ਫਿਲੌਰ ਵਿਖੇ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ

 


ਫਿਲੌਰ: ਜਮਹੂਰੀ ਕਿਸਾਨ ਸਭਾ ਵਲੋਂ ਅੱਜ ਸਥਾਨਕ ਦਿੱਲੀ ਦੇ ਕਿਸਾਨ ਮੋਰਚੇ ਦੇ ਸ਼ਹੀਦੀ ਯਾਦਗਾਰ ਦਫ਼ਤਰ ’ਚ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ ਗਈ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਦੇਸ਼ ਦੀ ਆਜ਼ਾਦੀ ਦੀਆਂ ਖ਼ਬਰਾਂ ਪ੍ਰਾਪਤ ਕਰ ਰਿਹਾ ਸੀ ਅਤੇ ਉਸੇ ਦੌਰਾਨ ਚਾਚਾ ਅਜੀਤ ਸਿੰਘ ਦੇ ਦੇਹਾਂਤ ਦੀ ਸੂਚਨਾ ਨਾਲ ਸ਼ੋਕ ‘ਚ ਡੁੱਬ ਰਿਹਾ ਸੀ। 

ਚਾਚਾ ਅਜੀਤ ਸਿੰਘ, ਸ਼ਹੀਦ ਭਗਤ ਸਿੰਘ ਦੇ ਚਾਚਾ ਹੀ ਨਹੀਂ ਸਨ ਸਗੋਂ ਉਨ੍ਹਾ ਦਾ ਕਿਸਾਨੀ ਅੰਦੋਲਨ ‘ਚ ਵੱਡਾ ਯੋਗਦਾਨ ਰਿਹਾ ਹੈ।

ਚਾਚਾ ਅਜੀਤ ਸਿੰਘ ਦੇ ਸੰਘਰਸ਼ ਨੂੰ ਸਲਾਮ ਕਰਦਿਆਂ ਸਾਥੀ ਬਿਲਗਾ ਨੇ ਕਿਹਾ ਕਿ ਜਮਹੂਰੀ ਕਿਸਾਨ ਸਭਾ ਉਨ੍ਹਾ ਦੇ ਰਸਤੇ ’ਤੇ ਚੱਲਣ ਦਾ ਅਹਿਦ ਕਰਦਾ ਹੈ। ਇਸ ਮੌਕੇ ਤਹਿਸੀਲ ਦੇ ਪ੍ਰਧਾਨ ਕੁਲਦੀਪ ਫਿਲੌਰ, ਸਕੱਤਰ ਸਰਬਜੀਤ ਗੋਗਾ ਨੇ ਵੀ ਸੰਬੋਧਨ ਕੀਤਾ।

ਚਾਚਾ ਅਜੀਤ ਸਿੰਘ ਨੂੰ ਯਾਦ ਕਰਨ ਵੇਲੇ ਨੰਬਰਦਾਰ ਬਲਜਿੰਦਰ ਬੱਬੀ, ਗੁਰਜੀਤ ਜੀਤਾ, ਜਸਬੀਰ ਭੋਲੀ, ਕੁਲਜੀਤ ਫਿਲੌਰ, ਬਿੱਟਾ ਭੈਣੀ, ਮਨਜੀਤ ਸੂਰਜਾ, ਬਨਾਰਸੀ ਘੁੜਕਾ, ਕੁਲਦੀਪ ਵਾਲੀਆ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ