ਜਮਹੂਰੀ ਕਿਸਾਨ ਸਭਾ ਦੀ ਅਗਵਾਈ ‘ਚ ਪਾਵਰਕੌਮ ਦੇ ਮੁੱਖ ਇੰਜੀਨੀਅਰ ਨੂੰ ਸੋਂਪਿਆ ਮੰਗ ਪੱਤਰ



ਲੁਧਿਆਣਾ: ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ’ਚ ਪਿੰਡ ਲੱਲਤੋ ਕਲਾਂ, ਲੱਲਤੋ ਖੁਰਦ ਤੇ ਝਾਂਡੇ ਦੇ ਵਸਨੀਕਾਂ ਵਲੋਂ ਇਹਨਾਂ ਪਿੰਡਾਂ ਵਿੱਚ ਬਿਜਲੀ ਦੀ ਮਾੜੀ ਸਪਲਾਈ ਨੂੰ ਸੁਧਾਰਨ ਅਤੇ ਕੁੱਝ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀ ਡਿਉਟੀ ਠੀਕ ਢੰਗ ਨਾ ਕਰਨ ਸਬੰਧੀ ਪਾਵਰਕੌਮ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਮਿਲਿਆ ਤੇ ਉਹਨਾਂ ਨੂੰ ਮੰਗ ਪੱਤਰ ਸੌਂਪਿਆ।

ਇਸ ਵਫ਼ਦ ਦੀ ਅਗਵਾਈ ਦਿਲਰਾਜ ਸਿੰਘ, ਸੋਨੂ ਚਾਵਲਾ ਅਤੇ ਹਰਿੰਦਰ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਡਾ. ਅਜੀਤ ਰਾਮ ਸ਼ਰਮਾ ਝਾਂਡੇ ਨੇ ਆਖਿਆ ਕਿ ਉਪਰੋਕਤ ਤਿੰਨ ਪਿੰਡਾਂ ਵਿੱਚ ਪਿਛਲੇ ਲੰਮੇ ਸਮੇਂ ਤੋ ਅਣ ਐਲਾਨੇ ਬਿਜਲੀ ਦੇ ਕੱਟ ਲੱਗ ਰਹੇ ਹਨ, ਜਿਸ ਕਰਕੇ ਗਰਮੀ ਦੇ ਇਸ ਮੌਸਮ ਵਿੱਚ ਲੋਕਾਂ ਦਾ ਜੀਣਾ ਹਰਾਮ ਹੋ ਗਿਆ ਹੈ। ਉਹਨਾਂ ਕਿਹਾ ਅੱਗੇ ਵੀ ਕਈ ਵਾਰ ਇਸ ਸਬੰਧੀ ਕਈ ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾ ਚੁੱਕਾ ਹੈ ਪਰ ਅਜੇ ਤੱਕ ਲੋਕਾਂ ਦਾ ਇਹ ਮਸਲਾ ਹੱਲ ਨਹੀ ਹੋਇਆ। ਉਹਨਾਂ ਆਖਿਆ ਕਿ ਕੁੱਝ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਠੀਕ ਢੰਗ ਨਾਲ ਨਹੀਂ ਕੀਤੀ ਜਾ ਰਹੀ। ਇਸ ਲਈ ਇਹਨਾਂ ਮੁਲਾਜ਼ਮਾਂ ਨੂੰ ਠੀਕ ਡਿਊਟੀ ਕਰਨ ਲਈ ਹਦਾਇਤਾਂ ਕੀਤੀਆਂ ਜਾਣ।

ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰ ਦਿੱਤਾ ਜਾਵੇਗਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਹਰਿੰਦਰ ਸਿੰਘ, ਬਲਜਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਜੋਤੀ, ਹਰਮਨ ਸਿੰਘ, ਅਮਰ ਸਿੰਘ, ਜਸਪਾਲ ਸਿੰਘ, ਬੱਬਲ ਸਿੰਘ, ਜੋਰਾ ਸਿੰਘ, ਦਿਲਜੀਤ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ ਗਗਨਦੀਪ ਸਿੰਘ, ਪਰਮਵੀਰ ਸਿੰਘ, ਕੁਲਵੰਤ ਸਿੰਘ ਮੋਹੀ, ਪ੍ਰਦੀਪ ਸਿੰਘ ਮਾਂਗਟ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ