ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਧੂਰੀ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਕਿਸਾਨਾਂ ਲਾਇਆ ਧਰਨਾ



ਧੂਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਾਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਫ਼ਤਰਾਂ ਅੱਗੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਧਰਨੇ ਲਗਾਏ ਗਏ। ਇਸੇ ਕੜੀ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ‘ਚ ਸਥਿਤ ਦਫਤਰ ਅੱਗੇ 12 ਵਜੇ ਤੋਂ ਲੈਕੇ 3 ਵਜੇ ਤੱਕ ਧਰਨਾ ਲਗਾਇਆ। ਜਦੋਂ ਕਿ ਮੁੱਖ ਮੰਤਰੀ ਦਾ ਕੋਈ ਵੀ ਨੁਮਾਇੰਦਾ ਦਫਤਰ ਵਿੱਚ ਮੌਜੂਦ ਨਹੀਂ ਸੀ। ਜਿਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਦਫ਼ਤਰ ਅੱਗੇ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਆਖਿਆ ਕਿ ਜਿਹੜੇ ਮੁੱਖ ਮੰਤਰੀ ਸਾਹਿਬ ਆਖਦੇ ਸਨ ਕਿ ਉਹ ਆਮ ਲੋਕਾਂ ਦੇ ਮਸਲੇ ਜਲਦੀ ਤੋਂ ਪਹਿਲਾਂ ਹੱਲ ਕਰ ਦੇਣਗੇ, ਉਹਨਾਂ ਦੇ ਆਪਣੇ ਹਲਕੇ ਦੇ ਮੁੱਖ ਦਫਤਰ ਵਿੱਚ ਕੋਈ ਬੰਦਾ ਮੰਗ ਪੱਤਰ ਲੈਣ ਲਈ ਵੀ ਮੌਜੂਦ ਨਹੀਂ ਸੀ। ਉਹਨਾਂ ਕਿਹਾ ਕਿ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬਾਕੀ ਸੂਬੇ ਦਾ ਕੀ ਹਾਲ ਹੋਵੇਗਾ। ਮੁੱਖ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਦੀ ਗੈਰ ਹਾਜ਼ਰੀ ਵਿੱਚ ਕਿਸਾਨਾਂ ਨੇ ਮੰਗ ਪੱਤਰ ਐਸਡੀਐਮ ਧੂਰੀ ਨੂੰ ਸੌਂਪਿਆ।

ਅੱਜ ਦੇ ਧਰਨੇ ਦੀ ਪ੍ਰਧਾਨਗੀ ਕਰਮਜੀਤ ਸਿੰਘ, ਮੇਜਰ ਸਿੰਘ ਪੁੰਨਾਵਾਲ, ਲਖਵੀਰ ਸਿੰਘ ਲੱਖਾ, ਰਘਵੀਰ ਸਿੰਘ ਬੈਨੀਪਾਲ, ਭੁਪਿੰਦਰ ਸਿੰਘ, ਜਰਨੈਲ ਸਿੰਘ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ ਡਕੌਦਾ (ਬੁਰਜਗਿੱਲ) ਦੇ ਆਗੂ ਅਮਰੀਕ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ ਅਤੇ ਹਰਨੇਕ ਸਿੰਘ ਗੁੱਜਰਵਾਲ, ਕਿਰਤੀ ਕਿਸਾਨ ਯੂਨੀਅਨ ਦੇ ਤਰਲੋਚਨ ਸਿੰਘ ਝੋਰੜਾ ਅਤੇ ਰੁਪਿੰਦਰ ਸਿੰਘ ਚੋਤਾ, ਕਰਮਜੀਤ ਸਿੰਘ, ਬੀਕੇਯੂ ਡਕੌਦਾ (ਧਨੇਰ) ਦੇ ਜੁਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਬੀਕੇਯੂ (ਰਾਜੇਵਾਲ) ਦੇ ਗੁਰਜੀਤ ਸਿੰਘ ਭੜੀ, ਆਲ ਇੰਡੀਆ ਕਿਸਾਨ ਸਭਾ ਦੇ ਬਲਜੀਤ ਸਿੰਘ ਗਰੇਵਾਲ, ਬਲਦੇਵ ਸਿੰਘ ਲਤਾਲਾ, ਬੀਕੇਯੂ (ਕਾਦੀਆ) ਦੇ ਜਗਦੀਸ਼ ਸਿੰਘ, ਭੁਪਿੰਦਰ ਸਿੰਘ ਬਨਭੋਰਾ, ਰੋਡ ਸੰਘਰਸ਼ ਕਮੇਟੀ ਦੇ ਗੁਰਦੀਪ ਸਿੰਘ ਚੌਤਾ, ਨਾਜ਼ਮ ਸਿੰਘ ਪੁੰਨਾਵਾਲ, ਗੰਨਾ ਸੰਘਰਸ਼ ਕਮੇਟੀ ਅਵਤਾਰ ਸਿੰਘ ਤਾਰੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਦੀ ਮਾਨ ਸਰਕਾਰ ਨੇ ਚੌਣਾ ਤੋ ਪਹਿਲਾਂ ਕਿਰਤੀ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦਾ ਰਾਜ ਆਉਣ ’ਤੇ ਉਹਨਾਂ ਦੀਆਂ ਸਾਰੀਆਂ ਮੰਗਾਂ ਤੇ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ ਅਤੇ ਉਹਨਾਂ ਦੇ ਰਾਜ ਵਿੱਚ ਕਿਸੇ ਨੂੰ ਵੀ ਧਰਨਾ ਲਾਉਣ ਦੀ ਜ਼ਰੂਰਤ ਨਹੀਂ ਪਵੇਗੀ ਪਰ ਮਾਨ ਸਰਕਾਰ ਦਾ ਅੱਧਾ ਸਮਾਂ ਬੀਤ ਜਾਣ ਤੇ ਆਮ ਲੋਕਾ ਦੇ ਮਸਲਿਆਂ ਦਾ ਹੱਲ ਹੋਣ ਦੀ ਥਾਂ ਉਲਟਾਂ ਤਾਣੀ ਉਲਟੀ ਹੋਰ ਉਲਝ ਗਈ ਹੈ।

ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ‘ਚ ਨਸ਼ੇ, ਰਿਸ਼ਵਤ, ਗੁੰਡਾ ਗਰਦੀ ਵਰਗੀਆਂ ਅਲਾਮਤਾਂ ਵਿੱਚ ਵੀ ਵਾਧਾ ਹੋਇਆ ਹੈ। ਆਗੂਆਂ ਨੇ ਆਖਿਆ ਕਿ ਜੇ ਪੰਜਾਬ ਸਰਕਾਰ ਨੇ ਕਿਰਤੀ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇੱਕਠੇ ਹੋਏ ਅੰਦੋਲਨਕਾਰੀਆ ਨੇ ਆਪਣੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ।

ਇਸ ਮੌਕੇ ਹੋਰਨਾ ਤੋ ਇਲਾਵਾ ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਕਰਮ ਸਿੰਘ ਗਰੇਵਾਲ, ਮਲਕੀਤ ਸਿੰਘ ਗਰੇਵਾਲ, ਨਛੱਤਰ ਸਿੰਘ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਅਮਰਜੀਤ ਸਿੰਘ ਸਹਿਜਾਦ, ਸਿਕੰਦਰ ਸਿੰਘ ਹਿਮਾਯੂਪੁੱਰ, ਜਗਮੇਲ ਸਿੰਘ ਬੀਲਾ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ