ਰਈਆ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਅੰਗਰੇਜ਼ੋ ਭਾਰਤ ਛੱਡੋ ਦਿਵਸ ਮਨਾਇਆ

 


ਰਈਆ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਸ਼ਾਮਲ ਹੋਈਆਂ। ਇਸ ਸਮਾਗਮ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸਵਿੰਦਰ ਸਿੰਘ ਖਹਿਰਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਅਮਰਜੀਤ ਸਿੰਘ ਚੌਹਾਨ ਨੇ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਬੁਟਾਰੀ ਅਤੇ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਕਾਕੋਰੀ ਕਾਂਡ ਤੋਂ 17 ਸਾਲਾਂ ਬਾਅਦ 9 ਅਗਸਤ 1942 ਨੂੰ ਬੰਬਈ ਯੂਥ ਲੀਗ ਦੇ ਅਤੇ ਕਾਂਗਰਸ ਸੋਸ਼ਲਿਸਟ ਪਾਰਟੀ ਦੇ ਸੰਸਥਾਪਕ ਯੂਸਫ ਮੇਹਰ ਅਲੀ ਨੇ ਅੰਗਰੇਜ਼ੋ ਭਾਰਤ ਛੱਡੋ ਦੇ ਨਾਅਰੇ ਨੂੰ ਕਾਂਗਰਸ ਦੇ ਬੰਬਈ ਅਜਲਾਸ ਵਿੱਚ ਮਹਾਤਮਾਂ ਗਾਂਧੀ ਨੇ ਲਿਆਂਦਾ ਜਿਸ ਨੂੰ ਅਜਾਦੀ ਸੰਗਰਾਮ ਵਿੱਚ ਹਿੱਸਾ ਲੈ ਰਹੀ ਹਰ ਧਿਰ ਨੇ ਪ੍ਰਵਾਨ ਕਰਕੇ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਅਤੇ ਵੱਡੀ ਲੋਕ ਲਹਿਰ ਉਸਰਨ ਕਰਕੇ ਹੀ ਅੰਗਰੇਜ਼ਾਂ ਨੂੰ ਭਾਰਤ ਨੂੰ ਅਜਾਦ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅੱਜ ਫਿਰ ਸਾਡੇ ਦੇਸ਼ ਦੇ ਹਾਕਮ ਸਾਮਰਾਜੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਕੁਦਰਤੀ ਖਜਾਨੇ ਜਲ, ਜੰਗਲ, ਜਮੀਨ, ਖਣਿਜ ਪਦਾਰਥ ਕੌਡੀਆਂ ਦੇ ਭਾਅ ਲੁਟਾ ਰਹੇ ਹਨ ਅਤੇ ਅਜਿਹੇ ਘਰਾਣਿਆਂ ਨੂੰ ਦੇਸ਼ ਵਿੱਚੋਂ ਚਲਦਾ ਕਰਨ ਦੀ ਲੋੜ ਹੈ। ਇਸੇ ਕਰਕੇ ਹੀ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਵਿੱਚੋਂ ਭਜਾਉਣ ਦਾ ਸੱਦਾ ਦਿੱਤਾ ਹੈ ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਘਰ ਘਰ ਪਹੁੰਚ ਕਰਕੇ ਵੱਡੀ ਲੋਕ ਲਹਿਰ ਉਸਾਰਨ ਵਿੱਚ ਯੋਗਦਾਨ ਪਾਵੇਗਾ।

ਇਸ ਮੌਕੇ ਬਲਰਾਜ ਸਿੰਘ ਸੁਧਾਰ, ਸ਼ਿੰਗਾਰਾ ਸਿੰਘ ਸੁਧਾਰ, ਰਸ਼ਪਾਲ ਸਿੰਘ ਬੁਟਾਰੀ, ਕੇਵਲ ਸਿੰਘ ਸੱਤੋਵਾਲ, ਬਲਬੀਰ ਸਿੰਘ ਭੋਰਸ਼ੀ, ਸੁਰਜੀਤ ਸਿੰਘ ਤਲਵੰਡੀ, ਜੁਗਿੰਦਰ ਸਿੰਘ ਨਿੱਝਰ, ਹਰਭਜਨ ਸਿੰਘ ਫੇਰੂਮਾਨ, ਨਿਰਮਲ ਸਿੰਘ ਭਿੰਡਰ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ