗ੍ਰੰਟੀ ਤੋਂ ਬਿਨਾਂ 24 ਫਸਲਾਂ ਅਤੇ 9 ਹੋਰ ਫਸਲਾਂ ਦੀ ਖਰੀਦ ਦੇ ਬਿਆਨ ਨੂੰ ਰੱਦ ਕੀਤਾ ਹੈ। ਬੀ.ਜੇ.ਪੀ. ਦੀ ਇਕ ਚੋਣ ਰੈਲੀ ਵਿਚ ਦਿੱਤਾ ਇਹ ਬਿਆਨ ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਮਹਿਜ਼ ਇਕ ਚੋਣ ਸਟੰਟ ਹੈ। ਹਰਿਆਣਾ ਦੇ ਕਿਸਾਨਾਂ ਨੂੰ ਇਹ ਕਤਈ ਮਨਜ਼ੂਰ ਨਹੀਂ ਅਤੇ ਉਹ ਜਿਨ੍ਹਾਂ ਨੇ ਕਾਰਪੋਰੇਟ ਪੱਖੀ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵੱਡੀ ਲੜਾਈ ਦਿੱਤੀ, ਇਸ ਵਿਸ਼ਵਾਸਘਾਤ ਲਈ ਬੀ.ਜੇ.ਪੀ. ਨੂੰ ਸਬਕ ਸਿਖਾਉਣਗੇ। ਮੋਦੀ ਸਰਕਾਰ ਵਲੋਂ ਸਾਲ 2024-25 ਲਈ ਝੋਨੇ ਲਈ ਐਲਾਨੀ 2300 ਰੁਪਿਆ ਪ੍ਰਤੀ ਕੁਇੰਟਲ ਐਮ.ਐਸ.ਪੀ. A2+FL ਫਾਰਮੁੱਲੇ ਭਾਵ ਕਿਸਾਨ ਦੀ ਲਾਗਤ ਅਤੇ ਪ੍ਰੀਵਾਰਕ ਮਿਹਨਤ ਉਤੇ ਆਧਾਰਤ ਹੈ। ਕੌਮੀ ਕਿਸਾਨ ਕਮਿਸ਼ਨ ਦੇ ਚੇਅ...

ਬਿਜਲੀ ਮਹਿਕਮੇ ਦੇ ਐੱਸਡੀਓ ਨਾਲ ਜਮਹੂਰੀ ਕਿਸਾਨ ਸਭਾ ਦੇ ਵਫ਼ਦ ਨੇ ਕੀਤੀ ਮੀਟਿੰਗ

Image
ਜੋਧਾਂ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵੱਲੋ ਬਿਜਲੀ ਮਹਿਕਮੇ ਦੇ ਸਬ ਡਵੀਜ਼ਨ ਨਾਰੰਗਵਾਲ ਦੇ ਐਸਡੀਓ ਤਰਲੋਚਨ ਸਿੰਘ ਨਾਲ ਮੀਟਿੰਗ ਕੀਤੀ। ਵਫ਼ਦ ਦੀ ਅਗਵਾਈ ਇਲਾਕਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਮਲਕੀਤ ਸਿੰਘ ਗਰੇਵਾਲ ਨੇ ਕੀਤੀ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਅਮਰੀਕ ਸਿੰਘ ਜੜਤੌਲੀ ਨੇ ਆਖਿਆ ਕਿ ਨਾਰੰਗਵਾਲ ਸਬ ਡਵੀਜ਼ਨ ਦੇ ਕੁੱਝ ਮੁਲਾਜ਼ਮਾਂ ਵੱਲੋਂ ਲੋਕਾਂ ਦੇ ਜਾਇਜ਼ ਕੰਮ ਕਰਨ ਤੋਂ ਆਨਾ ਕਾਨੀ ਕੀਤੀ ਜਾਂਦੀ ਹੈ। ਕੰਮ ਵਿੱਚ ਦੇਰੀ ਕਰਕੇ ਲੋਕਾਂ ਤੋ ਰਿਸ਼ਵਤ ਦੀ ਮੰਗ ਵੀ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਜਥੇਬੰਦੀ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ, ਜਿਸ ਕਰਕੇ ਉਹਨਾਂ ਨੇ ਸਬ ਡਵੀਜ਼ਨ ਦੇ ਐੱਸਡੀਓ ਸਾਹਮਣੇ ਇਸ ਮਸਲੇ ਨੂੰ ਰੱਖਿਆ ਹੈ। ਆਗੂਆਂ ਨੇ ਆਖਿਆ ਕਿ ਲੋਕਾਂ ਦੇ ਹੱਕੀ ਕੰਮ ਜਲਦੀ ਨਾਲ ਹੋਣੇ ਚਾਹੀਦੇ ਹਨ। ਉਹਨਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ। ਉਹਨਾਂ ਕਿਹਾ ਕਿ ਇਲਾਕੇ ਦੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮਿਲਣੀ ਚਾਹੀਦੀ ਹੈ। ਅਗਰ ਸਪਲਾਈ ਵਿੱਚ ਕੋਈ ਨੁਕਸ ਪੈਂਦਾ ਹੈ ਤਾਂ ਉਸ ਨੂੰ ਜਲਦੀ ਠੀਕ ਕੀਤਾ ਜਾਵੇ। ਅਗਰ ਕਿਸੇ ਨੇ ਮੋਟਰ ਦਾ ਨਾਮ ਬਦਲੀ ਕਰਨਾ ਹੈ ਜਾਂ ਲੋਡ ਵਧਾਉਣਾ ਹੈ ਤਾਂ ਉਸ ਪ੍ਰਕਿਰਿਆ ਨੂੰ ਸੁਖਾਲਾ ਕੀਤਾ ਜਾਵੇ। ਲੋਡ ਵਧਾਉਣ ਦੀ ਤਰੀਕ ਵਿੱਚ ਵਾਧਾ ਕੀਤਾ ਜਾਵੇ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ...

ਅਜਨਾਲਾ ਵਿਖੇ ਕਾਰਪੋਰੇਟੋ ਭਰਤ ਛੱਡੋ ਤਹਿਤ ਮਾਰਚ ਕੀਤਾ

Image
ਅਜਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 1942 ਵਿੱਚ ਅੰਗਰੇਜ਼ੋ ਭਾਰਤ ਛੱਡੋ ਦੇ ਦਿਹਾੜੇ ਨੂੰ ‘ਕਾਰਪੋਰੇਟੋ ਭਾਰਤ ਛੱਡੋ’ ਦਿਵਸ ਵਜੋਂ ਮਨਾਇਆ ਗਿਆ। ਜਿਸ ਵਿੱਚ ਇਲਾਕੇ ਭਰ ’ਚੋਂ ਜਮੂਹਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨ  ਕਾਰਕੁਨ ਆਪਣੇ ਆਪਣੇ ਝੰਡੇ ਲੈ ਕੇ ਸ਼ਾਮਲ ਹੋਏ ਅਤੇ ਕਾਰਪੋਰੇਟੋ ਭਾਰਤ ਛੱਡੋ ਦੇ ਬੁਲੰਦ ਨਾਅਰੇ ਲਾਉਦਿਆਂ ਅਜਨਾਲੇ ਦੇ ਬਜ਼ਾਰਾਂ ਵਿੱਚ ਰੋਹ ਭਰਿਆ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨਾਅਰੇ ਲਾਉਦੇ ਬਜ਼ਾਰਾਂ ਵਿੱਚੋਂ ਲੰਘਦੇ ਹੋਏ ਅਜਨਾਲੇ ਥਾਣੇ ਦੇ ਸਾਹਮਣੇ ਇਕੱਠੇ ਹੋਏ, ਜਿੱਥੇ ਪੁਲਿਸ ਪ੍ਰਸਾਸਨ ਦੀਆਂ ਵਧੀਕੀਆਂ ਵਿਰੁਧ ਵੀ ਜੰਮਕੇ ਨਾਅਰੇਬਾਜੀ ਕੀਤੀ ਗਈ।  ਬਜ਼ਾਰਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਜਥੇਬੰਦੀਆਂ ਵਲੋਂ ਇੱਕ ਇਕੱਠ ਕੀਤਾ ਜਿਸ ਨੂੰ ਜਮੂਹਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਮੱਲੂਨੰਗਲ; ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਧਨਵੰਤ ਸਿੰਘ ਖਤਰਾਏਕਲਾ ਤੇ ਸੁੱਚਾ ਸਿੰਘ ਤੇੜਾ; ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਤੇ ਸੀਨੀਅਰ ਆਗੂ ਅਵਤਾਰ ਸਿੰਘ ਜੱਸੜ ਤੇ ਸੁਖਦੇਵ  ਸਿੰਘ  ਸੈਂਸਰਾਂ ਅਤੇ ਸ਼ਹੀਦ ਭਗਤ ਨੌਜਵਾਨ ਸਭਾ ਦੇ ਸੂਬਾਈ ਆਗੂ ਸਤਵਿੰਦਰ ਸਿੰਘ ਓਠੀਆਂ ਨੇ ਸੰਬੋਧਨ ਕਰਦਿਆਂ ਕਿਹਾ...

ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੀਟਿੰਗ ’ਚ ‘ਕਾਰਪੋਰੇਟੋ ਭਾਰਤ ਛੱਡੋ’ ਦਾ ਹੋਕਾ ਦਿੱਤਾ

Image
  ਕੂੰਮਕਲਾਂ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸਤਲੁਜ ਦਰਿਆ ਦੇ ਨੇੜੇ ਪੈਂਦੇ ਪਿੰਡ ਚੌਤਾ ਵਿੱਚ ਦਲਵੀਰ ਸਿੰਘ ਪਾਗਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ‘ਕਾਰਪੋਰੇਟੋ ਭਾਰਤ ਛੱਡੋ’ ਦਾ ਹੋਕਾ ਦਿੱਤਾ। ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜਗਤਾਰ ਸਿੰਘ ਚਕੌਹੀ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟਾਂ ਦੇ ਪੱਖ ਦੀਆਂ ਨੀਤੀ ਲਾਗੂ ਕਰਕੇ ਦੇਸ਼ ਦਾ ਸਰਮਾਇਆ ਅਡਾਨੀਆ ਅੰਬਾਨੀਆ ਨੂੰ ਲੁੱਟਾ ਦੇਣਾ ਚਾਹੁੰਦੀ ਹੈ। ਉਹਨਾਂ ਆਖਿਆ ਕਿ ਦੇਸ਼ ਦੇ ਕਿਰਤੀ ਕਿਸਾਨ ਮੋਦੀ ਸਰਕਾਰ ਤੇ ਕਾਰਪੋਰੇਟਾਂ ਨੂੰ ਆਪਣੇ ਮਾੜੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਕਿਰਤੀ ਕਿਸਾਨ ਮਿਲਕੇ ਲੋਕ ਪੱਖੀ ਨੀਤੀ ਲਾਗੂ ਕਰਵਾਉਣ ਅਤੇ ਕਾਰਪੋਰੇਟਾਂ ਨੂੰ ਦੇਸ਼ ਵਿਚੋਂ ਬਾਹਰ ਕੱਢਣ ਲਈ ਜਨਤਕ ਲਾਮਬੰਦੀ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਅਤੇ ਲਛਮਣ ਸਿੰਘ ਕੂੰਮਕਲਾਂ ਨੇ ਆਖਿਆ ਕਿ ਕਾਰਪੋਰੇਟਾਂ ਦੇ ਦਬਾਅ ਅਧੀਨ ਕਿਰਤੀ ਕਿਸਾਨਾਂ ਦੇ ਹੱਕੀ ਅੰਦੋਲਨਾਂ ਦਬਾਉਣ ਲਈ ਲਾਗੂ ਕੀਤੇ ਜਾ ਰਹੇ ਤਿੰਨ ਕਾਨੂੰਨ ਜੋ ਪੁਲਿਸ ਨੂੰ ਬੇਅਥਾਹ ਸ਼ਕਤੀਆਂ ਦਿੰਦੇ ਹਨ, ਨੂੰ ਰੱਦ ਕਰਵਾਉਣ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਲਦੀ ਹੀ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕੂੰਮਕਲਾਂ ਇਲਾਕੇ ਵਿ...

ਕਿਸਾਨਾਂ ਨੇ ਕਾਰਪੋਰੇਟਾਂ ਦਾ ਪੁਤਲਾ ਫੂਕ ਕੇ ਕੀਤੀ ਜ਼ਬਰਦਸਤ ਨਾਅਰੇਬਾਜ਼ੀ

Image
ਡੇਹਲੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ “ਕਾਰਪੋਰੇਟੋ ਭਾਰਤ ਛੱਡੋ” ਦਿਵਸ ਕਿਲ੍ਹਾ ਰਾਏਪੁਰ ਵਿਖੇ ਮਨਾਇਆ। ਇਸ ਮੌਕੇ ਕਿਸਾਨਾਂ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਆਸੀ ਕਲਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਆਗੂ ਡਾ. ਕੇਸਰ ਸਿੰਘ ਧਾਂਦਰਾ, ਪੀਐਸਈਬੀ ਇੰਪਲਾਈਜ ਫੈਡਰੇਸ਼ਨ (ਏਟਕ) ਦੇ ਜਗਮਿੰਦਰ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਨੇਕ ਸਿੰਘ ਗੁੱਜਰਵਾਲ, ਡਾ. ਜਸਵਿੰਦਰ ਸਿੰਘ ਕਾਲਖ, ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ ਅਤੇ ਕਰਨੈਲ ਸਿੰਘ ਨੇ ਆਖਿਆ ਕਿ ਕੇਂਦਰ ਦੀਆਂ ਕਾਰਪੋਰੇਟ ਪੱਖੀ ਨੀਤੀ ਦੇ ਮੁਕਾਬਲੇ ਲੋਕ ਪੱਖੀ ਨੀਤੀਆਂ ਨੂੰ ਉਭਾਰਨ ਦੀ ਜ਼ਰੂਰਤ ਹੈ। ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਕਾਰਪੋਰੇਟਾਂ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ, ਜਿਸ ਕਾਰਨ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਕੇ ਅਡਾਨੀਆ ਅੰਬਾਨੀਆ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਦੇਸ਼ ਦੇ ਮਿਹਨਤੀ ਲੋਕਾਂ ਨੂੰ ਇੱਕ ਵਾਰ ਫਿਰ ਅਜ਼ਾਦੀ ਦਾ ਲੜਾਈ ਵਰਗਾ ਅੰਦੋਲਨ “ਕਾਰਪੋਰੇਟੋ ਭਾਰਤ ਛੱਡੋ” ਮੁੜ ਸ਼ੁਰੂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਆਖਿਆ ਕਿ ਭਾਜਪਾ ਵੱਲੋ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਜਾਤ, ਧਰਮ, ਲਿੰਗ, ਇਲਾਕਿਆਂ ਦੇ ਨਾਮ ਤੇ ਲੋਕਾਂ ਵਿੱਚ ਦੰਗੇ ਕਰਵਾਉਣ ਦੇ ਮਨਸੂਬਿਆਂ ਨੂੰ ਸਫਲ ਨਹੀ ਹੋਣ ਦਿੱਤਾ ਜਾਵੇਗਾ। ਇਸ ਮੌਕੇ ਇਕੱਠੇ ਹੋਏ ਕਿਸ...

ਰਈਆ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਅੰਗਰੇਜ਼ੋ ਭਾਰਤ ਛੱਡੋ ਦਿਵਸ ਮਨਾਇਆ

Image
  ਰਈਆ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਸ਼ਾਮਲ ਹੋਈਆਂ। ਇਸ ਸਮਾਗਮ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸਵਿੰਦਰ ਸਿੰਘ ਖਹਿਰਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਅਮਰਜੀਤ ਸਿੰਘ ਚੌਹਾਨ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਬੁਟਾਰੀ ਅਤੇ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਕਾਕੋਰੀ ਕਾਂਡ ਤੋਂ 17 ਸਾਲਾਂ ਬਾਅਦ 9 ਅਗਸਤ 1942 ਨੂੰ ਬੰਬਈ ਯੂਥ ਲੀਗ ਦੇ ਅਤੇ ਕਾਂਗਰਸ ਸੋਸ਼ਲਿਸਟ ਪਾਰਟੀ ਦੇ ਸੰਸਥਾਪਕ ਯੂਸਫ ਮੇਹਰ ਅਲੀ ਨੇ ਅੰਗਰੇਜ਼ੋ ਭਾਰਤ ਛੱਡੋ ਦੇ ਨਾਅਰੇ ਨੂੰ ਕਾਂਗਰਸ ਦੇ ਬੰਬਈ ਅਜਲਾਸ ਵਿੱਚ ਮਹਾਤਮਾਂ ਗਾਂਧੀ ਨੇ ਲਿਆਂਦਾ ਜਿਸ ਨੂੰ ਅਜਾਦੀ ਸੰਗਰਾਮ ਵਿੱਚ ਹਿੱਸਾ ਲੈ ਰਹੀ ਹਰ ਧਿਰ ਨੇ ਪ੍ਰਵਾਨ ਕਰਕੇ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਅਤੇ ਵੱਡੀ ਲੋਕ ਲਹਿਰ ਉਸਰਨ ਕਰਕੇ ਹੀ ਅੰਗਰੇਜ਼ਾਂ ਨੂੰ ਭਾਰਤ ਨੂੰ ਅਜਾਦ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅੱਜ ਫਿਰ ਸਾਡੇ ਦੇਸ਼ ਦੇ ਹਾਕਮ ਸਾਮਰਾਜੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਕੁਦਰਤੀ ਖਜਾਨੇ ਜਲ, ਜੰਗਲ, ਜਮੀਨ, ਖਣਿਜ ਪਦਾਰਥ ਕੌਡੀਆਂ ਦੇ ਭਾਅ ਲੁਟਾ ਰਹੇ ਹਨ ਅਤੇ ਅਜਿਹੇ ਘਰਾਣਿਆਂ ਨੂੰ ਦੇਸ਼ ਵਿੱਚੋਂ ਚਲਦਾ ਕਰਨ ਦੀ ਲੋੜ ਹੈ। ਇਸੇ ਕਰਕੇ ਹੀ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਵਿੱਚੋਂ ਭਜਾਉਣ ਦਾ ਸੱਦਾ ਦਿੱਤ...

ਕਾਰਪੋਰੇਟਾਂ ਖ਼ਿਲਾਫ਼ ਫਿਲੌਰ ’ਚ ਕੀਤਾ ਮਾਰਚ

Image
ਫਿਲੌਰ: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਾਰਪੋਰੇਟੋ ਭਾਰਤ ਛੱਡੋ ਦੇ ਸੱਦੇ ਤਹਿਤ ਸ਼ਹਿਰ ‘ਚ  ਮਾਰਚ ਕੀਤਾ ਗਿਆ। ਇਹ ਸੱਦਾ 9 ਅਗਸਤ 1942 ਅੰਗਰੇਜ਼ੋ ਭਾਰਤ ਛੱਡੋ ਦੀ ਵਰ੍ਹੇਗੰਢ ਮੌਕੇ ਦਿੱਤਾ ਗਿਆ ਸੀ। ਇਸ ਮੌਕੇ ਕਿਸਾਨਾਂ ਦੀ ਕੀਤੀ ਇਕੱਤਰਤਾ ਨੂੰ ਜਮਹੂਰੀ ਕਿਸਾਨ ਸਭਾ ਦੇ ਸੰਤੋਖ ਸਿੰਘ ਬਿਲਗਾ, ਜਸਵਿੰਦਰ ਸਿੰਘ ਢੇਸੀ, ਸਰਬਜੀਤ ਸੰਗੋਵਾਲ, ਕੁਲਜੀਤ ਸਿੰਘ, ਕੁਲਵੰਤ ਖਹਿਰਾ, ਕਿਰਤੀ ਕਿਸਾਨ ਯੂਨੀਅਨ ਦੇ ਗੁਰਨਾਮ ਸਿੰਘ ਤੱਗੜ, ਨਿਰਮਲ ਸਿੰਘ ਤੱਗੜ, ਬੀਕੇਯੂ ਰਾਜੇਵਾਲ ਦੇ ਬਲਜੀਤ ਸਿੰਘ ਅਕਲਪੁਰ, ਜਰਨੈਲ ਸਿੰਘ ਮੋਤੀਪੁਰ ਨੇ ਸੰਬੋਧਨ ਕੀਤਾ।  ਆਗੂਆਂ ਨੇ ਕਿਹਾ ਕਿ ਦੇਸ਼ ਦੇ ਹਾਕਮ ਕਾਰਪੋਰੇਟਾਂ ਦੇ ਫਾਇਦੇ ’ਚ ਜਾਣ ਵਾਲੇ ਕਾਨੂੰਨ ਬਣਾਉਂਦੇ ਹਨ। ਜਿਸ ਨਾਲ ਇਨ੍ਹਾਂ ਦੇ ਵਪਾਰ ਤੇ ਮੁਨਾਫ਼ੇ ਨਵੀਂਆਂ ਜ਼ਰਬਾਂ ਨਾਲ ਅੱਗੇ ਵੱਧਦੇ ਹਨ ਅਤੇ ਆਮ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਘੱਟ ਰਹੇ ਹਨ। ਆਗੂਆਂ ਨੇ ਕਿਹਾ ਕਿ ਕਾਰਪੋਰੇਟਾਂ ਲਈ ਨਵੀਂਆਂ ਸੜਕਾਂ ਤੇ ਨਵੀਆਂ ਲਾਈਨਾਂ ਕੱਢੀਆਂ ਜਾ ਰਹੀਆਂ ਹਨ, ਜਿਸ ਨਾਲ ਇਨ੍ਹਾਂ ਦੇ ਵਪਾਰ ਦੂਣੇ ਹੋਣਗੇ ਅਤੇ ਛੋਟੇ ਦੁਕਾਨਦਾਰ ਖਤਮ ਹੋਣ ਵੱਲ ਦੇ ਹਲਾਤ ਪੈਦਾ ਹੋ ਜਾਣਗੇ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਹਿਲਾ ਹੀ ਹਾਕਮਾਂ ਵਲੋਂ ਉਦਾਰੀਕਰਨ ਸੰਸਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਖੇਤੀ ਘਾਟੇਵੰਦਾ ਧੰਦਾ ਹੋ ਨਿਬੱੜੀ ਹੈ। ਖੁਦਕਸ਼ੀਆਂ ਵੱਧ ਰਹੀਆਂ ਹਨ ਅਤੇ ਆਮ ਕਿਸਾਨ ਖੇਤੀ ’ਚੋਂ ਨਿੱਕਲ ਕੇ...

ਐੱਸਕੇਐੱਮ ਦੇ ਵਫ਼ਦ ਨੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਐੱਮਐੱਸਪੀ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਉਠਾਇਆ

Image
ਦਿੱਲੀ : ਐੱਸਕੇਐੱਮ ਦਾ ਇੱਕ ਵਫ਼ਦ ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲਿਆ, ਜਿਸ ’ਚ ਕਿਸਾਨ ਆਗੂਆਂ ਨੇ ਐੱਮਐੱਸਪੀ ਸਮੇਤ ਹੋਰ ਕਿਸਾਨੀ ਮੰਗਾਂ ’ਤੇ ਵਿਚਾਰ ਚਰਚਾ ਕੀਤੀ। ਐੱਸਕੇਐੱਮ ਵਲੋਂ ਇਸ ਵਿੱਚ ਹਨਨ ਮੁਲ੍ਹਾ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰਾਜਨ ਕਸ਼ੀਰਸਾਗਰ, ਰਮਿੰਦਰ ਸਿੰਘ, ਸਤਿਆਵਾਨ, ਡਾ. ਸੁਨੀਲਮ, ਅਵਿਕ ਸਾਹਾ, ਤਜਿੰਦਰ ਸਿੰਘ ਵਿਰਕ ਅਤੇ ਸ਼੍ਰੀ ਪ੍ਰੇਮ ਸਿੰਘ ਗਹਿਲਾਵਤ ਸ਼ਾਮਲ ਸਨ। ਇਨ੍ਹਾਂ ਆਗੂਆਂ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਸੰਸਦੀ ਦਫਤਰ ਵਿਖੇ ਮੁਲਾਕਾਤ ਕੀਤੀ। ਐੱਸਕੇਐੱਮ ਨੇ ਸ਼੍ਰੀ ਗਾਂਧੀ ਨੂੰ ਭਾਰਤ ਦੇ ਕਿਸਾਨਾਂ ਦੀਆਂ 20 ਮੰਗਾਂ ਦਾ ਚਾਰਟਰ ਪੇਸ਼ ਕੀਤਾ, ਜਿਸ ਵਿੱਚ ਮੁੱਖ ਮੰਗਾਂ ਵਿੱਚ ਸਾਰੇ ਕਿਸਾਨਾਂ ਨੂੰ ਸਾਰੀਆਂ ਫਸਲਾਂ ਲਈ ਐੱਮਐੱਸਪੀ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣਾ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰਨਾ ਸ਼ਾਮਲ ਹੈ। ਐੱਸਕੇਐੱਮ ਨੇਤਾਵਾਂ ਨੇ ਸ਼੍ਰੀ ਗਾਂਧੀ ਦੇ ਧਿਆਨ ਵਿੱਚ ਲਿਆਂਦਾ ਕਿ ਜਦੋਂ ਤੱਕ ਖੇਤੀਬਾੜੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ ਨੂੰ ਕਾਨੂੰਨੀ ਮਾਨਤਾ ਨਹੀਂ ਮਿਲਦੀ, ਉਸ ਦੁਆਰਾ ਐਲਾਨੇ ਗਏ ਐੱਮਐੱਸਪੀ ਦਾ ਕੋਈ ਮਤਲਬ ਨਹੀਂ ਹੈ ਕਿਉਂਕਿ ਇਸਨੂੰ ਲਾਗੂ ਨਹੀਂ ਕੀਤਾ ਜਾ ਸਕਦਾ। ਐੱਸਕੇਐੱਮ ਦੇ ਵਫ਼ਦ ਨੇ ਇਨ੍ਹਾਂ ਮੁੱਦਿਆਂ 'ਤੇ ਦੋ ਡਰਾਫਟ ਕਾਨੂੰਨਾਂ ਨੂੰ ਸ਼੍ਰੀ ਗਾਂਧੀ ਨੂੰ ਪੇਸ਼ ਕੀਤਾ, ਜੋ ਕਿ ਸ਼੍ਰੀ ਸ਼ਰਦ ਪਵਾਰ ਅਤੇ ਸ਼੍ਰੀ ਮਲਿਕਾਰਜੁਨ ਖੜਗੇ ਦੀ ਅਗਵਾਈ ਵਾਲੀ ...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!